ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਜਿੱਤ ਗਏ ਹਨ। ਉਨ੍ਹਾਂ ਨੇ ਬਠਿੰਡਾ ਤੋਂ ਚੌਥੀ ਵਾਰ ਸਾਂਸਦ ਬਣੇ ਹਨ। ‘ਆਪ’ ਦੇ ਗੁਰਮੀਤ ਦੂਜੇ ਸਥਾਨ ਉਤੇ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ 45494 ਵੋਟਾਂ ਦੀ ਲੀਡ ਹਾਸਲ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੂੰ 274514, ਮੋਹਿੰਦਰ ਸਿੰਘ ਸਿੱਧੂ, ਕਾਂਗਰਸ ਨੂੰ 144003, ਗੁਰਮੀਤ ਸਿੰਘ ਖੁੱਡੀਆਂ ‘ਆਪ’ ਨੂੰ 231020 ਤੇ ਭਾਜਪਾ ਦੀ ਪਰਮਪਾਲ ਕੌਰ ਸਿੱਧੂ ਨੂੰ 79512 ਵੋਟਾਂ ਮਿਲੀਆਂ ਹਨ।