ਜਲੰਧਰ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ, ਸ਼ਹਿਰ ਦੇ ਨਾਮਵਰ ਵਪਾਰੀ ‘ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਆਪ ਵਿੱਚ ਸ਼ਾਮਲ 

 ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਕੁਮਾਰ ਕਲਸੀ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ

 ਪੂਰਾ ਜਲੰਧਰ ਆਮ ਆਦਮੀ ਪਾਰਟੀ ਦੇ ਨਾਲ ਹੈ, ਸਾਡੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਆਮ ਲੋਕ ਬਹੁਤ ਪ੍ਰਭਾਵਿਤ ਹਨ – ਭਗਵੰਤ ਮਾਨ

ਜਲੰਧਰ-  ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਫਿਰ ਤੋਂ ਵੱਡੀ ਮਜਬੂਤੀ ਮਿਲੀ ਹੈ। ਜਲੰਧਰ ਸ਼ਹਿਰ ਦੇ ਮਸ਼ਹੂਰ ਵਪਾਰੀ ਅਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਐਤਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ।

ਰਾਜ ਕੁਮਾਰ ਕਲਸੀ ਵਿਨਆਲ ਸਪੋਰਟਿੰਗ ਕੰਪਨੀ, ਜਲੰਧਰ ਵਾਲੇ’ ਦੇ ਸੰਚਾਲਕ ਹਨ।  ਉਹਨਾਂਂ ਨੂੰ ਇਲਾਕੇ ਦਾ ਬਹੁਤ ਹੀ ਸਤਿਕਾਰਤ ਅਤੇ ਨਾਮਵਰ ਵਿਅਕਤੀ ਮੰਨਿਆ ਜਾਂਦਾ ਹੈ। ਉਹ ‘ਪਰਿਆਵਰਣ ਵੈਲਫੇਅਰ ਸੋਸਾਇਟੀ’ ਦੇ ਪ੍ਰਧਾਨ ਅਤੇ ਨੀਲਕੰਠ ਨੌਜਵਾਨ ਸਭਾ ਦੇ ਚੇਅਰਮੈਨ ਹਨ। ਉਹ ਇਨ੍ਹਾਂ ਦੋਵੇਂ ਸੰਸਥਾਵਾਂ ਰਾਹੀਂ ਲੋਕ ਸੇਵਾ ਦੇ ਕੰਮਾਂ ਵਿੱਚ ਵੀ ਬਹੁਤ ਸਰਗਰਮ ਰਹਿੰਦੇ ਹਨ। ਕਲਸੀ ਜਲੰਧਰ ਦੇ ਵਾਰਡ ਨੰਬਰ 74 ਤੋਂ ਕੌਂਸਲਰ ਮਦਨ ਲਾਲ ਖਿੰਡਰ ਦੇ ਜੁਆਈ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਰਾਜ ਕੁਮਾਰ ਕਲਸੀ ਨੂੰ ਪਾਰਟੀ ‘ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।  ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮੁੱਚਾ ਜਲੰਧਰ ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ।  ਸਾਡੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਆਮ ਲੋਕ ਬਹੁਤ ਪ੍ਰਭਾਵਿਤ ਹਨ।

ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ‘ਚ ਵੀ ਇੱਥੋਂ ਦੇ ਲੋਕਾਂ ਨੇ ‘ਆਪ’ ਉਮੀਦਵਾਰ ਨੂੰ ਜਿਤਾਇਆ ਸੀ, ਪਰ ਉਸ ਵੱਲੋਂ ਧੋਖਾਧੜੀ ਅਤੇ ਜਨਤਾ ਦੇ ਫਤਵੇ ਦਾ ਨਿਰਾਦਰ ਕਰਨ ਤੋਂ ਬਾਅਦ ਮੁੜ ਚੋਣਾਂ ਦੀ ਲੋੜ ਪੈ ਗਈ ਹੈ, ਪਰ ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇੱਥੋਂ ਦੇ ਲੋਕ  ‘ਆਪ’  ਉਮੀਦਵਾਰ ਮਹਿੰਦਰ ਭਗਤ ਨੂੰ ਭਾਰੀ ਬਹੁਮਤ ਨਾਲ ਜਿੱਤਾਉਣਗੇ ਅਤੇ ਧੋਖੇਬਾਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

Scroll to Top
Latest news
ਪਿੰਡ ਬਿੱਲਾ ਨਵਾਬ ਨੇ ਜਾਤ ਪਾਤ ਤੋਂ ਉੱਤੇ ਉੱਠ ਕੇ ਸਰਬ ਸੰਮਤੀ ਨਾਲ ਚੁਣਿਆ ਪਰਮਜੀਤ ਕੌਰ ਨੂੰ ਪਿੰਡ ਦੀ ਸਰਪੰਚ लुधियाना जिले में  वायु रक्षा ब्रिगेड द्वारा भूतपूर्व सैनिकों की रैली का आयोजन  भगवान वाल्मीकि जी ने रामायण की रचना कर हमें शिक्षित होने का संदेश दिया: मोहिंदर भगत  प्रगतिशील और समृद्ध पंजाब के निर्माण के लिए भगवान वाल्मीकि जी के पदचिह्नों पर चलें: मुख्यमंत्री की ल... कैबिनेट मंत्रियों ने भगवान वाल्मीकि जी के प्रकाश उत्सव पर लोगों को मुबारकबाद दी भारत ने कनाडा के 6 राजनयिकों को निष्कासित किया अमेरिका में फेसबुक और इंस्टाग्राम पर रोक दिवाली से पहले दिल्ली में पटाखों पर पूर्ण प्रतिबंध, 1 जनवरी तक लागू रहेगा आदेश महल कलां में पंच प्रत्याशी पर हमला, अस्पताल में भर्ती उधव ठाकरे अस्पताल में भर्ती