ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ 20 ਡੱਬੇ ਕਾਨਪੁਰ ਨੇੜੇ ਲੀਹੋਂ ਲੱਥੇ

ਲਖਨਊ- ਵਾਰਾਨਸੀ ਤੋਂ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ ਘੱਟੋ-ਘੱਟ 20 ਡੱਬੇ ਦੇਰ ਰਾਤ ਕਾਨਪੁਰ ਦੇ ਗੋਵਿੰਦਪੁਰੀ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਏ। ਹਾਲਾਂਕਿ ਫਿਲਹਾਲ ਇਸ ਹਾਦਸੇ ‘ਚ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਹ ਹਾਦਸਾ ਦੇਰ ਰਾਤ ਕਰੀਬ 2.30 ਵਜੇ ਹੋਇਆ। ਇਹ ਡੱਬੇ ਕਾਨਪੁਰ ਅਤੇ ਭੀਮਸੇਨ ਰੇਲਵੇ ਸਟੇਸ਼ਨ ਦੇ ਵਿਚਕਾਰ ਪਟੜੀ ਤੋਂ ਉਤਰੇ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਡਰਾਈਵਰ ਨੇ ਦੱਸਿਆ ਕਿ ਵੱਡਾ ਪੱਥਰ ਰੇਲ ਗੱਡੀ ਦੇ ਇੰਜਣ ਨਾਲ ਟਕਰਾਅ ਗਿਆ, ਜਿਸ ਕਾਰਨ ਇਸ ਦੇ ਅਗਲੇ ਹਿੱਸੇ ਵਿਚ ਪਸ਼ੂਆਂ ਤੋਂ ਬਚਾਅ ਲਈ ਲਗਾਇਆ ਗਿਆ ‘ਕੈਟਲ ਗਾਰਡ’ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਅਤੇ ਮੁੜ ਗਿਆ। ਇੰਟੈਲੀਜੈਂਸ ਬਿਊਰੋ ਅਤੇ ਉੱਤਰ ਪ੍ਰਦੇਸ਼ ਪੁਲੀਸ ਇਸ ਘਟਨਾ ਵਿੱਚ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰਾਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ, ਕਿਉਂਕਿ ਪਹਿਲੀ ਨਜ਼ਰ ਵਿੱਚ ਇੰਝ ਜਾਪਦਾ ਹੈ ਕਿ ਇੰਜਣ ਟਰੈਕ ‘ਤੇ ਰੱਖੀ ਕਿਸੇ ਵਸਤੂ ਨਾਲ ਟਕਰਾਅ ਗਿਆ ਸੀ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की