ਕਤਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਕਤਰ ਦੀ ਰਾਜਧਾਨੀ ਦੋਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਏ, ਜਿਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਇਤਰਾਜ਼ ਜਤਾਉਂਦਿਆਂ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਇਆ ਗਿਆ ਏ ਕਿ ਇਸ ਮਾਮਲੇ ਵਿਚ ਦਖ਼ਲ ਦੇ ਕੇ ਦੋਹਾ ਪੁਲਿਸ ਕੋਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸਨਮਾਨ ਸਹਿਤ ਗੁਰੂ ਘਰ ਵਿਚ ਸ਼ੁਸੋਭਿਤ ਕੀਤੇ ਜਾਣ। ਦਰਅਸਲ ਦਸੰਬਰ 2023 ਵਿਚ ਕਤਰ ਦੀ ਦੋਹਾ ਪੁਲਿਸ ਵੱਲੋਂ ਇੱਕ ਸਿੱਖ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨੂੰ ਬਾਅਦ ਵਿਚ ਛੱਡ ਦਿੱਤਾ ਗਿਆ, ਪਰ ਉਸ ਕੋਲੋਂ ਪ੍ਰਾਪਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪਾਂ ਨੂੰ ਉੱਥੋਂ ਦੇ ਪੁਲਿਸ ਪ੍ਰਸ਼ਾਸਨ ਨੇ ਥਾਣੇ ਵਿਚ ਹੀ ਰੱਖਿਆ ਹੋਇਆ ਹੈ, ਜੋ ਕਿ ਗੁਰੂ ਸਾਹਿਬ ਦਾ ਵੱਡਾ ਨਿਰਾਦਰ ਹੈ। ਕਤਰ ਵਿਚ ਕਿਸੇ ਹੋਰ ਧਰਮ ਦਾ ਪ੍ਰਚਾਰ ਕਰਨ ਦੀ ਪਾਬੰਦੀ ਐ, ਜਿਸ ਕਰਕੇ ਉਸ ਸਿੱਖ ਨੂੰ ਗ੍ਰਿਫ਼ਤਾਰ ਕਰਕੇ ਛੱਡ ਦਿੱਤਾ ਗਿਆ ਸੀ।

Scroll to Top
Latest news
आतिशी मार्लेना होंगी दिल्ली की नई मुख्यमंत्री नवजोत सिद्धू के पूर्व सलाहकार मलविंदर सिंह माली गिरफ्तार ममता सरकार ने हड़ताली डॉक्टरों की मांगे मान लीं शिरोमणि गुरुद्वारा प्रबंधक कमेटी के चुनाव की तारीख फिर आगे बढ़ा दी गुरुद्वारा श्री हेमकुंट साहिब का किवाड़ 10 तारीख को बंद होंगे अधिकारियों व कर्मचारियों पर एफआईआर के विरोध में इंप्रूवमेंट ट्रस्ट में हड़ताल अनंत चौदस के धार्मिक अनुष्ठान के साथ शुरू हुआ श्री सिद्ध बाबा सोढल मेला, सुबह से ही भक्तों की लगी लं... मनसा में सीएम भगवंत मान के बोर्ड पर अज्ञात ने पोथी कलाख ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ जालंधर ग्रामीण पुलिस की ओर से अंकुश भया गैंग का पर्दाफाश; गिरोह के सरगना और एक पुलिस कांस्टेबल सहित ...