ਯੋਗੀ ਸਰਕਾਰ ਦੀ ਨਵੀਂ ਸੋਸ਼ਲ ਮੀਡੀਆ ਪਾਲਿਸੀ, ਇਤਰਾਜ਼ਯੋਗ ਪੋਸਟ ‘ਤੇ ਹੋਵੇਗੀ ਉਮਰ ਕੈਦ ਤੱਕ ਦੀ ਸਜ਼ਾ

ਉੱਤਰ ਪ੍ਰਦੇਸ਼ ਸਰਕਾਰ ਨੇ ਨਵੀਂ ਸੋਸ਼ਲ ਮੀਡੀਆ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧ ਵਿੱਚ ਪਾਲਿਸੀ ਲਿਆਉਣ ਲਈ ਵਿਭਾਗ ਲੰਬੇ ਸਮੇਂ ਯਤਨਸ਼ੀਲ ਸੀ। ਸਰਕਾਰ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਗਿਆ ਕੰਟੈਂਟ ਇਤਰਾਜ਼ਯੋਗ ਤੇ ਦੇਸ਼ ਵਿਰੋਧੀ ਨਹੀਂ ਹੋਣਾ ਚਾਹੀਦਾ। ਸਰਕਾਰ ਦਾ ਮੰਨਣਾ ਹੈ ਕਿ ਇਸ ਨੀਤੀ ਦੇ ਜਾਰੀ ਹੋਣ ਦੇ ਬਾਅਦ ਦੇਸ਼ ਵਿਦੇਸ਼ ਤੇ ਵੱਖ-ਵੱਖ ਖੇਤਰਾਂ ਵਿੱਚ ਰਹਿ ਰਹੇ ਯੂਪੀ ਦੇ ਲੋਕਾਂ ਨੂੰ ਰੁਜ਼ਗਾਰ ਮਿਲਣ ਦੀ ਸੰਭਾਵਨਾ ਹੈ। ਸੋਸ਼ਲ ਮੀਡੀਆ ਵਿੱਚ ਇਤਰਾਜ਼ਯੋਗ ਕੰਟੈਂਟ ਪੋਸਟ ਕਰਨ ‘ਤੇ ਏਜੰਸੀ ਤੇ ਫਰਮ ‘ਤੇ ਸਖਤ ਕਾਰਵਾਈ ਵੀ ਕੀਤੀ ਜਾਵੇਗੀ।

ਯੂਪੀ ਸਰਕਾਰ ਨਵੀਂ ਸੋਸ਼ਲ ਮੀਡੀਆ ਪਾਲਿਸੀ ਵਿੱਚ ਦੇਸ਼ ਵਿਰੋਧੀ ਕੰਟੈਂਟ ਪਾਉਣ ‘ਤੇ 3 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਿੱਤੀ ਜਾਵੇਗੀ। ਹੁਣ ਤੱਕ ਆਈਟੀ ਐਕਟ ਦੀ ਧਾਰਾ 66E ਤੇ 66F ਦੇ ਤਹਿਤ ਕਾਰਵਾਈ ਕੀਤੀ ਜਾਂਦੀ ਸੀ। ਇਸਦੇ ਇਲਾਵਾ ਇਤਰਾਜ਼ਯੋਗ ਕੰਟੈਂਟ ਪੋਸਟ ਕਰਨ ‘ਤੇ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।

Scroll to Top
Latest news
आतिशी मार्लेना होंगी दिल्ली की नई मुख्यमंत्री नवजोत सिद्धू के पूर्व सलाहकार मलविंदर सिंह माली गिरफ्तार ममता सरकार ने हड़ताली डॉक्टरों की मांगे मान लीं शिरोमणि गुरुद्वारा प्रबंधक कमेटी के चुनाव की तारीख फिर आगे बढ़ा दी गुरुद्वारा श्री हेमकुंट साहिब का किवाड़ 10 तारीख को बंद होंगे अधिकारियों व कर्मचारियों पर एफआईआर के विरोध में इंप्रूवमेंट ट्रस्ट में हड़ताल अनंत चौदस के धार्मिक अनुष्ठान के साथ शुरू हुआ श्री सिद्ध बाबा सोढल मेला, सुबह से ही भक्तों की लगी लं... मनसा में सीएम भगवंत मान के बोर्ड पर अज्ञात ने पोथी कलाख ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ जालंधर ग्रामीण पुलिस की ओर से अंकुश भया गैंग का पर्दाफाश; गिरोह के सरगना और एक पुलिस कांस्टेबल सहित ...