ਕੇਜਰੀਵਾਲ ਦੀ ਸਲਾਹ ਤੋਂ ਬਾਅਦ ਕਾਂਗਰਸ ਨਾਲ ਗਠਜੋੜ ‘ਤੇ ਅੰਤਿਮ ਫੈਸਲਾ ਹੋਵੇਗਾ: ਸੰਜੇ ਸਿੰਘ

ਸੰਸਦ ਮੈਂਬਰ ਸੰਜੇ ਸਿੰਘ ਨੇ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਹਰਿਆਣਾ ਚੋਣਾਂ ਲਈ ਗਠਜੋੜ ਬਾਰੇ ਕਥਿਤ ਬਿਆਨ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਦੇ ਹਰਿਆਣਾ ਇੰਚਾਰਜ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੂਚਿਤ ਕਰਨ ਤੋਂ ਬਾਅਦ ਇਸ ਬਾਰੇ ਅੰਤਿਮ ਫੈਸਲਾ ਲੈਣਗੇ। ਸੰਜੇ ਸਿੰਘ ਨੇ ਕਿਹਾ ਕਿ ਅਸੀਂ ਇਸ ਦਾ ਸੁਆਗਤ ਕਰਦੇ ਹਾਂ, ਸਾਡੀ ਤਰਜੀਹ ਭਾਜਪਾ ਨੂੰ ਹਰਾਉਣਾ ਹੈ… ਸਾਡੇ ਹਰਿਆਣਾ ਇੰਚਾਰਜ ਸੰਦੀਪ ਪਾਠਕ ਅਤੇ ਸੁਸ਼ੀਲ ਗੁਪਤਾ ਇਸ ਬਾਰੇ ਵਿਚਾਰ ਵਟਾਂਦਰਾ ਕਰਨਗੇ ਅਤੇ ਅੰਤਿਮ ਫੈਸਲਾ ਲੈ ਕੇ ਅਰਵਿੰਦ ਕੇਜਰੀਵਾਲ ਨੂੰ ਇਸ ਬਾਰੇ ਸੂਚਿਤ ਕਰਨਗੇ ਅਤੇ ਉਸ ਅਨੁਸਾਰ ਫੈਸਲਾ ਲਿਆ ਜਾਵੇਗਾ।

ਸੂਤਰਾਂ ਅਨੁਸਾਰ ਰਾਹੁਲ ਨੇ ਸੋਮਵਾਰ ਨੂੰ ਕੌਮੀ ਰਾਜਧਾਨੀ ’ਚ ਪਾਰਟੀ ਦੀ ਚੌਣ ਕਮੇਟੀ ਦੀ ਬੈਠਕ ਦੌਰਾਨ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨਾਲ ਗਠਜੋੜ ਦੀ ਸੰਭਾਵਨਾ ਬਾਰੇ ਹਰਿਆਣਾ ਕਾਂਗਰਸ ਦੇ ਆਗੂਆਂ ਤੋਂ ਰਾਏ ਮੰਗੀ ਹੈ।

ਹਾਲਾਂਕਿ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਵਿਧਾਨ ਸਭਾ ਦੀਆਂ ਸਾਰੀਆਂ 90 ਸੀਟਾਂ ‘ਤੇ ਆਪਣੇ ਪੱਧਰ ‘ਤੇ ਚੋਣ ਲੜੇਗੀ।

ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਉਹ ‘ਆਪ’ ਨੂੰ ਸਿਰਫ਼ ਤਿੰਨ ਤੋਂ ਚਾਰ ਸੀਟਾਂ ਦੇ ਸਕਦੇ ਹਨ, ਜੋ ਜ਼ਿਆਦਾ ਮੰਗ ਕਰ ਰਹੀ ਸੀ ਅਤੇ ਇਸ ਤਰ੍ਹਾਂ ਗਠਜੋੜ ਕਰਨਾ ਮੁਸ਼ਕਲ ਹੈ।

ਸੂਤਰਾਂ ਨੇ ਦਾਅਵਾ ਕੀਤਾ ਕਿ ਹੁੱਡਾ ਨੂੰ ਗੜ੍ਹੀ ਸਾਂਪਲਾ ਕਿਲੋਈ ਹਲਕੇ ਤੋਂ ਉਮੀਦਵਾਰ ਬਣਾਇਆ ਜਾਵੇਗਾ, ਜਦਕਿ ਸੂਬਾ ਪ੍ਰਧਾਨ ਉਦੈਭਾਨ ਨੂੰ ਹੋਡਲ ਹਲਕੇ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਮੀਟਿੰਗ ਦੌਰਾਨ ਪਾਰਟੀ ਨੇ ਵਿਨੇਸ਼ ਫੋਗਾਟ ਅਤੇ ਰਾਜ ਸਭਾ ਮੈਂਬਰ ਕੁਮਾਰੀ ਸ਼ੈਲਜਾ ਅਤੇ ਰਣਦੀਪ ਸੁਰਜੇਵਾਲਾ ਦੀਆਂ ਸੰਭਾਵਿਤ ਉਮੀਦਵਾਰੀਆਂ ਬਾਰੇ ਕੋਈ ਚਰਚਾ ਨਹੀਂ ਕੀਤੀ ਗਈ।

ਸੀਈਸੀ ਦੀ ਮੀਟਿੰਗ ਵਿੱਚ ਕਾਂਗਰਸ ਨੇ ਰਾਜ ਦੀਆਂ ਸਾਰੀਆਂ 90 ਸੀਟਾਂ ਦੇ ਉਮੀਦਵਾਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ 49 ਸੀਟਾਂ ‘ਤੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਹਾਲਾਂਕਿ ਉਨ੍ਹਾਂ ਨੇ ਅਜੇ ਬਾਕੀ 41 ਸੀਟਾਂ ਲਈ ਉਮੀਦਵਾਰਾਂ ਦੇ ਨਾਮ ਨੂੰ ਅੰਤਿਮ ਰੂਪ ਦੇਣਾ ਹੈ।

Scroll to Top
Latest news
ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की ਨਵਾਂਸ਼ਹਿਰ ਦੀ ਪੁਲਿਸ ਚੌਕੀ 'ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ