ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਲੰਬੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਏਮਜ਼ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਯੇਚੁਰੀ ਦੀ ਮ੍ਰਿਤਕ ਦੇਹ ਏਮਜ਼ ਨੂੰ ਦਾਨ ਕਰਨ ਦਾ ਫੈਸਲਾ ਕੀਤਾ ਹੈ। ਦਰਅਸਲ 72 ਸਾਲਾ ਕਾਮਰੇਡ ਆਗੂ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਸੀਨੀਅਰ ਆਗੂ ਦਾ ਦੁਪਹਿਰ 3.05 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੂੰ 19 ਅਗਸਤ ਨੂੰ ਸਾਹ ਨਾਲੀ ਦੀ ਗੰਭੀਰ ਲਾਗ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਨਾਜ਼ੁਕ ਸੀ ਅਤੇ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।
ਏਮਜ਼ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ 72 ਸਾਲਾ ਸੀਤਾਰਾਮ ਯੇਚੁਰੀ ਨੂੰ 19 ਅਗਸਤ, 2024 ਨੂੰ ਨਿਮੋਨੀਆ ਨਾਲ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ 12 ਸਤੰਬਰ 2024 ਨੂੰ ਦੁਪਹਿਰ 3:05 ਵਜੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਪਰਿਵਾਰ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਸਿੱਖਿਆ ਅਤੇ ਖੋਜ ਦੇ ਉਦੇਸ਼ਾਂ ਲਈ ਏਮਜ਼ ਦਿੱਲੀ ਨੂੰ ਦਾਨ ਕਰ ਦਿੱਤੀ ਹੈ। ਏਮਜ਼ ਦੇ ਸੂਤਰਾਂ ਮੁਤਾਬਕ ਫੇਫੜਿਆਂ ਦੀ ਲਾਗ ਅਤੇ ਮਲਟੀ-ਆਰਗਨ ਫੇਲ ਹੋਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।