ਅਡਾਨੀ ਗਰੁੱਪ ਖ਼ਿਲਾਫ਼ ਪ੍ਰਦਰਸ਼ਨ ਕਾਰਨ ਹਵਾਈ ਉਡਾਣਾਂ ਪ੍ਰਭਾਵਿਤ

ਨੈਰੋਬੀ

ਕੀਨੀਆ ਸਰਕਾਰ ਅਤੇ ਭਾਰਤ ਦੇ ਉਦਯੋਗਪਤੀ ਗੌਤਮ ਅਡਾਨੀ ਦੀ ਅਗਵਾਈ ਵਾਲੇ ਅਡਾਨੀ ਗਰੁੱਪ ਦਰਮਿਆਨ ਹੋਏ ਸਮਝੌਤੇ ਦੇ ਵਿਰੋਧ ਵਿੱਚ ਅੱਜ ਦੇਸ਼ ਦੇ ਮੁੱਖ ਹਵਾਈ ਅੱਡੇ ’ਤੇ ਸੈਂਕੜੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ, ਜਿਸ ਕਾਰਨ ਉਡਾਣਾਂ ਪ੍ਰਭਾਵਿਤ ਹੋਈਆਂ ਅਤੇ ਸੈਂਕੜੇ ਯਾਤਰੀ ਹਵਾਈ ਅੱਡੇ ’ਤੇ ਫਸੇ ਰਹੇ। ਸਰਕਾਰ ਨੇ ਕਿਹਾ ਕਿ ਅਡਾਨੀ ਗਰੁੱਪ ਨਾਲ ਉਸਾਰੀ ਅਤੇ ਸੰਚਾਲਨ ਸਮਝੌਤੇ ਤਹਿਤ ਜੋਮੋ ਕੀਨੀਅੱਟਾ ਕੌਮਾਂਤਰੀ ਹਵਾਈ ਅੱਡੇ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਇੱਕ ਹੋਰ ਰਨਵੇਅ ਤੇ ਟਰਮੀਨਲ ਬਣਾਏ ਜਾਣਗੇ। ਇਸ ਸਮਝੌਤੇ ਤਹਿਤ ਅਡਾਨੀ ਗਰੁੱਪ ਵੱਲੋਂ 30 ਸਾਲਾਂ ਤੱਕ ਹਵਾਈ ਅੱਡੇ ਦਾ ਸੰਚਾਲਨ ਕੀਤਾ ਜਾਵੇਗਾ।

‘ਕੀਨੀਆ ਏਅਰਪੋਰਟ ਵਰਕਰਜ਼ ਯੂਨੀਅਨ’ ਨੇ ਹੜਤਾਲ ਦਾ ਐਲਾਨ ਕਰਦਿਆਂ ਦੋਸ਼ ਲਾਇਆ ਕਿ ਇਸ ਸਮਝੌਤੇ ਨਾਲ ਲੋਕਾਂ ਦੇ ਰੁਜ਼ਗਾਰ ਖੁੱਸ ਜਾਣਗੇ ਅਤੇ ਜਿਨ੍ਹਾਂ ਦੀਆਂ ਨੌਕਰੀਆਂ ਬਚੀਆਂ ਰਹਿਣਗੀਆਂ ਉਨ੍ਹਾਂ ’ਤੇ ‘ਸੇਵਾ ਦੇ ਬੇਹੱਦ ਖ਼ਰਾਬ ਨਿਯਮ ਤੇ ਸ਼ਰਤਾਂ’ ਲਾਈਆਂ ਜਾਣਗੀਆਂ। ਨੈਰੋਬੀ ਵਿੱਚ ਸੇਵਾ ਦੇਣ ਵਾਲੀ ਜਹਾਜ਼ ਕੰਪਨੀ ‘ਕੀਨੀਆ ਏਅਰਵੇਜ਼’ ਨੇ ਐਲਾਨ ਕੀਤਾ ਕਿ ਹਵਾਈ ਅੱਡੇ ’ਤੇ ਜਾਰੀ ਹੜਤਾਲ ਕਾਰਨ ਹਵਾਈ ਉਡਾਣਾਂ ’ਚ ਦੇਰੀ ਹੋਵੇਗੀ ਤੇ ਉਡਾਣਾਂ ਰੱਦ ਵੀ ਕਰਨੀਆਂ ਪੈ ਸਕਦੀਆਂ ਹਨ। ਹਵਾਈ ਅੱਡਾ ਕਰਮਚਾਰੀਆਂ ਨੇ ਪਿਛਲੇ ਹਫ਼ਤੇ ਹੜਤਾਲ ਦੀ ਚਿਤਾਵਨੀ ਦਿੱਤੀ ਸੀ ਪਰ ਸਰਕਾਰ ਨਾਲ ਗੱਲਬਾਤ ਹੋਣ ਤੱਕ ਵਾਪਸ ਲੈ ਲਈ ਸੀ। ਸੈਂਟਰਲ ਆਰਗੇਨਾਈਜੇਸ਼ਨ ਆਫ ਟਰੇਡ ਯੂਨੀਅਨਜ਼ ਦੇ ਜਨਰਲ ਸਕੱਤਰ ਫਰਾਂਸਿਸ ਅਤਵੋਲੀ ਨੇ ਹਵਾਈ ਅੱਡੇ ’ਤੇ ਕਿਹਾ ਕਿ ਸਰਕਾਰ ਵਰਕਰਾਂ ਨੂੰ ਲਿਖਤੀ ਤੌਰ ’ਤੇ ਯਕੀਨੀ ਦਿਵਾਏ ਕਿ ਉਨ੍ਹਾਂ ਦੀਆਂ ਨੌਕਰੀਆਂ ਨਹੀਂ ਜਾਣਗੀਆਂ। ਪਿਛਲੇ ਹਫ਼ਤੇ ਸਥਾਨਕ ਮੀਡੀਆ ਦੀਆਂ ਖ਼ਬਰਾਂ ਮੁਤਾਬਕ, ਹਵਾਈ ਅੱਡਾ ਅਧਿਕਾਰੀਆਂ ਨਾਲ ਅਣਪਛਾਤੇ ਲੋਕਾਂ ਨੂੰ ਉਥੇ ਨੇੜੇ-ਤੇੜੇ ਘੁੰਮਦੇ ਦੇਖਿਆ ਗਿਆ ਜਿਨ੍ਹਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਸ ਨਾਲ ਇਹ ਚਿੰਤਾ ਵਧ ਗਈ ਕਿ ਭਾਰਤੀ ਕੰਪਨੀ ਦੇ ਅਧਿਕਾਰੀ ਸਮਝੌਤੇ ਲਈ ਤਿਆਰ ਹਨ। ਹਾਈ ਕੋਰਟ ਨੇ ਸੁਣਵਾਈ ਹੋਣ ਤੱਕ ਸਮਝੌਤਾ ਲਾਗੂ ਕਰਨ ’ਤੇ ਆਰਜ਼ੀ ਰੋਕ ਲਾ ਦਿੱਤੀ ਹੈ।

Leave a Comment

Your email address will not be published. Required fields are marked *

Scroll to Top
Latest news
आतिशी मार्लेना होंगी दिल्ली की नई मुख्यमंत्री नवजोत सिद्धू के पूर्व सलाहकार मलविंदर सिंह माली गिरफ्तार ममता सरकार ने हड़ताली डॉक्टरों की मांगे मान लीं शिरोमणि गुरुद्वारा प्रबंधक कमेटी के चुनाव की तारीख फिर आगे बढ़ा दी गुरुद्वारा श्री हेमकुंट साहिब का किवाड़ 10 तारीख को बंद होंगे अधिकारियों व कर्मचारियों पर एफआईआर के विरोध में इंप्रूवमेंट ट्रस्ट में हड़ताल अनंत चौदस के धार्मिक अनुष्ठान के साथ शुरू हुआ श्री सिद्ध बाबा सोढल मेला, सुबह से ही भक्तों की लगी लं... मनसा में सीएम भगवंत मान के बोर्ड पर अज्ञात ने पोथी कलाख ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ जालंधर ग्रामीण पुलिस की ओर से अंकुश भया गैंग का पर्दाफाश; गिरोह के सरगना और एक पुलिस कांस्टेबल सहित ...