ਪੁੱਤ ਦੇ ਕਤਲ ਕੇਸ ’ਚ ਜਲਦੀ ਇਨਸਾਫ਼ ਦੀ ਉਮੀਦ: ਬਲਕੌਰ ਸਿੰਘ

ਸ੍ਰੀ ਆਨੰਦਪੁਰ ਸਾਹਿਬ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤਾਂ ’ਤੇ ਪੂਰਨ ਵਿਸ਼ਵਾਸ ਹੈ ਤੇ ਉਨ੍ਹਾਂ ਦੇ ਪੁੱਤ ਦੇ ਕਤਲ ਕੇਸ ਸਣੇ ਉਸ ਦੇ ਗੀਤ ਲੀਕ ਹੋਣ ਦੇ ਮਾਮਲੇ ਵਿੱਚ ਵੀ ਅਦਾਲਤਾਂ ਵੱਲੋਂ ਜਲਦੀ ਇਨਸਾਫ਼ ਦਿੱਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਬਲਕੌਰ ਸਿੰਘ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਸਿੱਧੂ ਮੂਸੇਵਾਲਾ ਦੇ ਗੀਤ ਲੀਕ ਕਰਨ ਦੇ ਮਾਮਲੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਦੀ ਅਦਾਲਤ ਵਿੱਚ ਪੁੱਜੇ ਹੋਏ ਸਨ। ਇਸ ਮੌਕੇ ਮੀਡੀਆ ਨਾਲ ਗੱਲਾਤ ਕਰਦਿਆਂ ਬਲਕੌਰ ਸਿੰਘ ਨੇ ਕਿਹਾ, ‘ਬੇਸ਼ੱਕ ਸਰੀਰਕ ਤੌਰ ’ਤੇ ਸਿੱਧੂ ਸਾਡੇ ਵਿੱਚ ਨਹੀਂ ਹੈ ਪ੍ਰੰਤੂ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਉਸ ਦੀ ਹੋਂਦ ਲਗਾਤਾਰ ਬਰਕਰਾਰ ਹੈ, ਜਦੋਂ ਸਿੱਧੂ ਦਾ ਨਵਾਂ ਗੀਤ ਆਉਂਦਾ ਹੈ ਤਾਂ ਉਹ ਸੁਪਰ ਹਿੱਟ ਹੁੰਦਾ ਹੈ।’ ਉਨ੍ਹਾਂ ਕਿਹਾ ਕਿ ਉਸ ਦੇ ਵਿਰੋਧੀਆਂ ਤੋਂ ਉਸ ਦੀ ਤਰੱਕੀ ਦੇਖੀ ਨਹੀਂ ਗਈ ਤੇ ਇਸੇ ਕਰਕੇ ਕੁਝ ਸ਼ਰਾਰਤੀ ਅਨਸਰਾਂ ਨੇ ਸਿੱਧੂ ਦੇ ਗੀਤ ਚੋਰੀ ਕਰਕੇ ਸੋਸ਼ਲ ਮੀਡੀਆ ’ਤੇ ਪਾਏ ਹਨ। ਸਵਾਲ ਦੇ ਜਵਾਬ ’ਚ ਬਲਕੌਰ ਸਿੰਘ ਨੇ ਕਿਹਾ ਕਿ ਜੇ ਕਾਂਗਰਸ ਹਾਈਕਮਾਨ ਚਾਹੇਗੀ ਤਾਂ ਉਹ ਚੋਣ ਪ੍ਰਚਾਰ ਵੀ ਕਰ ਸਕਦੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਵਕੀਲ ਭਾਈਚਾਰੇ ਨਾਲ ਬੈਠ ਕੇ ਚਾਹ ਦਾ ਕੱਪ ਵੀ ਸਾਂਝਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਤੇ ਤਖ਼ਤ ਸਾਹਿਬ ਦੇ ਸੂਚਨਾ ਅਫ਼ਸਰ ਹਰਪ੍ਰੀਤ ਸਿੰਘ ਨੇ ਉਨ੍ਹਾਂ ਦਾ ਸਨਮਾਨ ਵੀ ਕੀਤਾ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की