ਦਿਆਰਥੀਆਂ ਦੇ ਬਹੁਪੱਖੀ ਵਿਕਾਸ ਅਤੇ ਪਾਠਕ੍ਰਮ ਦੀਆਂ ਗਤੀਵਿਧੀਆਂ ਵਿੱਚ ਸਭਿਆਚਾਰਕ ਪ੍ਰੋਗਰਾਮ ਦਾ ਹੁੰਦਾ ਹੈ ਵੱਡਾ ਯੋਗਦਾਨ : ਡਾ. ਐਮ.ਕੇ.ਮਿਸ਼ਰਾ 

ਭੀਖੀ ( ਕਮਲ ਜਿੰਦਲ )-   ਨੈਸ਼ਨਲ ਕਾਲਜ ਭੀਖੀ ਵਿਖੇ ਫਰੈਸ਼ਰ ਪਾਰਟੀ ਜਸ਼ਨ – ਏ – ਮੁਬਾਰਕਾ 2024 ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਦੀ ਦੇਖ ਰੇਖ ਹੇਠ ਪ੍ਰਿੰਸੀਪਲ ਡਾ. ਐਮ.ਕੇ.ਮਿਸ਼ਰਾ ਅਤੇ ਪ੍ਰੋ. ਗੁਰਤੇਜ ਸਿੰਘ ਤੇਜੀ ਦੇ ਦੁਆਰਾ ਸਰਸਵਤੀ ਪੂਜਾ ਕਰਕੇ ਕੀਤੀ ਗਈ।ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਐਮ. ਕੇ. ਮਿਸ਼ਰਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਅਤੇ ਪਾਠਕ੍ਰਮ ਦੀਆਂ ਗਤੀਵਿਧੀਆਂ ਵਿੱਚ ਇਸ ਪ੍ਰੋਗਰਾਮ ਦਾ ਬਹੁਤ ਵੱਡਾ ਯੋਗਦਾਨ ਹੈ। ਸਾਰੇ ਵਿਦਿਆਰਥੀ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਅਤੇ ਭਾਗ ਲੈਣ ਦੇ ਲਈ ਪ੍ਰੇਰਿਤ ਕੀਤਾ ਗਿਆ । ਇਸ ਸੰਪੂਰਨ ਸਭਿਆਚਾਰਿਕ ਪ੍ਰੋਗਰਾਮ ਦੀ ਤਿਆਰੀ  ਕੋਆਡੀਨੇਟਰ ਪ੍ਰੋ. ਸੁਖਪਾਲ ਕੌਰ,ਪ੍ਰੋ.ਅਵਤਾਰ ਸਿੰਘ ਅਤੇ ਪ੍ਰੋ. ਅਮਨਜੀਤ ਸਿੰਘ ਗਰੇਵਾਲ ਦੇ ਦੁਆਰਾ ਕਾਰਵਾਈ ਗਈ ।ਇਸ ਪ੍ਰੋਗਰਾਮ ਦੌਰਾਨ ਸਟੇਜ ਦਾ ਸੰਚਾਲਨ ਪ੍ਰੋ.ਲਖਵਿੰਦਰ ਸਿੰਘ ਅਤੇ ਪ੍ਰੋ.ਕੁਲਦੀਪ ਸਿੰਘ ਦੇ ਦੁਆਰਾ ਕੀਤਾ ਗਿਆ।ਇਸ ਸੱਭਿਆਚਾਰਿਕ ਪ੍ਰੋਗਰਾਮ ਦੇ ਦੌਰਾਨ ਵਿਦਿਆਰਥੀਆਂ ਦੇ ਦੁਆਰਾ ਸੋਲੋ ਡਾਂਸ,ਹਰਿਆਣਵੀ ਡਾਂਸ, ਮਿਕਸ ਡਾਂਸ, ਸਾਇਰੋ- ਸ਼ਾਇਰੀ,ਮਾਡਲਿੰਗ ,ਲੋਕ ਗੀਤ ਅਤੇ ਸਕਿਟ ਦੇ ਦੁਆਰਾ ਪੇਸ਼ਕਾਰੀ ਕੀਤੀ ਗਈ ਅਤੇ ਪ੍ਰੋਗਰਾਮ ਦੇ ਅਖੀਰ ਤੇ ਪੰਜਾਬ ਦਾ ਪੁਰਾਤਨ ਲੋਕ ਨਾਚ  ਗਿੱਧਾ ਪੇਸ਼ ਕੀਤਾ ਗਿਆ।ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਬਿਕਰਮਜੀਤ ਸਿੰਘ ਬਾਵਾ, ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋਗਰਾਮ ਕੋਆਡੀਨੇਟਰ ਪ੍ਰੋ. ਨੈਨਾ ਗੋਇਲ, ਪ੍ਰੋ.ਸੰਟੀ ਕੁਮਾਰ, ਪ੍ਰੋ. ਜਸਪ੍ਰੀਤ ਕੌਰ,ਪ੍ਰੋ.ਹਰਬੰਸ ਸਿੰਘ,ਨਿਰਮਲ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਸ਼ਾਮਿਲ ਸਨ।ਇਹ ਜਾਣਕਾਰੀ ਕਾਲਜ ਦੇ ਮੀਡੀਆ ਇੰਚਾਰਜ ਪ੍ਰੋ. ਕਰਮਜੀਤ ਕੌਰ ਦੇ ਦੁਆਰਾ ਦਿੱਤੀ ਗਈ।
Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की