ਬਲਵਿੰਦਰ ਸਿੰਘ ਨੇ ਵਿਨੀਤ ਧਿਰ ਨੂੰ ਸਹਿਯੋਗ ਦਾ ਕੀਤਾ ਵਾਅਦਾ
ਜਲੰਧਰ (ਜਤਿੰਦਰ ਰਾਵਤ)- ਜਲੰਧਰ ਨਗਰ ਨਿਗਮ ਅਧੀਨ ਪੈਂਦੇ ਵਾਰਡ ਨੰਬਰ 62 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਨੀਤ ਧੀਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਹੁਲਾਰਾ ਮਿਲਿਆ ਜਦੋਂ ਭਾਜਪਾ ਦੇ ਉਮੀਦਵਾਰ ਬਲਵਿੰਦਰ ਸਿੰਘ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਅਤੇ ਵਿਨੀਤ ਧੀਰ ਨੂੰ ਸਮਰਥਨ ਦਿੱਤਾ।
ਉਨ੍ਹਾਂ ਦੇ ਇਸ ਫੈਸਲੇ ਦਾ ਵਾਰਡ ਲੈ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਚਰਚਾ ਹੈ ਕਿ ਉਨ੍ਹਾਂ ਨੇ ਸਹੀ ਫੈਸਲਾ ਲੈ ਕੇ ਭਾਈਚਾਰਕ ਸਾਂਝ ਨੂੰ ਮਜਬੂਤ ਕੀਤਾ ਹੈ। ਹੁਣ ਵਾਰਡ ਵਿਚ ਵਿਨੀਤ ਧੀਰ ਦੀ ਜਿੱਤ ਯਕੀਨੀ ਨਜ਼ਰ ਆ ਰਹੀ ਹੈ।
ਵਿਨੀਤ ਧੀਰ ਵੱਲੋਂ ਵੀ ਬਲਵਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ‘ਤੇ ਪਾਏ ਗਏ ਵਿਸ਼ਵਾਸ ਨੂੰ ਹਰ ਹਾਲਤ ‘ਚ ਬਰਕਰਾਰ ਰੱਖਣਗੇ ਅਤੇ ਵਾਰਡ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਵਾਰਡ ਵਾਸੀਆਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡਣਗੇ |