ਐਡੀਸ਼ਨਲ ਡਾਇਰੈਕਟਰ ਜਨਰਲ ਐਨ.ਸੀ.ਸੀ. ਮੇਜਰ ਜਨਰਲ ਰਾਜੀਵ ਛਿੱਬਰ ਨੇ ਕੈਡਿਟਾਂ ਨੂੰ ਹਥਿਆਰਬੰਦ ਫੌਜ ‘ਚ ਭਰਤੀ ਹੋਣ ਲਈ ਪ੍ਰੇਰਿਆ

ਜਲੰਧਰ- ਮੇਜਰ ਜਨਰਲ ਰਾਜੀਵ ਛਿੱਬਰ, ਸੈਨਾ ਮੈਡਲ, ਐਡੀਸ਼ਨਲ ਡਾਇਰੈਕਟਰ ਜਨਰਲ, ਨੈਸ਼ਨਲ ਕੈਡੇਟ ਕੋਰ, ਪੰਜਾਬ ਡਾਇਰੈਕਟੋਰੇਟ, ਚੰਡੀਗੜ੍ਹ ਵੱਲੋਂ ਅੱਜ ਇੱਥੇ ਹੋਣਹਾਰ ਕੈਡਿਟਾਂ ਨਾਲ ਗੱਲਬਾਤ ਕੀਤੀ ਗਈ।

ਡਿਫੈਂਸ ਕਲੋਨੀ ਵਿਖੇ ਐਨ.ਸੀ.ਸੀ. ਜਲੰਧਰ ਗਰੁੱਪ ਹੈੱਡਕੁਆਰਟਰ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਜਨਰਲ ਛਿੱਬਰ ਨੇ ਉਨ੍ਹਾਂ ਕੈਡਿਟਾਂ ਨੂੰ ਸਰਟੀਫਿਕੇਟ, ਮੈਡਲ ਅਤੇ ਐਨ.ਸੀ.ਸੀ. ਕੈਪਸ ਪ੍ਰਦਾਨ ਕੀਤੀਆਂ, ਜਿਨ੍ਹਾਂ ਵੱਲੋਂ ਸਵੱਛ ਭਾਰਤ ਮਿਸ਼ਨ, ਬੇਟੀ ਬਚਾਓ ਬੇਟੀ ਪੜ੍ਹਾਓ, ਫਿਟ ਇੰਡੀਆ ਮੂਵਮੈਂਟ ਸਮੇਤ ਵੱਖ-ਵੱਖ ਰਾਸ਼ਟਰੀ ਪ੍ਰੋਗਰਾਮਾਂ ਅਤੇ ਕੋਰੋਨਾ ਸਾਵਧਾਨੀਆਂ ਤੇ ਕੋਵਿਡ ਟੀਕਾਕਰਨ ਸਬੰਧੀ ਜਾਗਰੂਕਤਾ ਫੈਲਾਉਣ ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਸਨ। ਇਸ ਮੌਕੇ ਉਨ੍ਹਾਂ ਨਾਲ ਜਲੰਧਰ ਗਰੁੱਪ ਕਮਾਂਡਰ ਬ੍ਰਿਗੇਡੀਅਰ ਆਈ.ਐਸ.ਭੱਲਾ, ਵਸ਼ਿਸ਼ਟ ਸੈਨਾ ਮੈਡਲ ਵੀ ਮੌਜੂਦ ਸਨ। ਰੱਖਿਆ ਬਲਾਂ, ਅਰਧ ਸੈਨਿਕ ਬਲਾਂ ਅਤੇ ਕੁਝ ਸਿਵਲ ਸੈਕਟਰਾਂ ਵਿੱਚ ਭਰਤੀ ਹੋਣ ਲਈ ਐਨ.ਸੀ.ਸੀ. ‘ਸੀ’ ਸਰਟੀਫਿਕੇਟ ਦੇ ਵੱਖ-ਵੱਖ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਜਨਰਲ ਛਿੱਬਰ ਨੇ ਕੈਡਿਟਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਹਥਿਆਰਬੰਦ ਫੌਜ ਜੁਆਇਨ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਲੜਕੀਆਂ ਸਮੇਤ ਹੋਣਹਾਰ ਕੈਡਿਟਾਂ ਵੱਲੋਂ ਫੌਜ ਵਿੱਚ ਭਰਤੀ ਹੋਣ ਵਿੱਚ ਦਿਲਚਸਪੀ ਦਿਖਾਈ ਗਈ। ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਜੁਆਇਨ ਕਰਨ ਦਾ ਉਨ੍ਹਾਂ ਦਾ ਉਦੇਸ਼ ਭਾਰਤੀ ਹਥਿਆਰਬੰਦ ਫੌਜ ਵਿੱਚ ਭਰਤੀ ਹੋਣ ਲਈ ਆਪਣੇ ਆਪ ਨੂੰ ਤਿਆਰ ਕਰਨਾ ਹੈ।

2 ਪੰਜਾਬ (ਲੜਕੀਆਂ) ਬਟਾਲੀਅਨ ਤੋਂ ਕੈਡਿਟ ਦੀਕਸ਼ਾ ਜਨਰਲ ਛਿੱਬਰ ਨਾਲ ਗੱਲਬਾਤ ਕਰਨ ਤੋਂ ਬਾਅਦ ਬੇਹੱਦ ਖੁਸ਼ ਸੀ। ਆਈ.ਏ.ਐਫ਼. ਅਧਿਕਾਰੀ ਦੀ ਧੀ ਨੇ ਕਿਹਾ ਕਿ ਜਨਰਲ ਵੱਲੋਂ ਕੈਡਿਟਾਂ ਨੂੰ ਆਪਣੇ ਜਨੂੰਨ ਦਾ ਪਿੱਛਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਕੈਡੇਟ ਦੀਕਸ਼ਾ ਨੇ ਕਿਹਾ, ‘‘ਮੇਰਾ ਜਨੂੰਨ ਫਾਈਟਰ ਪਾਇਲਟ ਬਣਨਾ ਹੈ ਅਤੇ ਮੈਂ ਇਸ ਲਈ ਪੂਰੀ ਮਿਹਤਨ ਕਰ ਰਹੀ ਹਾਂ।’’ ਕੈਡਿਟ ਦੀਕਸ਼ਾ, ਜਿਸ ਦੇ ਦਾਦਾ ਵੀ ਭਾਰਤੀ ਫੌਜ ਵਿੱਚ ਅਧਿਕਾਰੀ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ, ਨੇ ਕਿਹਾ ਕਿ ਉਹ ਪਰਿਵਾਰ ਵਿੱਚ ਤੀਜੀ ਪੀੜ੍ਹੀ ਦੀ ਅਫ਼ਸਰ ਬਣਨਾ ਚਾਹੁੰਦੀ ਹੈ। ਬੀ.ਐਸ.ਸੀ. ਦੇ ਵਿਦਿਆਰਥੀ 12 ਪੰਜਾਬ ਬਟਾਲੀਅਨ, ਹੁਸ਼ਿਆਰਪੁਰ ਤੋਂ ਕੈਡਿਟ ਅੰਡਰ ਅਫ਼ਸਰ ਸੌਰਵ ਨੇ ਕਿਹਾ ਕਿ ਉਹ ਬਚਪਨ ਤੋਂ ਹੀ ਫੌਜ ਵਿੱਚ ਭਰਤੀ ਹੋਣ ਦਾ ਸੁਪਨਾ ਦੇਖ ਰਿਹਾ ਹੈ ਅਤੇ ਇਸ ਸੁਪਨੇ ਨੂੰ ਉਹ ਜ਼ਰੂਰ ਪੂਰਾ ਕਰੇਗਾ।

ਹੋਰ ਕੈਡਿਟਾਂ ਨੇ ਵੀ ਫੌਜ ਵਿੱਚ ਭਰਤੀ ਹੋਣ ਲਈ ਅਜਿਹੀਆਂ ਹੀ ਭਾਵਨਾਵਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਕੈਡਿਟਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਗਿਆ। ਸਨਮਾਨਿਤ ਹੋਣ ਵਾਲਿਆਂ ਵਿੱਚ 2 ਪੰਜਾਬ ਬਟਾਲੀਅਨ ਤੋਂ ਐਨ.ਸੀ.ਸੀ. ਸੀਨੀਅਰ ਅੰਡਰ ਅਫ਼ਸਰ (ਐਸ.ਯੂ.ਓ) ਗੁਰਪ੍ਰੀਤ ਸਿੰਘ, 8 ਪੰਜਾਬ ਤੋਂ ਅੰਡਰ ਅਫ਼ਸਰ ਰਿਤਿਕਾ, 21 ਪੰਜਾਬ ਤੋਂ ਕੈਡਿਟ ਨੈਨਾ, ਨੰਬਰ 1 ਏਅਰ ਸਕੁਐਡਰਨ ਐਨ.ਸੀ.ਸੀ. ਤੋਂ ਐਸ.ਯੂ.ਓ. ਪਰਮਦੀਪ ਸਿੰਘ ਅਤੇ ਸੈਨਿਕ ਸਕੂਲ ਕਪੂਰਥਲਾ ਤੋਂ ਐਸ.ਯੂ.ਓ. ਪੁਨੂੰ ਸ਼ਾਮਲ ਹਨ।

ਉਪਰੰਤ ਜਨਰਲ ਛਿੱਬਰ ਨੇ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਸਾਰੇ ਐਸੋਸੀਏਟ ਐਨ.ਸੀ.ਸੀ. ਅਫ਼ਸਰਾਂ (ਏ.ਐਨ.ਓ.) ਨਾਲ ਮੁਲਾਕਾਤ ਕੀਤੀ ਅਤੇ ਐਨ.ਸੀ.ਸੀ. ਕੈਡਿਟਾਂ ਨੂੰ ਸਿਖਲਾਈ ਦੇਣ ਵਿੱਚ ਉਨ੍ਹਾਂ ਦੀ ਭੁਮਿਕਾ ਦੀ ਸ਼ਲਾਘਾ ਕੀਤੀ। ਏ.ਐਨ.ਓਜ਼ ਵਿੱਚ ਮੇਜਰ ਐਸ.ਕੇ. ਤੁਲੀ, ਲੈਫਟੀਨੈਂਟ ਆਸ਼ੂ ਧਵਨ, ਲੈਫਟੀਨੈਂਟ ਸੋਨੀਆ ਮਹਿੰਦਰੂ, ਲੈਫਟੀਨੈਂਟ ਕਮਲਜੀਤ ਸਿੰਘ, ਕੈਪਟਨ ਸੁਰੇਸ਼ ਕੁਮਾਰ, ਕੈਪਟਨ ਅਮਰੀਕ ਸਿੰਘ, ਥਰਡ ਆਫੀਸਰ ਰਾਜਨ ਸ਼ਰਮਾ ਅਤੇ ਥਰਡ ਆਫੀਸਰ ਰਣਵੀਰ ਸਿੰਘ ਰਾਣਾ ਸ਼ਾਮਲ ਸਨ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की