ਪੱਤਰ ਸੂਚਨਾ ਵਿਭਾਗ ਵੱਲੋਂ ਮੀਡੀਆ ਵਰਕਸ਼ਾਪ ਆਯੋਜਿਤ

ਜਲੰਧਰ (ਰਾਵਤ)- ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਪੱਤਰ ਸੂਚਨਾ ਦਫ਼ਤਰ (PIB) ਵੱਲੋਂ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮੀਡੀਆ ਨੂੰ ਇਨ੍ਹਾਂ ਯੋਜਨਾਵਾਂ ਬਾਰੇ ਜਾਣੂ ਕਰਵਾਉਣ ਲਈ ਇੱਕ ਮੀਡੀਆ ਵਰਕਸ਼ਾਪ ‘‘ਵਾਰਤਾਲਾਪ’ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਮੀਡੀਆ ਇੱਕ ਤਰ੍ਹਾਂ ਸਰਕਾਰ ਦਾ ਸਾਥੀ ਹੈ ਜੋ ਕਿ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਮੁੱਖ ਭੂਮਿਕਾ ਨਿਭਾਉਂਦਾ ਹੈ |

ਪੱਤਰ ਸੂਚਨਾ ਦਫ਼ਤਰ ਵੱਲੋਂ ਇਸ ਵਰਕਸ਼ਾਪ ਦਾ ਆਯੋਜਨ ਕਰਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਜਿੰਨੀਆਂ ਮੀਡੀਆ ਕਰਮੀਆਂ ਲਈ ਡਿਵੈਲਪਮੈਂਟ ਸਟੋਰੀਆਂ ਕਰਨ ਵਿੱਚ ਲਾਭਦਾਇਕ ਹੁੰਦੀਆਂ ਹਨ ਉਨਾਂ ਹੀ ਸਬੰਧਿਤ ਸਰਕਾਰੀ ਯੋਜਨਾਵਾਂ ਦੇ ਵਿਭਾਗਾਂ ਨੂੰ ਇਨ੍ਹਾਂ ਬਾਰੇ ਵਿਸਤਾਰ ਵਿੱਚ ਚਾਣਨਾ ਪਾਉਣ ਵਿੱਚ ਸਹਾਇਤਾ ਕਰਦੀਆਂ ਹਨ |

ਜਲ ਜੀਵਨ ਮਿਸ਼ਨ ਸਮੇਤ ਹੋਰਨਾਂ ਵੱਖ ਵੱਖ ਯੋਜਨਾਵਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜਲ ਜੀਵਨ ਮਿਸ਼ਨ ਹੇਠ ਜਲੰਧਰ ਜ਼ਿਲ੍ਹੇ ਨੇ ਹਰ ਘਰ ਜਲ ਦੀ 100 ਫੀਸਦੀ ਪ੍ਰਾਪਤੀ ਕਰ ਲਈ ਹੈ | ਸੋਸ਼ਲ ਮੀਡੀਆ ਦੇ ਵਿਸ਼ੇਸ਼ ਤੌਰ ‘ਤੇ ਕੋਵਿਡ ਦੌਰਾਨ ਇਸ ਚੰਗੇ ਰੋਲ ਬਾਰੇ ਬੋਲਦਿਆਂ ਥੋਰੀ ਨੇ ਇਸ ਦੀ ਸ਼ਲਾਘਾ ਕੀਤੀ |

ਸਿਹਤ ਵਿਭਾਗ ਦੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਜਯੋਤੀ ਸ਼ਰਮਾ ਨੇ ਆਯੂਸ਼ਮਾਨ ਭਾਰਤ ਬਾਰੇ ਭਰਪੂਰ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਆਮ ਲੋਕ ਇਸ ਦਾ ਲਾਭ ਲੈ ਸਕਦੇ ਨੇ |

ਇਸੇ ਤਰ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਗੁਰਮਿੰਦਰ ਸਿੰਘ ਰੰਧਾਵਾ ਨੇ ਭਾਰਤ ਸਰਕਾਰ ਦੀ ਬੇਟੀਆਂ ਲਈ ਬਣਾਈ ਗਈ ਯੋਜਨਾ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਬਾਰੇ ਜ਼ਿਲ੍ਹਾ ਜਲੰਧਰ ਵਿੱਚ ਹੋਈਆਂ ਪਹਿਲਕਦਮੀਆਂ ਅਤੇ ਕੀਤੇ ਗਏ ਕੰਮਾਂ ਬਾਰੇ ਜਾਣਕਾਰੀਆਂ ਸਾਂਝੀਆਂ ਕੀਤੀਆਂ |

ਪਾਣੀ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਮਨਜਿੰਦਰ ਸਿੰਘ ਅਤੇ ਰਾਜੀਵ ਨੇ ਜਲ ਜੀਵਨ ਮਿਸ਼ਨ ਹੇਠ ਜਲੰਧਰ ਵੱਲੋਂ ਰਾਸ਼ਟਰੀ ਪੱਧਰ ਤੇ ਪ੍ਰਾਪਤ ਕੀਤੀਆਂ ਗਈਆਂ ਉਪਲੱਬਧੀਆਂ ਅਤੇ ਭਵਿੱਖ ਵਿੱਚ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਬਾਰੇ ਦੱਸਿਆ | ਜ਼ਿਲ੍ਹਾ ਸਨਅਤੀ ਕੇਂਦਰ ਦੇ ਫੰਕਸ਼ਨਲ ਮੈਨੇਜਰ ਮਨਜੀਤ ਲਾਲੀ ਨੇ ਪ੍ਰਧਾਨ ਮੰਤਰੀ ਰੋਜ਼ਗਾਰ ਗਰੰਟੀ ਯੋਜਨਾ ਬਾਰੇ ਸੂਚਨਾਵਾਂ ਸਾਂਝੀਆਂ ਕੀਤੀਆਂ |

ਫੀਲਡ ਪਬਲਿਸਿਟੀ ਅਧਿਕਾਰੀ ਰਾਜੇਸ਼ ਬਾਲੀ , ਜਿਨ੍ਹਾਂ ਦੀ ਰਹਿਨੁਮਾਈ ਵਿੱਚ ਇਹ ਵਰਕਸ਼ਾਪ ਕਰਵਾਈ ਗਈ ਸੀ, ਨੇ ਸੋਸ਼ਲ ਮੀਡੀਆ ਦੇ ਵਧਦੇ ਪ੍ਰਭਾਵ ਹੇਠ ਮੀਡੀਆ ਦੀ ਵਧਦੀ ਅਤੇ ਬਦਲਦੀ ਜ਼ਿੰਮੇਵਾਰੀ ਬਾਰੇ ਬੋਲਦਿਆਂ ਕਿਹਾ ਕਿ ਪੱਤਰਕਾਰ ਭਾਈਚਾਰੇ ਦੀ ਇਹ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਹਰ ਇੱਕ ਖ਼ਬਰ ਚੰਗੀ ਤਰ੍ਹਾਂ ਸਾਰੇ ਤੱਥ ਜਾਂਚ ਕੇ ਹੀ ਸ਼ੇਅਰ ਕਰੇ |

ਪੱਤਰ ਸੂਚਨਾ ਦਫ਼ਤਰ ਵੱਲੋਂ ਚਾਰੋਂ ਪ੍ਰਮੁੱਖ ਬੁਲਾਰਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की