ਖੁਸ਼ਬੂ ਪੰਜਾਬ ਦੀ

Latest news
ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਡਾ ਐਲਾਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਦਿੱਲੀ ਦੀ ਤਰਜ਼ ’ਤੇ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ, ਜਿਸ ’ਤੇ ਰਿਸ਼ਵਤ ਦੀ ਮੰਗ ਕਰਨ ਵਾਲੇ ਅਧਿਕਾਰੀਆਂ ਦੀ ਆਡੀਓ ਜਾਂ ਵੀਡੀਓ ਭੇਜੀ ਜਾਵੇਗੀ। ਉਸ ਦੀ ਜਾਂਚ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਨੰਬਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ 23 ਮਾਰਚ ਨੂੰ ਜਾਰੀ ਕੀਤਾ ਜਾਵੇਗ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਮਾਨ ਨੇ ਵੀਡੀਓ ਜਾਰੀ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਪਾਸੇ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ, ਜਿਸ ਦਾ ਖਾਤਮਾ ਜ਼ਰੂਰੀ ਹੈ। ਸੂਬੇ ਦੇ 99 ਫ਼ੀਸਦ ਅਧਿਕਾਰੀ ਇਮਾਨਦਾਰ ਹਨ ਪਰ ਇਕ ਫ਼ੀਸਦ ਅਧਿਕਾਰੀ ਬੇਈਮਾਨ ਹਨ। ਇਕ ਫ਼ੀਸਦ ਭ੍ਰਿਸ਼ਟ ਅਧਿਕਾਰੀਆਂ ਕਰਕੇ 99 ਫ਼ੀਸਦ ਨੂੰ ਬੇਈਮਾਨ ਨਹੀਂ ਹੋਣ ਦਿੱਤਾ ਜਾਵੇਗਾ। ਪੁਰਾਣੀਆਂ ਪਾਰਟੀਆਂ ਦੀ ਤਰ੍ਹਾਂ ‘ਆਪ’ ਨੂੰ ਕਿਸੇ ਰਿਸ਼ਵਤ ਦੇ ਪੈਸੇ ਦੀ ਲੋੜ ਨਹੀਂ ਹੈ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਵੀ ਇਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਪਰੋਂ ਕੋਈ ਫੋਨ ਨਹੀਂ ਆਵੇਗਾ, ਨਾ ਪੈਸਿਆ ਲਈ, ਨਾ ਤਬਾਦਲੇ ਲਈ ਹੁਣ ਲੋਕਾਂ ਦੇ ਕੰਮ ਇਮਾਨਦਾਰੀ ਨਾਲ ਕੀਤੇ ਜਾਣਗੇ।

Scroll to Top