ਚੰਡੀਗੜ੍ਹ: ਹਰਿਆਣਾ ਦੇ ਰਾਜ ਭਵਨ ਵਿੱਚ ਵੀਰਵਾਰ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਹੋਲੀ ਮਿਲਣ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ-ਦੂਜੇ ਨੂੰ ਖੂਬ ਗੁਲਾਲ ਲਗਾਇਆ। ਇਸਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਮੁਲਾਕਾਤ ਕੀਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਰਿਆਣਾ ਦੇ ਰਾਜ ਭਵਨ ਪੁੱਜਣ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਅਤੇ ਮੱਥੇ ‘ਤੇ ਤਿਲਕ ਲਾ ਕੇ ਸਵਾਗਤ ਕੀਤਾ। ਹਰਿਆਣਾ ਦੇ ਰਾਜ ਭਵਨ ‘ਚ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਹਰਿਆਣਾ ਦੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ। ਦੋਵਾਂ ਰਾਜਾਂ ਦੇ ਹਮਰੁਤਬਾ ਆਗੂਆਂ ਨੇ ਇਸ ਮੌਕੇ ਇੱਕ-ਦੂਜੇ ਨਾਲ ਖੂਬ ਹੋਲੀ ਦੇ ਰੰਗ ਖੇਡੇ। ਹੋਲੀ ਸਮਾਰੋਹ ਵਿੱਚ ਦੋਵਾਂ ਮੁੱਖ ਮੰਤਰੀਆਂ ਤੋਂ ਇਲਾਵਾ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ, ਹਰਿਆਣਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੀ ਹਾਜ਼ਰ ਸਨ।