ਉੱਘੇ ਗਾਇਕ ਡਾ ਜਸਪਾਲ ਜੱਸੀ ਨੇ ਅਨੌਖੇ ਤਰੀਕੇ ਨਾਲ ਮਨਾਈ ਹੋਲੀ

ਚੰਡੀਗੜ (ਪ੍ਰੀਤਮ ਲੁਧਿਆਣਵੀ)- ਉੱਘੇ ਗਾਇਕ ਤੇ ਪ੍ਰੋਫੈਸਰ ਡਾ ਜਸਪਾਲ ਜੱਸੀ ਨੇ ਨਿਵੇਕਲੇ ਤਰੀਕੇ ਨਾਲ ਰੰਗਾਂ ਦਾ ਤਿਓਹਾਰ ਹੋਲੀ ਮਨਾਈ। ਜੱਸੀ ਨੇ ਪ੍ਰਭ ਆਸਰਾ ਪਡਿਆਲਾ ਕੁਰਾਲੀ ਵਿਖੇ ਪਹੁੰਚ ਕੇ ਆਸਰਾ ਵਿਖੇ ਰਹਿ ਰਹੇ ਲਾਵਾਰਸ ਬੱਚਿਆਂ, ਬਜੁਰਗਾਂ ਤੇ ਔਰਤਾਂ ਨਾਲ ਮਿਲ ਕੇ ਹੋਲੀ ਦੇ ਰੰਗ ਵਿਖੇਰੇ। ਜੱਸੀ ਨੇ ਬੱਚਿਆਂ ਤੇ ਬਜੁਰਗ ਔਰਤਾਂ ਨਾਲ ਨੱਚ ਗਾ ਕੇ ਹੋਲੀ ਦੇ ਰੰਗਾਂ ਨੂੰ ਮਾਣਿਆ। ਇਸ ਮੌਕੇ ਬੱਚਿਆਂ ਨੂੰ ਨਮਕੀਨ ਦੇ ਪੈਕਟ, ਦੁੱਧ ਦੇ ਪੈਕਟ ਤੇ ਬਿਸਕੁਟਾਂ ਦੇ ਪੈਕਟ ਵੀ ਦਿੱਤੇ। ਜੱਸੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਨਾ ਲਾਵਾਰਸ ਤੇ ਮੰਦਬੁੱਧੀ ਬੱਚਿਆਂ, ਬਜੁਰਗਾਂ ਤੇ ਔਰਤਾਂ ਦਾ ਸਮਾਜ ਨੂੰ ਖਾਸ ਧਿਆਨ ਰੱਖਣਾ ਚਾਹੀਦਾ ਹੈ, ਇਹ ਸਮਾਜ ਤੇ ਮਨੁੱਖਤਾ ਦੀ ਵੱਡੀ ਸੇਵਾ ਹੈ। ਉਨਾਂ ਨੇ ਪ੍ਰਭ ਆਸਰਾ ਦੇ ਸੰਸਥਾਪਕ ਸ ਸ਼ਮਸ਼ੇਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਉਨਾ ਨੂੰ ਇਸ ਮਹਾਨ ਕਾਰਜ ਦੀ ਵਧਾਈ ਵੀ ਦਿੱਤੀ।

          ਇਸ ਮੌਕੇ ਰਿਆਤ ਬਾਹਰਾ ਦੇ ਸਕੂਲ ਆਫ ਲਾਅ ਦੇ ਵਿਦਿਆਰਥੀਆਂ ਅਤੇ ਪ੍ਰਭ ਆਸਰਾ ਦੇ ਬੱਚਿਆਂ ਤੇ ਔਰਤਾਂ ਵੱਲੋਂ ਖੂਬਸੂਰਤ ਰੰਗਾ-ਰੰਗ ਪ੍ਰੋਗਰਾਮ ਕੀਤਾ ਗਿਆ ਜਿਸ ਵਿੱਚ ਗੀਤ, ਸਕਿੱਟਾਂ ਤੇ ਵਿਚਾਰ ਵੀ ਪੇਸ਼ ਕੀਤੇ। ਇਸ ਮੌਕੇ ਜੱਸੀ ਨੇ ਸਮੂਹ ਹਾਜਰੀਨ ਨੂੰ ਸੰਬੋਧਨ ਕਰਦਿਆਂ ਹੋਲੀ ਦੀ ਪ੍ਰੰਪਰਾ ’ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਜਿਨਾਂ ਦੀ ਹਾਜ਼ਰੀਨ ਵੱਲੋਂ ਭਰਪੂਰ ਪ੍ਰਸੰਸਾ ਕੀਤੀ ਗਈ। ਪ੍ਰਭ ਆਸਰਾ ਦੇ ਸੰਸਥਾਪਕ ਸ ਸ਼ਮਸ਼ੇਰ ਸਿੰਘ ਤੇ ਬੀਬੀ ਰਜਿੰਦਰ ਕੌਰ ਨੇ ਵੀ ਬੱਚਿਆਂ ਨੂੰ ਸੰਬੋਧਨ ਕੀਤਾ।  ਇਸ ਮੌਕੇ ਲਾਅ ਵਿਭਾਗ ਦੇ ਸਮੂਹ ਪ੍ਰੋਫੈਸਰ ਵੀ ਮੌਜੂਦ ਸਨ। 

 

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश