ਨਵੇਂ ਬਣੇ ਵਿਧਾਇਕ ਦਲਬੀਰ ਸਿੰਘ ਟੋਂਗ ਨੂੰ ਗੋਰਾ ਭਲਾਈਪੁਰ ਤੇ ਸਾਥੀਆਂ ਨੇ ਕੀਤਾ ਸਨਮਾਨਿਤ

ਰਈਆ (ਕਮਲਜੀਤ ਸੋਨੂੰ)-ਹਲਕਾ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਵਿਧਾਇਕ ਦਲਬੀਰ ਸਿੰਘ ਟੋਂਗ ਦਾ ਗੁਰਬਰਿੰਦਰ ਸਿੰਘ ਗੋਰਾ ਭਲਾਈਪੁਰ ਦੇ ਸਾਥੀਆਂ ਨੇ ਭਲਾਈਪੁਰ ਪਹੁੰਚਣ ਤੇ ਸਨਮਾਨਿਤ ਕਰਦਿਆਂ ਵਿਧਾਇਕ ਚੁਣੇ ਜਾਣ ਤੇ ਵਧਾਈ ਦਿੱਤੀ ।ਇਸ ਮੋਕੇ ਗੱਲਬਾਤ ਦੋਰਾਨ ਵਿਧਾਇਕ ਦਲਬੀਰ ਸਿੰਘ ਟੋੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾ ਦੋਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ ਉਹਨਾਂ ਨੂੰ ਪੂਰਾ ਕੀਤਾ ਜਾਵੇਗਾ ਤੇ ਲੋਕਾਂ ਦੀਆਂ ਉਮੀਦਾਂ ਤੇ ਆਮ ਆਦਮੀ ਪਾਰਟੀ ਖਰੀ ਉੱਤਰੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਬਾਬਾ ਬਕਾਲਾ ਹਲਕੇ ਦੀ ਨੁਹਾਰ ਬਦਲੀ ਜਾਵੇਗੀ ਤੇ ਜਲਦ ਹੀ ਹਲਕਾ ਵਿਕਾਸ ਪੱਖੋਂ ਬੁਲੰਦੀਆਂ ਨੂੰ ਛੁਹੇਗਾ।ਇਸ ਮੋਕੇ ਯੂਥ ਆਪ ਆਗੂ ਗੋਰਾ ਭਲਾਈਪੁਰ ਨੇ ਕਿਹਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਜਾਵੇਗਾ ਤੇ ਪੰਜਾਬ ਵਿੱਚੋਂ ਨਸ਼ਾ ਪੂਰੀ ਤਰਾਂ ਖਤਮ ਕਰਕੇ ਪੰਜਾਬ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ।ਇਸ ਮੋਕੇ ਸੁਰਜੀਤ ਸਿੰਘ ਕੰਗ,ਸੁੱਖ ਖੋਜਕੀਪੁਰ,ਪ੍ਰਿਤਪਾਲ ਪੱਡਾ,ਨੇਤਰਪਾਲ ਸਰਪੰਚ,ਪ੍ਰਦੀਪ ਸਿੰਘ,ਸੁਖਦੇਵ ਪੱਡਾ,ਸ਼ਮਸੇਰ ਸਿੰਘ,ਜਸਬੀਰ ਸਿੰਘ,ਰਸਾਲ ਸਿੰਘ,ਮੱਸਾ ਸਿੰਘ,ਜਤਿੰਦਰਬੀਰ ਸਿੰਘ ਲਾਟੀ,ਜੱਸਾ ਅਨਾਇਤਪੁਰ,ਰਾਜੂ,ਗੁਰਜੀਤ,ਸੰਜੀਵ ਸ਼ਰਮਾ ਆਦਿ ਆਮ ਆਦਮੀ ਪਾਰਟੀ ਦੇ ਵਰਕਰ ਮੋਜੂਦ ਸਨ।
Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की