ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਚੋਰੀ

ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਚੋਰੀ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਦੇ ਫੇਜ਼ 7 ਸਥਿਤ ਜਸਵਿੰਦਰ ਭੱਲਾ ਦੇ ਘਰ ਉਸ ਦੇ ਹੀ ਨੌਕਰ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਫਰਾਰ ਹੋ ਗਿਆ।ਜਾਣਕਾਰੀ ਮੁਤਾਬਕ ਕਰੀਬ 15 ਦਿਨ ਪਹਿਲਾਂ ਰੱਖੇ ਨੌਕਰ ਨੇ ਜਸਵਿੰਦਰ ਭੱਲਾ ਦੀ ਮਾਂ ਨੂੰ ਪਹਿਲਾਂ ਬੰਧਕ ਬਣਾ ਲਿਆ, ਉਸ ਤੋਂ ਬਾਅਦ ਸੋਨਾ, ਨਕਦੀ ਅਤੇ ਉਸ ਦਾ ਲਾਇਸੈਂਸੀ ਰਿਵਾਲਵਰ ਲੈ ਕੇ ਫਰਾਰ ਹੋ ਗਿਆ ਹੈ।

ਪਤਾ ਲੱਗਾ ਹੈ ਕਿ ਅਜੇ ਦੋ ਹਫਤੇ ਪਹਿਲਾਂ ਹੀ ਉਸ ਨੂੰ (ਨੌਕਰ) ਭੱਲਾ ਪਰਿਵਾਰ ਨੇ ਪੁਰਾਣੇ ਨੌਕਰ ਦੇ ਕਹਿਣ ‘ਤੇ ਹੀ ਰੱਖਿਆ ਸੀ। ਨੌਕਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਅਤੇ ਚੋਰਾਂ ਵੱਲੋਂ ਘਰ ਦਾ ਸਾਮਾਨ ਚੋਰੀ ਕਰਨ ਤੋਂ ਇਲਾਵਾ ਲਾਇਸੈਂਸੀ ਰਿਵਾਰਲਵਰ ਵੀ ਚੋਰੀ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Scroll to Top