ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ। ਮਾਨ ਨੇ ਸਾਫ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਲਈ ਕੋਈ ਸਿਫਾਰਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ 25000 ਹਜ਼ਾਰ ਭਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਹੋਰ ਵੀ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ।
ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਹੁਣ ਬੜੇ ਲੋਕ ਤੁਹਾਡੇ ਕੋਲ ਸਿਫਾਰਸ਼ਾਂ ਲੈ ਕੇ ਆਉਣਗੇ, ਪਰ ਜੇਕਰ ਤੁਸੀਂ ‘ਹਾਂ’ ਕਰ ਦਿੱਤੀ ਤਾਂ ਕਿਸੇ ਦੂਜੇ ਵਿਅਕਤੀ ਦਾ ਹੱਕ ਖੋਹਿਆ ਜਾਂਦਾ ਹੈ। ਕਿਸੇ ਵੀ ਮਾੜੇ ਕੰਮ ਦੀ ਸਿਫ਼ਾਰਸ਼ ਨਹੀਂ ਕਰਨੀ। ਬਿਨਾਂ ਕਿਸੇ ਭੇਦਭਾਵ ਤੋਂ ਲੋਕਾਂ ਦੀ ਸੇਵਾ ਕਰਨੀ ਹੈ।
ਇਸ ਦੇ ਨਾਲ ਹੀ ਮਾਨ ਨੇ ਆਪਣੇ ਵਿਧਾਇਕਾਂ ਨੂੰ ਨਸੀਹਤ ਦਿੱਤੀ ਕਿ ਉਹ ਸਮੇਂ ਦਾ ਖਾਸ ਖਿਆਫ ਰੱਖਣ ਅਤੇ ਸਮੇਂ ਦੇ ਪਾਬੰਦ ਹੋਣ। ਉਨ੍ਹਾਂ ਕਿਹਾ ਵਿਧਾਇਕ ਸਮੇਂ ਸਿਰ ਦਫ਼ਤਰ ਪਹੁੰਚਣ ਤੇ ਆਪਣੇ ਹਲਕਿਆਂ ‘ਚ ਦਫ਼ਤਰ ਖੋਲ੍ਹਣ। ਉਨ੍ਹਾਂ ਵਿਧਾਇਕਾਂ ਨੂੰ ਇਹ ਵੀ ਕਿਹਾ ਕਿ ਕੋਈ ਵੀ ਕੰਮ ਲਈ ਉਨ੍ਹਾਂ ਕੋਲ ਆ ਸਕਦੇ ਹਨ। ਸੁਧਾਰ ਕਰਨ ਲਈ 18-18 ਘੰਟੇ ਕੰਮ ਕਰਨਾ ਪਵੇਗਾ। ਉਨ੍ਹਾਂ ਸਭ ਨੂੰ ਮਿਲਕੇ ਚੱਲਣ ਦੀ ਅਪੀਲ ਵੀ ਕੀਤੀ।