27 ਮਾਰਚ ਨੂੰ “ਨਾਭਾ ਕਵਿਤਾ ਉਤਸਵ-2022” ਮੌਕੇ ਹੋਵੇਗਾ ਵਿਸ਼ੇਸ਼ ਸਨਮਾਨ— ਡਾ: ਬੁੱਟਰ
ਰਈਆ, (ਕਮਲਜੀਤ ਸੋਨੂੰ)— ਸਾਹਿਤਕ ਹਲਕਿਆਂ ਵਿੱਚ ਇਹ ਖਬਰ ਬੜੀ ਮਾਣ ਨਾਲ ਪੜ੍ਹੀ ਜਾਵੇਗੀ ਕਿ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪਿਛਲੇ 36 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੀ ਪੰਜਾਬ ਦੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ ਨੂੰ 27 ਮਾਰਚ ਐਤਵਾਰ ਨੂੰ 25ਵੇਂ ਸਿਲਵਰ ਜੁਬਲੀ, ਨਾਭਾ ਕਵਿਤਾ ਉਤਸਵ-2022 ਦੇ ਮੌਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ । ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਡਾ: ਦਰਸ਼ਨ ਬੱੁਟਰ ਨੇ ਦੱਸਿਆ ਹੈ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਜਕਾਰੀ ਮੈਂਬਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸੇਲਿਦਰਜੀਤ ਸਿੰਘ ਰਾਜਨ ਦੀ ਅਗਵਾਈ ਹੇਠ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ, ਨਿਰਸੰਦੇਹ ਪੰਜਾਬ ਭਰ ਦੀਆਂ ਸਭ ਤੋਂ ਵੱਧ ਸਾਹਿਤਕ ਸਰਗਰਮੀਆਂ ਰਚਾਕੇ ਪੰਜਾਬ ਭਰ ਦੀਆਂ ਪੰਜਾਬੀ ਸਾਹਿਤ ਸਭਾਵਾਂ ਵਿੱਚ ਨੰਬਰ 1 ‘ਤੇ ਚੱਲ ਰਹੀ ਹੈ,
ਇਸ ਕਰਕੇ ਇਸ ਸਭਾ ਨੂੰ ਭਾਈ ਕਾਨ੍ਹ ਸਿੰਘ ਨਾਭਾ ਰਚਨਾ ਵਿਚਾਰ ਮੰਚ (ਰਜਿ:)
ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ
ਸਮਰਪਿਤ 27 ਮਾਰਚ ਐਤਵਾਰ ਨੂੰ ਕਰਵਾਏ ਜਾ ਰਹੇ 25ਵੇਂ ਸਿਲਵਰ ਜੁਬਲੀ ਮੌਕੇ ਸਨਮਾਨਿਤ ਕੀਤਾ ਜਾਵੇਗਾ । ਇਸ ਐਲਾਨ ਨਾਲ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ । ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਸੀ: ਮੀਤ ਪ੍ਰਧਾਨ ਡਾ: ਪਰਮਜੀਤ ਸਿੰਘ ਬਾਠ, ਮੱਖਣ ਸਿੰਘ ਭੈਣੀਵਾਲਾ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਸਾ: ਜ਼ਿਲ੍ਹਾ ਭਾਸ਼ਾ ਅਫਸਰ ਹਰਮੇਸ਼ ਕੌਰ ਜੋਧੇ, ਪ੍ਰਧਾਨ ਮਹਿਲਾ ਵਿੰਗ ਸੁਖਵੰਤ ਕੌਰ ਵੱਸੀ, ਰਾਜਵਿੰਦਰ ਕੌਰ ਰਾਜ, ਸੁਰਿੰਦਰ ਖਿਲਚੀਆਂ, ਗੁਰਮੀਤ ਕੌਰ ਬੱਲ, ਜਤਿੰਦਰਪਾਲ ਕੌਰ, ਸਕੱਤਰ ਸਿੰਘ ਪੁਰੇਵਾਲ, ਗੁਰਮੇਜ ਸਹੋਤਾ, ਦਿਲਰਾਜ ਸਿੰਘ ਦਰਦੀ, ਬਲਵਿੰਦਰ ਸਿੰਘ ਅਠੌਲਾ, ਜਗਦੀਸ਼ ਸਿੰਘ ਬਮਰਾਹ, ਡਾ: ਦਲਜੀਤ ਸਿੰਘ ਮਹਿਤਾ, ਮੁਖਤਾਰ ਸਿੰਘ ਗਿੱਲ, ਨਵਦੀਪ ਸਿੰਘ ਬਦੇਸ਼ਾ, ਸੁਖਰਾਜ ਸਿੰਘ ਭੱੁਲਰ, ਸਰਬਜੀਤ ਸਿੰਘ ਪੱਡਾ, ਅਮਰਜੀਤ ਸਿੰਘ
ਘੱੁਕ, ਕਰਨੈਲ ਸਿੰਘ ਰੰਧਾਵਾ, ਮਨਜੀਤ ਸਿੰਘ ਕੰਬੋ, ਅੰਗਰੇਜ ਸਿੰਘ ਨੰਗਲੀ,
ਬਲਬੀਰ ਸਿੰਘ ਬੀਰ, ਰਣਜੀਤ ਸਿੰਘ ਕੋਟ ਮਹਿਤਾਬ, ਪ੍ਰਿੰ: ਗੁਰਮੁੱਖ ਸਿੰਘ
ਅਰਜਨਮਾਂਗਾ, ਸੁਖਰਾਜ ਸਕੰਦਰ ਦੁਬਈ, ਅਜੀਤ ਸਿੰਘ ਸਠਿਆਲਾ, ਬਲਦੇਵ ਸਿੰਘ ਸਠਿਆਲਾ, ਅਰਜਿੰਦਰ ਬੁਤਾਲਵੀ, ਜਸਪਾਲ ਸਿੰਘ ਧੂਲਕਾ ਆਦਿ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਲੇਖਕਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਸਾਰੇ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ।