ਖੁਸ਼ਬੂ ਪੰਜਾਬ ਦੀ

Latest news
ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया

ਇਮਾਨਦਾਰ ਅਫ਼ਸਰਾਂ ਬਿਨਾਂ ਸ਼ਹੀਦਾਂ ਦੇ ਸੁਪਨੇ ਸਾਕਾਰ ਨਹੀਂ ਹੋ ਸਕਦੇ – ਲਾਇਨ ਅਸ਼ੋਕ ਸੰਧੂ ਨੰਬਰਦਾਰ

ਨੌਜਵਾਨ ਪੀੜ੍ਹੀ ਸ਼ਹੀਦਾਂ ਦੀਆਂ ਜੀਵਨੀਆਂ ਪੜ੍ਹਕੇ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣ – ਲਾਇਨ ਸੋਮਿਨਾਂ ਸੰਧੂ
ਨੂਰਮਹਿਲ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) –  ਲਾਇਨਜ਼ ਕਲੱਬ ਨੂਰਮਹਿਲ ਡ੍ਰੀਮ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਨੂੰ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਕਲੱਬ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਵੱਲੋਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਐਨ.ਆਰ.ਆਈ ਸ਼੍ਰੀਮਤੀ ਗੁਰਜੀਤ ਘੁੰਮਣ ਯੂ.ਐਸ.ਏ ਨੇ ਵਿਸ਼ੇਸ਼ ਸ਼ਿਰਕਤ ਕਰਦਿਆਂ ਜੋਤ ਜਗਾ ਕੇ ਅਤੇ ਫੁੱਲ ਭੇਂਟ ਕਰਕੇ ਸ਼ਹੀਦਾਂ ਪ੍ਰਤੀ ਆਪਣਾ ਫਰਜ਼ ਅਦਾ ਕੀਤਾ। ਉਹਨਾਂ ਕਿਹਾ ਕਿ ਭਾਵੇਂ ਮੈਂ ਅਮਰੀਕਨ ਸਿਟੀਜਨ ਹਾਂ ਪਰ ਮੇਰੀਆਂ ਰਗਾਂ ਵਿੱਚ ਮੇਰੇ ਵਤਨ ਦਾ ਖ਼ੂਨ ਹੈ, ਮੇਰਾ ਖ਼ੂਨ ਉਸ ਵਕਤ ਖੌਲਦਾ ਹੈ ਜਦੋਂ ਮੇਰੇ ਵਤਨ ਦੇ ਬਹੁਤਾਤ ਨੌਜਵਾਨ ਲੜਕੇ-ਲੜਕੀਆਂ ਮਜ਼ਬੂਰੀ ਵੱਸ ਆਪਣਾ ਵਤਨ ਛੱਡਕੇ ਵਿਦੇਸ਼ ਦੌੜ ਰਹੇ ਹਨ। ਅਸੀਂ ਆਜ਼ਾਦ ਹੋ ਕੇ ਵੀ ਕਾਲੇ ਅੰਗਰੇਜਾਂ ਕਾਰਣ ਪਛੜੀ ਜਾ ਰਹੇ ਹਾਂ।
                       ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਲਾਇਨ ਸੋਮਿਨਾਂ ਸੰਧੂ ਨੇ ਕਿਹਾ ਕਿ ਜੇਕਰ ਦੇਸ਼ ਨੂੰ ਬਚਾਉਣਾ ਹੈ ਤਾਂ ਨੌਜਵਾਨ ਵਰਗ ਨੂੰ ਸ਼ਹੀਦਾਂ ਦੀਆਂ ਜੀਵਨੀਆਂ ਪੜ੍ਹਨੀਆਂ ਜ਼ਰੂਰੀ ਹਨ ਤਾਂ ਹੀ ਅਸੀਂ ਆਪਣੇ ਸ਼ਹੀਦਾਂ ਦੇ ਸੁਪਨਿਆਂ ਨੂੰ ਜਾਣ ਸਕਦੇ ਹਾਂ ਅਤੇ ਆਪਣੇ ਪਿਆਰੇ ਵਤਨ ‘ਚੋਂ ਭ੍ਰਿਸ਼ਟਾਚਾਰ, ਰਿਸ਼ਵਤਖ਼ੋਰੀ, ਅਨਿਆਂ ਵਰਗੀਆਂ ਭੈੜੀਆਂ ਅਲਾਮਤਾਂ ਨੂੰ ਜੜ੍ਹੋਂ ਪੁੱਟ ਸਕਦੇ ਹਾਂ। ਇਸ ਮੌਕੇ ਕਲੱਬ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਖੁਸ਼ਹਾਲ ਦੇਖਣਾ ਹੈ, ਨਸ਼ਿਆਂ ਅਤੇ ਅਰਾਜਕਤਾ ਤੋਂ ਬਚਾਉਣਾ ਹੈ ਤਾਂ ਸਰਕਾਰੀ ਕੁਰਸੀਆਂ ਉਪਰ ਇਮਾਨਦਾਰ ਅਫ਼ਸਰ ਬਿਠਾਉਣੇ ਲਾਜ਼ਮੀ ਹਨ।
                         ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਵੇਲੇ ਲਾਇਨ ਬਬਿਤਾ ਸੰਧੂ, ਲਾਇਨ ਦਿਨਕਰ ਸੰਧੂ, ਲਾਇਨ ਜਸਪ੍ਰੀਤ ਸੰਧੂ ਅਤੇ ਹੋਰ ਮੈਂਬਰਾਂ ਨੇ ਮਿਲਕੇ ਇਨਕਲਾਬ ਜ਼ਿੰਦਾਬਾਦ, ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਅਰੇ ਜੋਸ਼-ਓ-ਖਰੋਸ਼ ਨਾਲ ਲਗਾਏ। ਅਸ਼ੋਕ ਬਬਿਤਾ ਸੰਧੂ ਪੈਟਰੋਲੀਅਮ ਵੱਲੋਂ ਪ੍ਰਸ਼ਾਦ ਵਰਤਾਇਆ ਗਿਆ।
ਫੋਟੋ : ਕਲੱਬ ਪ੍ਰਧਾਨ ਅਸ਼ੋਕ ਸੰਧੂ ਨੰਬਰਦਾਰ, ਐਨ.ਆਰ.ਆਈ ਗੁਰਜੀਤ ਘੁੰਮਣ, ਸੋਮਿਨਾਂ ਸੰਧੂ ਅਤੇ ਹੋਰ ਲਾਇਨ ਮੈਂਬਰ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਕੇ ਦੇਸ਼ ਭਗਤੀ ਦੀ ਅਲਖ ਜਗਾਉਂਦੇ ਹੋਏ।

Loading

Scroll to Top