ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ‘ਚ ਚੁੱਕਿਆ ਬੀਬੀਐਮਬੀ ਦਾ ਮੁੱਦਾ; ਪੰਜਾਬ ਨਾਲ ਪੱਖਪਾਤ ਕਰਾਰ ਦਿੱਤਾ

ਰੋਪੜ,  (ਰਾਜ ਗੋਗਨਾ )—ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨਾਲ ਸਬੰਧਤ ਨਿਯਮਾਂ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੀਆਂ ਤਬਦੀਲੀਆਂ ਦਾ ਮੁੱਦਾ ਉਠਾਉਂਦਿਆਂ ਇਸਨੂੰ ਪੰਜਾਬ ਨਾਲ ਪੱਖਪਾਤੀ ਰਵੱਈਆ ਕਰਾਰ ਦਿੱਤਾ ਹੈ ਤੇ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ।ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਜਦੋਂ ਭਾਖੜਾ ਨੰਗਲ ਡੈਮ ਬਣਿਆ ਸੀ, ਤਾਂ ਪੰਜਾਬ ਵੱਡਾ ਸੂਬਾ ਹੋਇਆ ਕਰਦਾ ਸੀ। ਉਸ ਡੈਮ ਦਾ ਇੱਕ ਹਿੱਸਾ ਉਨ੍ਹਾਂ ਦੇ ਸੰਸਦੀ ਹਲਕੇ ਨੰਗਲ ਵਿੱਚ ਪੈਂਦਾ ਹੈ, ਜਦਕਿ ਦੂਜਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਲੋਕ ਸਭਾ ਹਲਕੇ ਵਿੱਚ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਗਠਨ 1967 ਵਿੱਚ ਪੰਜਾਬ ਦੇ ਪੁਨਰਗਠਨ ਦੌਰਾਨ ਹੋਇਆ ਸੀ। ਇਸ ਨਾਲ ਸਬੰਧਤ ਐਕਟ ਦੀ ਧਾਰਾ 79 (5) ਤਹਿਤ ਇਸ ਡੈਮ ਦੇ ਸੰਚਾਲਨ ਦਾ ਖਰਚਾ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਕੁਝ ਹਿੱਸਾ ਹਿਮਾਚਲ ਪ੍ਰਦੇਸ਼ ਵਿਚਾਲੇ ਆਪਸ ਵਿੱਚ ਵੰਡਿਆ ਗਿਆ ਹੈ। ਪੰਜਾਬ ਅਤੇ ਹਰਿਆਣਾ ਅਜੇ ਵੀ ਇਸ ਪ੍ਰੋਜੈਕਟ ਦਾ ਸਭ ਤੋਂ ਵੱਧ ਲਾਭ ਉਠਾ ਰਹੇ ਹਨ। ਇਸ ਤਹਿਤ 1967 ਤੋਂ ਇਹ ਰਸਮੀ ਤੌਰ ‘ਤੇ ਲਾਗੂ ਹੈ ਕਿ ਮੈਂਬਰ ਪਾਵਰ ਪੰਜਾਬ ਅਤੇ ਮੈਂਬਰ ਸਿੰਚਾਈ ਹਰਿਆਣਾ ਦੇ ਰਹਿਣਗੇ। ਪਰੰਤੂ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿੱਚ ਬਦਲਾਅ ਕਰਦਿਆਂ ਇਨ੍ਹਾਂ ਦੋਵਾਂ ਅਸਾਮੀਆਂ ਨੂੰ ਪਹਿਲਾਂ ਵਾਂਗ ਪੱਕਾ ਨਹੀਂ ਰੱਖਿਆ ਗਿਆ। ਜਿਸ ਕਾਰਨ ਉਹ ਇਨ੍ਹਾਂ ਨਿਯਮਾਂ ਨੂੰ ਬਦਲਣ ਅਤੇ ਪੰਜਾਬ ਨਾਲ ਕੀਤੇ ਗਏ ਪੱਖਪਾਤ ਸਬੰਧੀ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਕਰਦੇ ਹਨ।

Loading

Scroll to Top
Latest news
आतिशी मार्लेना होंगी दिल्ली की नई मुख्यमंत्री नवजोत सिद्धू के पूर्व सलाहकार मलविंदर सिंह माली गिरफ्तार ममता सरकार ने हड़ताली डॉक्टरों की मांगे मान लीं शिरोमणि गुरुद्वारा प्रबंधक कमेटी के चुनाव की तारीख फिर आगे बढ़ा दी गुरुद्वारा श्री हेमकुंट साहिब का किवाड़ 10 तारीख को बंद होंगे अधिकारियों व कर्मचारियों पर एफआईआर के विरोध में इंप्रूवमेंट ट्रस्ट में हड़ताल अनंत चौदस के धार्मिक अनुष्ठान के साथ शुरू हुआ श्री सिद्ध बाबा सोढल मेला, सुबह से ही भक्तों की लगी लं... मनसा में सीएम भगवंत मान के बोर्ड पर अज्ञात ने पोथी कलाख ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ जालंधर ग्रामीण पुलिस की ओर से अंकुश भया गैंग का पर्दाफाश; गिरोह के सरगना और एक पुलिस कांस्टेबल सहित ...