ਨਕੋਦਰ ਰੋਡ ਸਥਿਤ ਵੰਡਰਲੈਂਡ ਵਿਚ ਵੱਡਾ ਹਾਦਸਾ ਵਾਪਰ ਗਿਆ। ਦੋਸਤਾਂ ਨਾਲ ਮਸਤੀ ਕਰ ਰਹੇ ਇੱਕ 15 ਸਾਲਾਂ ਨਾਬਾਲਗ ਬੱਚੇ ਦੀ ਅਚਾਨਕ ਮੌਤ ਹੋ ਗਈ। ਬੱਚੇ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਉਹ ਲਾਂਬੜਾ ਦੇ ਪਿੰਡ ਚੱਕ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਸਕੂਲ ਦੇ ਗਰੁੱਪ ਨਾਲ ਵੰਡਰਲੈਂਡ ਆਇਆ ਸੀ ਤੇ ਸਵੀਮਿੰਗ ਪੂਲ ਵਿੱਚ ਨਹਾਉਂਦੇ ਹੋਏ ਫੋਟੋਆਂ ਖਿਚਵਾ ਰਿਹਾ ਸੀ।
ਅਚਾਨਕ ਉਸ ਦੀ ਤਬੀਅਤ ਵਿਗੜ ਗਈ। ਬੱਚੇ ਨੂੰ ਬੋਟਿੰਗ ਕਰਕੇ ਬਾਹਰ ਕੱਢਿਆ ਗਿਆ ਤੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।