ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਚੰਡੀਗੜ੍ਹ ’ਚ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨ ਦੇ ਫ਼ੈਸਲੇ ਦਾ ਖਹਿਰਾ ਵਲੋਂ ਵਿਰੋਧ

ਚੰਡੀਗੜ੍ਹ: ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਚੰਡੀਗੜ੍ਹ ਫੇਰੀ ਮੌਕੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤੇ। ਉਹਨਾਂ ਕਿਹਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਨੂੰ ਕੇਂਦਰ ਸਰਕਾਰ ਦੀਆਂ ਸੇਵਾ ਸ਼ਰਤਾਂ ਨਾਲ ਜੋੜਿਆ ਜਾਵੇਗਾ। ਗ੍ਰਹਿ ਮੰਤਰੀ ਦੇ ਇਸ ਐਲਾਨ ਦਾ ਪੰਜਾਬ ਦੇ ਆਗੂਆਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਆਪਣੇ ਅਧੀਨ ਲੈ ਕੇ ਕੇਂਦਰ ਨੇ ਪੰਜਾਬ ਦੇ ਅਧਿਕਾਰਾਂ ’ਤੇ ਡਾਕਾ ਮਾਰਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਸ ਮਸਲੇ ’ਤੇ ਪੰਜਾਬ ਸਰਕਾਰ ਦੀ ਚੁੱਪੀ ਨੂੰ ਲੈ ਕੇ ਸਵਾਲ ਚੁੱਕੇ ਹਨ। ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਸੁਖਪਾਲ ਖਹਿਰਾ ਨੇ ਲਿਖਿਆ, “ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਆਪਣੇ ਅਧੀਨ ਲੈ ਕੇ ਕੇਂਦਰ ਨੇ ਪੰਜਾਬ ਦੇ ਅਧਿਕਾਰਾਂ ਉੱਪਰ ਇੱਕ ਹੋਰ ਬਹੁਤ ਵੱਡਾ ਡਾਕਾ ਮਾਰਿਆ ਹੈ ਕਿਉਂਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ, ਸੀ ਅਤੇ ਰਹੇਗੀ। ਭਾਜਪਾ ਦੀ ਕੇਂਦਰ ਸਰਕਾਰ ਨੇ ਆਪਣੇ ਕਾਨੂੰਨ ਲਾਗੂ ਕਰਕੇ ਇਹ ਦੱਸਿਆ ਹੈ ਕਿ ਅਗਾਂਹ ਤੋਂ ਚੰਡੀਗੜ੍ਹ ਦੀ ਭਰਤੀ ਵਿੱਚ ਉਹ ਯੂਪੀ, ਬਿਹਾਰ ਆਦਿ ਸੂਬਿਆਂ ਦੇ ਅਫਸਰਾਂ ਨੂੰ ਸਾਡੇ ਉੱਪਰ ਥੋਪੇਗੀ ਜਿਨ੍ਹਾਂ ਨੂੰ ਨਾ ਪੰਜਾਬੀ ਆਉਂਦੀ ਹੈ ਅਤੇ ਨਾ ਹੀ ਉਹ ਪੰਜਾਬ ਦੇ ਡੋਮਾਸਾਈਲ ਹਨ। ਮੈਨੂੰ ਦੁੱਖ ਹੈ ਕਿ ਹੁਣ ਤੱਕ ‘ਆਪ’ ਦੀ ਪੰਜਾਬ ਸਰਕਾਰ ਕਿਉਂ ਨਹੀਂ ਬੋਲ ਰਹੀ?” ਇਸ ਦੇ ਨਾਲ ਹੀ ਉਹਨਾਂ ਟਵੀਟ ਕਰਦਿਆਂ ਕਿਹਾ ਕਿ ਅਸੀਂ ਚੰਡੀਗੜ੍ਹ ਦੇ ਕੰਟਰੋਲ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਹੜੱਪਣ ਦੇ ਭਾਜਪਾ ਦੇ ਤਾਨਾਸ਼ਾਹੀ ਫੈਸਲੇ ਦੀ ਸਖ਼ਤ ਨਿਖੇਧੀ ਕਰਦੇ ਹਾਂ। ਚੰਡੀਗੜ੍ਹ ਪੰਜਾਬ ਦਾ ਹੈ ਅਤੇ ਇਹ ਇਕਪਾਸੜ ਫੈਸਲਾ ਨਾ ਸਿਰਫ ਸੰਘਵਾਦ ‘ਤੇ ਸਿੱਧਾ ਹਮਲਾ ਹੈ ਬਲਕਿ ਪੰਜਾਬ ਦੇ ਚੰਡੀਗੜ੍ਹ ਉਪਰ 60% ਕੰਟਰੋਲ ਵਾਲੇ ਹਿੱਸੇ ‘ਤੇ ਵੀ ਹਮਲਾ ਹੈ।”

Loading

Scroll to Top