ਕੋਈ ਹਮਲਾ ਨਹੀਂ ਹੋਇਆ, ਕੇਜਰੀਵਾਲ ਦੇ ਪਾਪ ਉਸ ਨੂੰ ਡਰਾ ਰਹੇ ਹਨ: ਸਿਰਸਾ

ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਅੱਜ ਭੰਨਤੋੜ ਕੀਤੀ ਗਈ। ਸਮਾਜ ਵਿਰੋਧੀ ਅਨਸਰਾਂ ਨੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਅਤੇ ਬੂਮ ਬੈਰੀਅਰ ਤੋੜ ਦਿੱਤੇ। ਇਹ ਲੋਕ ਕਿਸੇ ਮਾਮਲੇ ’ਤੇ ਵਿਰੋਧ ਕਰਨ ਆਏ ਸਨ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਮਲਾ ਭਾਰਤੀ ਯੁਵਾ ਮੋਰਚਾ ਨੇ ਕੀਤਾ ਹੈ। ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮਲੇ ਦੀ ਨਿੰਦਾ ਕੀਤੀ ਹੈ। ਉਧਰ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਕੇਜਰੀਵਾਲ ਉਤੇ ਕੋਈ ਹਮਲਾ ਨਹੀਂ ਹੋਇਆ, ਸਗੋਂ ਉਸ ਦੇ ਪਾਪ ਉਸ ਨੂੰ ਡਰਾ ਰਹੇ ਹਨ। ਉਸ ਨੇ ਵਿਧਾਨ ਸਭਾ ਵਿਚ ਕਸ਼ਮੀਰੀ ਪੰਡਿਤਾਂ ਦਾ ਮਜ਼ਾਕ ਉਡਾਇਆ ਸੀ। ਲੋਕਾਂ ਵਿਚ ਗੁੱਸਾ ਹੈ। ਰੋਜ ਪੁਲਿਸ ਦੇ ਬੈਰੀਕੇਡ ਟੁੱਟਦੇ ਹਨ। ਮਨੀਸ਼ ਸਿਸੋਦੀਆਂ ਨੌਟੰਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਰੋਜ਼ ਪ੍ਰਦਰਸ਼ਨ ਕਰਦੇ ਹਨ, ਬੈਰੀਕੇਡ ਟੁੱਟਦੇ ਹਨ, ਇਸ ਵਿਚ ਹਮਲੇ ਵਾਲੀ ਕਿਹੜੀ ਗੱਲ ਹੋ ਗਈ।

Loading

Scroll to Top
Latest news
आतिशी मार्लेना होंगी दिल्ली की नई मुख्यमंत्री नवजोत सिद्धू के पूर्व सलाहकार मलविंदर सिंह माली गिरफ्तार ममता सरकार ने हड़ताली डॉक्टरों की मांगे मान लीं शिरोमणि गुरुद्वारा प्रबंधक कमेटी के चुनाव की तारीख फिर आगे बढ़ा दी गुरुद्वारा श्री हेमकुंट साहिब का किवाड़ 10 तारीख को बंद होंगे अधिकारियों व कर्मचारियों पर एफआईआर के विरोध में इंप्रूवमेंट ट्रस्ट में हड़ताल अनंत चौदस के धार्मिक अनुष्ठान के साथ शुरू हुआ श्री सिद्ध बाबा सोढल मेला, सुबह से ही भक्तों की लगी लं... मनसा में सीएम भगवंत मान के बोर्ड पर अज्ञात ने पोथी कलाख ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ जालंधर ग्रामीण पुलिस की ओर से अंकुश भया गैंग का पर्दाफाश; गिरोह के सरगना और एक पुलिस कांस्टेबल सहित ...