ਚੰਡੀਗਡ਼੍ਹ : ਫਿਲਹਾਲ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੀ ਉਡੀਕ ਕਰਨੀ ਪਵੇਗੀ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ 2022-23 ਲਈ ਆਪਣਾ ਟੈਰਿਫ ਪਲਾਨ ਜਾਰੀ ਕਰ ਦਿੱਤਾ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2022-23 ਲਈ ਟੈਰਿਫ/ਚਾਰਜਾਂ ਵਾਲੇ ਟੈਰਿਫ ਆਰਡਰ ਜਾਰੀ ਕੀਤੇ ਹਨ। ਵਿੱਤੀ ਸਾਲ 2022-23 ਲਈ ਕਮਿਸ਼ਨ ਨੇ ਪੀਐੱਸਪੀਸੀਐੱਲ ਦਾ ਏਆਰਆਰ 36237.65 ਕਰੋਡ਼ ਰੁਪਏ ’ਤੇ ਨਿਰਧਾਰਤ ਕੀਤਾ ਹੈ ਜਿਸ ਵਿਚ ਪੀਐੱਸਟੀਸੀਐੱਲ ਦਾ 1492.56 ਕਰੋਡ਼ ਰੁਪਏ ਦਾ ਏਆਰਆਰ ਸ਼ਾਮਲ ਹੈ ਜਿਸ ਦੀ ਟੈਰਿਫ ਰਾਹੀਂ ਵਸੂਲੀ ਕੀਤੀ ਜਾਵੇਗੀ