ਕੇਂਦਰ ਸਰਕਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਤੁਰੰਤ ਵਾਪਸ ਕਰੇ : ਮਾਨ

ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਵਿਸ਼ੇਸ਼ ਇਜਲਾਸ  ਵਿੱਚ CM ਮਾਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਲਈ ਪ੍ਰਸਤਾਵ ਪੇਸ਼ ਕੀਤਾ ਹੈ। ਪੰਜਾਬ ਵਿੱਚ ਪਹਿਲੀ ਵਾਰ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕਰਕੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਵਾਪਸ ਦੇਣ ਦੀ ਮੰਗ ਕੀਤੀ ਹੈ।
ਇਸ ਤੋਂ ਪਹਿਲਾਂ ਪ੍ਰਸਤਾਵ ਪੇਸ਼ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਹੈ। ਪੰਜਾਬ ਦਾ ਕੁਝ ਹਿੱਸਾ ਚੰਡੀਗੜ੍ਹ ਨੂੰ ਦਿੱਤਾ ਗਿਆ । ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀਆਂ ਅਸਾਮੀਆਂ ਲਈ ਸਾਰੀਆਂ ਸਰਕਾਰਾਂ ਨੂੰ ਕਹਿ ਦਿੱਤਾ ਹੈ। ਪਹਿਲਾਂ ਇਹ ਅਸਾਮੀਆਂ ਪੰਜਾਬ ਤੋਂ ਭਰੀਆਂ ਜਾਂਦੀਆਂ ਸਨ। ਚੰਡੀਗੜ੍ਹ ਵਿੱਚ ਵੀ ਕੇਂਦਰ ਨੇ ਬਾਹਰੋਂ ਅਧਿਕਾਰੀ ਤਾਇਨਾਤ ਕਰ ਦਿੱਤੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਕੇਂਦਰੀ ਕਾਨੂੰਨ ਲਾਗੂ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਇਆ ਗਿਆ ਸੀ ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की