ਡਿਪਟੀ ਕਮਿਸ਼ਨਰ ਕਪੂਰਥਲਾ  ਵਲੋਂ ਦਾਣਾ ਮੰਡੀਆਂ ਦਾ ਦੌਰਾ ,ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

• ਬਾਹਰਲੇ ਸੂਬਿਆਂ ਤੋਂ ਕਣਕ ਦੀ ਆਮਦ ਨੂੰ ਰੋਕਣ ਲਈ ਕੀਤੀ ਜਾਵੇਗੀ ਵਿਸ਼ੇਸ਼ ਨਾਕਾਬੰਦੀ
ਭੁਲੱਥ (ਅਜੈ ਗੋਗਨਾ )—ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਨਡਾਲਾ ਅਤੇ ਭੁਲੱਥ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਰਵਿੰਦਰ ਸਿੰਘ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਚਾਰਾਂ ਵਿਧਾਨ ਸਭਾ ਹਲਕਿਆਂ ਵਿਚ ਐਸ.ਡੀ.ਐਮਜ਼ ਵਲੋਂ ਆਪਣੇ ਪੱਧਰ ਤੇ ਦਾਣਾ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਚੁੱਕੀ ਹੈ ਪਰ ਅਜੇ ਤੱਕ ਮੰਡੀਆਂ ਵਿਚ ਕਣਕ ਦੀ ਆਮਦ ਘੱਟ ਹੈ,ਪਰ ਆਉਣ ਵਾਲੇ ਕੁਝ ਦਿਨਾਂ ਵਿੱਚ ਭਾਰੀ ਮਾਤਰਾ ਵਿਚ ਕਿਸਾਨਾਂ ਵਲੋਂ ਆਪਣੀ ਜਿਣਸ ਲੈ ਕੇ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 42 ਸਥਾਈ ਅਤੇ 20 ਅਸਥਾਈ ਮੰਡੀਆਂ ਸਥਾਪਿਤ ਕੀਤੀਆਂ ਗਈਆ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਸਰਕਾਰੀ ਖਰੀਦ ਲਈ ਲਗਭਗ 4 ਲੱਖ ਮੀਟਰਿਕ ਟਨ ਦੇ ਕਰੀਬ ਕਣਕ ਆਉਣ ਦੀ ਸੰਭਾਵਾਨਾ ਹੈ। ਉਨ੍ਹਾਂ ਦੱਸਿਆ ਕਿ ਮਾਰਕਫੈਡ , ਪਨਸਪ, ਵੇਅਰ ਹਾਊਸ, ਐਫ਼. ਸੀ.ਆਈ ਅਤੇ ਪਨਗਰੇਨ ਸਰਕਾਰੀ ਏਜੰਸੀਆਂ ਵਲੋਂ ਕਿਸਾਨਾਂ ਦੀ ਫ਼ਸਲ ਇਕ-ਇਕ ਦਾਣਾ ਚੁੱਕਿਆ ਜਾਵੇਗਾ ਅਤੇ ਨਾਲ ਦੀ ਨਾਲ ਅਦਾਇਗੀ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਬਾਹਰਲੇ ਸੂਬਿਆਂ ਤੋਂ ਕਣਕ ਲਿਆ ਕੇ ਜ਼ਿਲ੍ਹੇ ਵਿਚ ਵੇਚਣ ਤੇ ਨਿਗਰਾਨੀ ਰੱਖਣ ਦੇ ਲਈ ਵਿਸ਼ੇਸ਼ ਨਾਕੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਨਾਲ ਫ਼ੂਡ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀ ਵੀ ਇਨ੍ਹਾਂ ਵਿਸ਼ੇਸ਼ ਨਾਕਿਆਂ ਵਿਚ ਮੁੱਖ ਤੌਰ ਤੇ ਸ਼ਾਮਲ ਰਹਿਣਗੇ। ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਰਵਿੰਦਰ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਦੀ ਸਾਫ਼-ਸਫਾਈ, ਪੀਣ ਵਾਲੇ ਪਾਣੀ,ਕਿਸਾਨਾਂ ਦੇ ਬੈਠਣ ਲਈ ਥਾਂ ਅਤੇ ਢੋਆ-ਢੁਆਈ ਦੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश