ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਦੇ ਟੀਕਾਕਰਨ ਲਈ ਵਿੱਢੀ ਮੁਹਿੰਮ ’ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਸਮੁੱਚੇ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਤਹਿਤ ਕਵਰ ਕਰਨ ਦੀਆਂ ਹਦਾਇਤਾਂ

ਕਿਹਾ ਇਸ ਉਮਰ ਵਰਗ ਦੇ ਕਰੀਬ 39 ਹਜ਼ਾਰ ਲਾਭਪਾਤਰੀਆਂ ਨੂੰ ਲਗਾਈ ਜਾ ਚੁੱਕੀ ਵੈਕਸੀਨ

ਜਲੰਧਰ- ਜ਼ਿਲ੍ਹੇ ਵਿੱਚ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਦੇ ਸੌ ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਸ ਉਮਰ ਵਰਗ ਦੇ ਸਮੁੱਚੇ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਵੈਕਸੀਨੇਸ਼ਨ ਤਹਿਤ ਕਵਰ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।

                ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮਜ਼ ਤੇ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਸਹਾਇਕ ਕਮਿਸ਼ਨਰ (ਯੂ.ਟੀ) ਓਜਸਵੀ ਅਲੰਕਾਰ ਵੀ ਮੌਜੂਦ ਸਨ, ਨੇ ਦੱਸਿਆ ਕਿ ਹੁਣ ਤੱਕ 12 ਤੋਂ 14 ਸਾਲ ਉਮਰ ਵਰਗ ਦੇ 38960 ਲਾਭਪਾਤਰੀਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸਕੂਲਾਂ ਵਿੱਚ ਸਬੰਧਤ ਨੋਡਲ ਅਫ਼ਸਰਾਂ ਅਤੇ ਸਿਹਤ ਟੀਮਾਂ ਦੇ ਸਹਿਯੋਗ ਨਾਲ ਟੀਕਾਕਰਨ ਦੀ ਸਹੂਲਤ ਪ੍ਰਦਾਨ ਕਰਨ ਲਈ ਕਿਹਾ ਤਾਂ ਜੋ ਇਸ ਉਮਰ ਵਰਗ ਦੇ ਸੌ ਫੀਸਦੀ ਟੀਕਾਕਰਨ ਦੇ ਟੀਚੇ ਨੂੰ ਜਲਦੀ ਤੋਂ ਜਲਦੀ ਪ੍ਰਾਪਤ ਕੀਤਾ ਜਾ ਸਕੇ।

                ਵਧੀਕ ਡਿਪਟੀ ਕਮਿਸ਼ਨਰ ਨੇ ਨੋਡਲ ਅਫ਼ਸਰਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਬੱਚਿਆਂ ਨੂੰ ਵਾਇਰਸ ਦੇ ਪ੍ਰਭਾਵ ਤੋਂ ਬਚਾਉਣ ਲਈ ਉਨ੍ਹਾਂ ਦਾ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।

                ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਇਸ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਕੋਰਬੇਵੈਕਸ ਵੈਕਸੀਨ ਲਗਾਈ ਜਾ ਰਹੀ ਹੈ, ਜਿਸ ਦਾ ਕੋਈ ਮਾੜਾ ਪ੍ਰਭਾਵ ਦੇਖਣ ਵਿੱਚ ਨਹੀਂ ਆਇਆ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਵੈਕਸੀਨ ਲਗਵਾਉਣ ਲਈ ਅੱਗੇ ਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਵਾਇਰਸ ਦੇ ਪ੍ਰਭਾਵ ਤੋਂ ਸੁਰੱਖਿਅਤ ਕੀਤਾ ਜਾ ਸਕੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की