ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਮਾਤਾ ਚਰਨ ਕੌਰ ਮਾਤਾ ਅਮਰ ਕੌਰ ਵੈੱਲਫੇਅਰ ਸੁਸਾਇਟੀ ਵੱਲੋਂ ਪਹਿਲੇ ਦੂਜੇ ਤੀਜੇ ਸਥਾਨ ਤੇ ਆਏ ਵਿਦਿਆਰਥੀਆਂ ਨੂੰ ਦਿੱਤੇ ਨਕਦ ਪੁਰਸਕਾਰ

ਮੇਹਟੀਆਣਾ ( ਪਰਮਜੀਤ ਸਿੰਘ ) ਮਾਤਾ ਚਰਨ ਕੌਰ ਮਾਤਾ ਅਮਰ ਕੌਰ ਵੈੱਲਫੇਅਰ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੇ ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਨਗਦ ਪੁਰਸਕਾਰ ਦਿੱਤੇ ਸ਼ਹੀਦ ਗਿਆਨ ਸਿੰਘ ਗੌਰਮਿੰਟ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੰਗਰਨੀ ਤੇ ਪ੍ਰਾਇਮਰੀ ਸਕੂਲ ਭੁੰਗਰਨੀ ਦੇ ਬੱਚਿਆਂ ਦਾ ਰਿਜ਼ਲਟ ਕੱਢਿਆ ਗਿਆ ਪ੍ਰਾਇਮਰੀ ਸਕੂਲ ਭੁੰਗਰਨੀ ਦੇ ਪਹਿਲੀ ਕਲਾਸ ਤੋਂ ਚੌਥੀ ਕਲਾਸ ਦੇ ਵਿਦਿਆਰਥੀਆਂ ਨੂੰ ਪਹਿਲੇ ਸਥਾਨ ਤੇ ਆਉਣ ਵਾਲੇ ਨੂੰ 1000 ਰੁਪਏ ਦੂਜੇ ਤੇ 700 ਰੁਪਏ ਤੀਜੇ ਨੰਬਰ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 300 ਰੁਪਏ ਦਾ ਨਕਦ ਪੁਰਸਕਾਰ ਦਿੱਤੇ ਗਏ ਇਸੇ ਤਰ੍ਹਾਂ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਹਿਲੇ ਸਥਾਨ ਤੇ ਆਉਣ ਵਾਲੇ ਨੂੰ 1500 ਰੁਪਏ ਦੂਜੇ ਸਥਾਨ ਤੇ ਆਉਣ ਵਾਲੇ ਨੂੰ 1000 ਰੁਪਏ ਤੀਜੇ ਸਥਾਨ ਤੇ ਆਉਣ ਵਾਲੇ ਨੂੰ 500 ਰੁਪਏ ਦੇ ਨਗਦ ਪੁਰਸਕਾਰ ਦਿੱਤੇ ਗਏ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਾਲ ਵਿੱਚ ਹੋਰ ਵੀ ਹੁਸ਼ਿਆਰ ਬੱਚਿਆਂ ਨੂੰ ਇਹ ਪੁਰਸਕਾਰ ਦਿੱਤੇ ਜਾਣਗੇ ਉਨ੍ਹਾਂ ਖ਼ੁਸ਼ੀ ਜ਼ਾਹਰ ਕੀਤੀ ਕਿ ਸਕੂਲ ਦੀ ਇਕ ਵਿਦਿਆਰਥਣ ਜੋ ਲਾਅ ਦੀ ਪੜ੍ਹਾਈ ਕਰਨ ਲਈ ਕਾਲਜ ਦਾਖ਼ਲ ਹੋਈ ਹੈ ਉਸ ਦੀ ਸਾਰੀ ਫੀਸ ਮਾਤਾ ਚਰਨ ਕੌਰ ਅਮਰ ਕੌਰ ਵੈੱਲਫੇਅਰ ਸੁਸਾਇਟੀ ਨੇ ਭਰੀ । ਇਸ ਮੌਕੇ ਸੁਸਾਇਟੀ ਦੇ ਮੈਂਬਰ ਜਗਤਾਰ ਸਿੰਘ ਭੁੰਗਰਨੀ ਤੇ ਜਸਬੀਰ ਸਿੰਘ ਨੇ ਕਿਹਾ ਕਿ ਜਿਹੜੇ ਵੀ ਬੱਚੇ ਅੱਗੇ ਪੜ੍ਹਨਾ ਚਾਹੁੰਦੇ ਹਨ ਉਨ੍ਹਾਂ ਦੀ ਫੀਸ ਸਾਡੀ ਸੋਸਾਇਟੀ ਭਰੇਗੀ । ਉਨ੍ਹਾਂ ਬੱਚਿਆਂ ਨੂੰ ਪੜ੍ਹ ਲਿਖ ਕੇ ਵੱਡੇ ਅਹੁਦਿਆਂ ਤੇ ਬਿਰਾਜਮਾਨ ਹੋਣ ਲਈ ਪ੍ਰੇਰਿਆ । ਪ੍ਰਿੰਸੀਪਲ ਗੁਰਪ੍ਰੀਤ ਸਿੰਘ ਤੇ ਸਮੂਹ ਸਕੂਲ ਦੇ ਸਟਾਫ ਨੇ ਸੋਸਾਇਟੀ ਦਾ ਧੰਨਵਾਦ ਕੀਤਾ ।

Loading

Scroll to Top