ਖੁਸ਼ਬੂ ਪੰਜਾਬ ਦੀ

Latest news
डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY

ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ, ਸਿੱਧਵਾਂ ਨਹਿਰ ਵਾਟਰਫਰੰਟ ਨੂੰ ਲੈ ਕੇ ਨਿਰਪੱਖ ਜਾਂਚ ਕਰਵਾਏ ਜਾਣ ਦੀ ਕੀਤੀ ਮੰਗ  

ਨਿਊਯਾਰਕ/ ਲੁਧਿਆਣਾ (ਰਾਜ ਗੋਗਨਾ )—ਪੰਜਾਬ ਰਾਜ ਇੰਡਸਟ੍ਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਲੁਧਿਆਣਾ ਦੇ ਸਿੱਧਵਾਂ ਨਹਿਰ ਵਾਟਰਫਰੰਟ ਪ੍ਰੋਜੈਕਟ ਦੀ ਨਿਰਪੱਖ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਉਨ੍ਹਾਂ ਨੇ ਲੁਧਿਆਣਾ ਚ ਵਿਕਾਸ ਕਾਰਜਾਂ ਦੌਰਾਨ ਅਫਸਰਾਂ ਦੀ ਅਣਗਹਿਲੀ ਕਾਰਨ ਸਰਕਾਰੀ ਮਾਲੀਏ ਨੂੰ ਹੋਏ ਭਾਰੀ ਨੁਕਸਾਨ ਦਾ ਜਿਕਰ ਕੀਤਾ ਹੈ। ਜਿਨ੍ਹਾਂ ਵਿਚੋਂ ਇਕ ਲੁਧਿਆਣਾ ਵਿੱਚ ਸਿੱਧਵਾਂ ਨਹਿਰ ਨੇੜੇ ਬਣੇ ਵਾਟਰਫਰੰਟ ਨਾਲ ਜੁੜਿਆ ਹੈ, ਜਿਸ ਦਾ ਨਿਰਮਾਣ ਨਗਰ ਨਿਗਮ ਲੁਧਿਆਣਾ ਵੱਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੀਤਾ ਗਿਆ ਸੀ। ਇੱਥੇ ਕਈ ਦਰੱਖਤ ਵੀ ਲਗਾਏ ਗਏ, ਪਰ ਇਨ੍ਹਾਂ ਰੁੱਖਾਂ ਦੇ ਆਲੇ-ਦੁਆਲੇ ਟਾਇਲਾਂ ਅਤੇ ਕੰਕਰੀਟ ਲਗਾ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਯਮਾਂ ਦਾ ਵੀ ਉਲੰਘਣ ਕੀਤਾ ਗਿਆ। ਜਿਸ ਤੋਂ ਬਾਅਦ ਇਨ੍ਹਾਂ ਟਾਈਲਾਂ ਅਤੇ ਕੰਕਰੀਟ ਨੂੰ ਵਣ ਵਿਭਾਗ ਵੱਲੋਂ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਨਿਰਦੇਸ਼ਾਂ ਦਾ ਹਵਾਲਾ ਦੇ ਕੇ ਤੋੜ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਕਾਰਵਾਈ ਜਿਸ ਜਗ੍ਹਾ ਤੇ ਕੀਤੀ ਗਈ ਹੈ, ਇੱਥੇ ਵਾਟਰਫਰੰਟ ਦਾ ਨਿਰਮਾਣ ਨਗਰ ਨਿਗਮ ਵੱਲੋਂ ਕਰੀਬ 4.74 ਕਰੋੜ ਰੁਪਏ ਕੀਤਾ ਗਿਆ ਸੀ। ਇਸ ਤੋਂ ਇਕ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਇਸ ਪ੍ਰਾਜੈਕਟ ਚ ਹੁਣ ਲੋਕਾਂ ਦੇ ਪੈਸੇ ਦੀ ਬਰਬਾਦੀ ਲਈ ਆਖ਼ਰ ਕੌਣ ਜ਼ਿੰਮੇਵਾਰ ਹੋਵੇਗਾ। ਜ਼ਿਕਰਯੋਗ ਹੈ ਕਿ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਅਜਿਹੇ ਹੋਰ ਵੀ ਕਈ ਵਿਕਾਸ ਕਾਰਜ ਹਨ, ਜਿਨ੍ਹਾਂ ਉੱਪਰ ਸਮੇਂ-ਸਮੇਂ ਤੇ ਸਵਾਲ ਉੱਠਦੇ ਰਹੇ ਹਨ। ਅਜਿਹੇ ਵਿੱਚ ਉਹ ਆਪ ਜੀ ਨੂੰ ਇਸ ਪੂਰੇ ਘਟਨਾਕ੍ਰਮ ਦੀ ਨਿਰਪੱਖਤਾ ਨਾਲ ਜਾਂਚ ਕਰਵਾ ਕੇ ਦੋਸ਼ੀ ਅਫ਼ਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਅਤੇ ਇਸ ਨੁਕਸਾਨ ਦੀ ਭਰਪਾਈ ਕਰਵਾਏ ਜਾਣ ਦੀ ਅਪੀਲ ਕਰਦੇ ਹਨ।

Loading

Scroll to Top