ਕਾਂਗਰਸ ਪਾਰਟੀ ਵਿਚ ਇੱਕ ਵਾਰ ਫਿਰ ਤੋਂ ਘਮਾਸਾਨ ਸ਼ੁਰੂ ਹੋ ਗਿਆ ਹੈ। ਕਾਂਗਰਸ ਪਾਰਟੀ ਵੱਲੋਂ ਰਾਜਾ ਵੜਿੰਗ ਨੂੰ ਸੂਬਾ ਇੰਚਾਰਜ ਬਣਾਇਆ ਗਿਆ ਹੈ। ਇਸ ‘ਤੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਰਾਜਾ ਵੜਿੰਗ ਨੂੰ ਮੌਕਾਪ੍ਰਸਤ ਤੇ ਭ੍ਰਿਸ਼ਟ ਦੱਸਿਆ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਉਹੀ ਇਨਸਾਨ ਹੈ, ਜਿਨ੍ਹਾਂ ਦਾ ਨਾਂ ਡਰੱਗ ਮਾਮਲੇ ਤੇ ਪੈਸਿਆਂ ਦੇ ਲੈਣ-ਦੇਣ ਵਿਚ ਆਉਣ ਤੋਂ ਬਾਅਦ ਉਹ ਝੁਕ ਗਏ ਸਨ। ਇਸ ਸਮੇਂ ਪੰਜਾਬ ਵਿਚ ਕਾਂਗਰਸ ਨੂੰ ਬਚਾਉਣ ਲਈ ਨਵਜੋਤ ਸਿੰਘ ਸਿੱਧੂ ਵਰਗੇ ਇਨਸਾਨ ਦੀ ਲੋੜ ਹੈ, ਜਿਸ ਨੇ ਨਿਰਸੁਆਰਥ ਸੇਵਾ ਕੀਤੀ। ਰਾਜਾ ਵੜਿੰਗ ਨੂੰ ਪੰਜਾਬ ਪ੍ਰਧਾਨ ਬਣਾਉਣ ਤੋਂ ਚੰਗਾ ਸੀ ਕਿ ਕਿਸੇ ਅਨਜਾਣ ਬੰਦੇ ਨੂੰ ਪ੍ਰਧਾਨ ਬਣਾ ਦਿੱਤਾ ਜਾਂਦਾ। ਸੁਰਜੀਤ ਸਿੰਘ ਧੀਮਾਨ ਵੱਲੋਂ ਕੀਤੇ ਜਾ ਰਹੇ ਇਸ ਵਿਰੋਧ ਦਾ ਕਾਂਗਰਸ ਪ੍ਰਧਾਨ ਹਰੀਸ਼ ਚੌਧਰੀ ਨੇ ਸਖਤ ਨੋਟਿਸ ਲਿਆ ਹੈ ਅਤੇ ਉਨ੍ਹਾਂ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਕਾਰਵਾਈ ਕਰਦਿਆਂ ਧੀਮਾਨ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।