ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

“ਇਟਲੀ ਵਿੱਚ ਇੱਕ ਹੋਰ ਪੰਜਾਬੀ ਨੇ ਬਾਡੀ ਬਿਲਡਿੰਗ ਮੁਕਾਬਲਿਆਂ ਚ ਆਪਣਾ ਨਾਮ ਚਮਕਾਇਆ”

ਰੋਮ ਇਟਲੀ   (ਗੁਰਸ਼ਰਨ ਸਿੰਘ ਸੋਨੀ)””ਇਸ ਵਿੱਚ ਤਾਂ ਕੋਈ ਦੋ ਰਾਵਾਂ ਨਹੀਂ ਕਿ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਲਗਨ ਨਾਲ ਕੋਈ ਇਨਸਾਨ ਕਾਮਯਾਬੀ ਨਹੀਂ ਹੁੰਦਾ, ਪੰਜਾਬੀ ਭਾਈਚਾਰੇ ਦੇ ਲੋਕ ਵਿਦੇਸ਼ਾਂ ਵਿੱਚ ਆ ਕੇ ਸਖ਼ਤ ਮਿਹਨਤਾ ਅਤੇ ਲਗਨ ਨਾਲ ਆਏ ਦਿਨ ਵਿਦੇਸ਼ਾਂ ਵਿੱਚ ਸਫਲਤਾ ਹਾਸਲ ਤਾਂ ਕਰ ਹੀ ਰਹੇ ਹਨ ਅਤੇ ਦੂਜੇ ਪਾਸੇ ਇਟਲੀ ਵਿੱਚ ਆਏ ਦਿਨ ਪੰਜਾਬੀ ਭਾਈਚਾਰੇ ਦੇ ਬੱਚਿਆਂ ਵਲੋਂ ਹਰ ਖੇਤਰ ਵਿੱਚ ਕਾਮਯਾਬੀ ਦੀਆਂ ਮੱਲਾ ਮਾਰੀਆਂ ਜਾ ਰਹੀਆਂ ਹਨ ਭਾਵੇਂ ਉਹ ਖ਼ੇਤਰ ਸਿੱਖਿਆ ਦਾ ਹੋਵੇ ਜਾਂ ਫਿਰ ਕਾਰੋਬਾਰੀ, ਅਤੇ ਹੁਣ ਇੱਕ ਹੋਰ ਪੰਜਾਬੀ ਨੌਜਵਾਨ ਵਲੋਂ ਇਟਲੀ ਵਿੱਚ ਰਹਿੰਦਿਆਂ ਹੋਇਆਂ ਬਾਕੀ ਕੰਮ ਨਾਲ ਨਾਲ ਪਹਿਲਾਂ ਸਿਹਤ ਨੂੰ ਫਿੱਟ ਰੱਖਦਿਆਂ ਬਾਡੀ ਬਿਲਡਿੰਗ ਮੁਕਾਬਲਿਆਂ ਵਿੱਚ ਦੂਜੇ ਨੰਬਰ ਦੀ ਜਿੱਤ ਪ੍ਰਾਪਤ ਕੀਤੀ ਹੈ, ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਕਾਹਲਵਾ ਤੋਂ
ਇਟਲੀ ਆ ਕੇ ਵਸੇ ਡਾ:ਸਤਵਿੰਦਰ ਸਿੰਘ ਅਤੇ ਮਾਤਾ ਕਮਲਜੀਤ ਕੌਰ ਦੇ ਲਾਡਲੇ ਬੇਟੇ ਮਨਿੰਦਰਪਾਲ ਸਿੰਘ ਨੇ ਇਟਲੀ ਦੇ ਸ਼ਹਿਰ ਪੈਰੂਜਾ ਵਿਖੇ ਕਰਵਾਏ ਗਏ ਬਾਡੀ ਬਿਲਡਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਇਟਲੀ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ | ਇਟਲੀ ਦੀ ਆਈ.ਸੀ.ਐਨ. ਵੱਲੋਂ ਕਰਵਾਏ ਜਾਂਦੇ ਬਾਡੀ ਬਿਲਡਿੰਗ ਮਕਾਬਲਿਆਂ ਵਿੱਚ ਇਟਲੀ ਭਰ ਤੋਂ ਵੱਖ ਵੱਖ ਤਰ੍ਹਾਂ ਦੀਆਂ ਕੈਟਾਗਰੀਆਂ ਦੇ ਬਾਡੀ ਬਿਲਡਰ ਨੇ ਭਾਗ ਲਿਆ ਅਤੇ ਇਸ ਪ੍ਰਤੀਯੋਗਤਾ ਵਿੱਚ ਮਨਿੰਦਰਪਾਲ ਸਿੰਘ ਵੱਲੋਂ ਪਹਿਲੀ ਵਾਰ ਹੀ ਦੂਜਾ ਨੰਬਰ ਹਾਸਲ ਕਰਕੇ ਪੰਜਾਬ ਅਤੇ ਪੰਜਾਬੀਅਤ ਦਾ ਨਾਮ ਰੌਸ਼ਨ ਕੀਤਾ,ਪ੍ਰੈੱਸ ਨਾਲ
ਗੱਲਬਾਤ ਕਰਦੇ ਹੋਏ ਮਨਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਮੁਕਾਮ ਤੇ ਪਹੁੰਚਣ ਲਈ ਆਪਣੇ ਮਾਤਾ ਪਿਤਾ ਦੇ ਨਾਲ ਨਾਲ ਬਾਡੀ ਬਿਲਡਿੰਗ ਦੇ ਗੁਰ ਸਿਖਾਉਣ ਵਾਲੇ ਗੁਰੂ ਦਾ ਬਹੁਤ ਧੰਨਵਾਦੀ ਹੈ ਜਿਨ੍ਹਾਂ ਦੀ ਸਿੱਖਿਆ ਕਰਕੇ ਅੱਜ ਮੈਂ ਇਨ੍ਹਾਂ ਮੁਕਾਬਲਿਆਂ ਵਿੱਚ ਮੋਹਰੀ ਰਿਹਾ ਹਾਂ ਮਨਿੰਦਰ ਪਾਲ ਸਿੰਘ ਜ਼ਿਲ੍ਹਾ ਬ੍ਰੇਸ਼ੀਆ ਦੇ ਸ਼ਹਿਰ ਲੋਨਾਤੋ ਦੇਲ ਗਾਰਦਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਰਹਿ ਰਿਹਾ ਹੈ, ਉਸ ਦੀ ਇਸ ਜਿੱਤ ‘ਤੇ ਇਟਲੀ ਦੇ ਸਮੂਹ ਪੰਜਾਬੀ ਭਾਈਚਾਰੇ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ, ਅਤੇ ਪਰਿਵਾਰ ਨੂੰ ਵਧਾਈ ਸੰਦੇਸ਼ ਮਿਲ ਰਹੇ ਹਨ।

Loading

Scroll to Top