ਰਈਆ (ਕਮਲਜੀਤ ਸੋਨੂੰ)- ਬਾਬਾ ਬਕਾਲਾ ਹਲਕੇ ਵਿੱਚ ਪੈਂਦੇ ਪਿੰਡ ਮੀਆਂਵਿੰਡ ਵਿਖੇ ਐਨ.ਆਰ.ਆਈ ਸਕੱਤਰ ਸਿੰਘ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਵਰਕਰਾਂ ਦਾ ਭਾਰੀ ਇਕੱਠ ਹੋਇਆ ਜਿਸ ਵਿੱਚ ਹਲਕਾ ਵਿਧਾਇਕ ਦਲਬੀਰ ਸਿੰਘ ਟੋਂਗ ਵਿਸ਼ੇਸ਼ ਤੋਰ ਤੇ ਪਹੁੰਚੇ।ਇਸ ਮੌਕੇ ਪਿੰਡ ਦੇ ਵਿਕਾਸ ਮੁੱਦਿਆਂ ਤੇ ਅਹਿਮ ਵਿਚਾਰਾਂ ਹੋਈਆਂ।ਇਸ ਮੌਕੇ ਹਲਕਾ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਮੀਆਂਵਿੰਡ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਬਾ ਬਕਾਲਾ ਹਲਕੇ ਦੇ ਪਿੰਡਾਂ,ਕਸਬਿਆਂ ਵਿੱਚ ਆਉਣ ਵਾਲੀਆਂ ਦਰਪੇਸ਼ ਮੁਸ਼ਕਲਾਂ ਦਾ ਜਲਦ ਹੱਲ ਕੀਤਾ ਜਾਵੇਗਾ ।ਉਹਨਾਂ ਕਿਹਾ ਕਿ ਚੌਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ
ਉਹਨਾਂ ਨੂੰ ਪੂਰਾ ਕੀਤਾ ਜਾਵੇਗਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰੇਗੀ।ਇਸ ਮੌਕੇ ਸੁਰਜੀਤ ਸਿੰਘ ਕੰਗ,ਸਰਬਰਿੰਦਰ ਸਿੰਘ ਪੀ.ਏ,ਸਰਬਜੀਤ ਸਿੰਘ ਸ਼ੱਬਾ ਸੰਧੂ,ਮਹਿੰਦਰਾ ਬੱਲ,ਗੁਰਪਾਲ ਸਿੰਘ ਸੰਧੂ, ਮਨਜੀਤ ਸਿੰਘ ਸੰਧੂ ਬਚਿੱਤਰ ਸਿੰਘ ਪ੍ਰਧਾਨ,ਜਗਤਾਰ ਸਿੰਘ ਮੀਆਂਵਿੰਡ,ਬਾਬਾ ਹਰਬੰਸ ਸਿੰਘ ਆਦਿ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।