ਸ਼੍ਰੀ ਸਵਪਨ ਸ਼ਰਮਾਂ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ, ਪੀ.ਪੀ.ਐਸ ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ (ਦਿਹਾਤੀ) ਅਤੇ ਸ਼੍ਰੀ ਹਰਨੀਲ ਕੁਮਾਰ ਪੀ.ਪੀ.ਐਸ. ਉਪ-ਪੁਲਿਸ ਕਪਤਾਨ, ਸਬ-ਡਵੀਜਨ ਫਿਲੌਰ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇੰਸਪੈਕਟਰ ਬਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਪੁਲਿਸ ਟੀਮ ਵੱਲੋ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜੋ ਵੱਖ-ਵੱਖ ਧਰਾਵਾ ਹੇਠ ਕੁੱਲ 22 ਮੁਕੱਦਮਿਆ ਦੇ ਦੋਸ਼ੀ ਵਿਜੇ ਕੁਮਾਰ ਪੁੱਤਰ ਜੋਜੀ ਮਸੀਹ ਵਾਸੀ ਉੱਚੀ ਘਾਟੀ ਫਿਲੌਰ ਅਤੇ ਉਸ ਦੇ ਸਾਥੀ ਸੰਦੀਪ ਕਾਲੀ ਪੁੱਤਰ ਰਾਧੇ ਸ਼ਾਮ ਵਾਸੀ ਖੱਡ ਮੁਹੱਲਾ ਫਿਲੌਰ ਥਾਣਾ ਫਿਲੋਰ ਜਿਲ੍ਹਾ ਜਲੰਧਰ ਨੂੰ ਇੱਕ ਪਿਸਟਲ ਅਤੇ ਦੋ ਰੋਂਦ ਜਿੰਦਾ ਸਮੇਤ ਕੀਤਾ ਕਾਬੂ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਸ਼੍ਰੀ ਸਵਪਨ ਸ਼ਰਮਾਂ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਜਲੰਧਰ (ਦਿਹਾਤੀ) ਜੀ ਨੇ ਦੱਸਿਆ ਕਿ ਐਸ.ਆਈ. ਗੋਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਮੁਕੱਦਮਾ ਨੰਬਰ 110 ਮਿਤੀ 23.04.2021 ਜੁਰਮ 307/160/324/148/149 ਭ:ਦ: ਥਾਣਾ ਫਿਲੌਰ ਵਿੱਚ ਮੁੱਖ ਦੋਸ਼ੀ ਵਿਜੇ ਕੁਮਾਰ ਪੁੱਤਰ ਜੋਜੀ ਮਸੀਹ ਵਾਸੀ ਉੱਚੀ ਘਾਟੀ ਫਿਲੌਰ ਨੂੰ ਕਾਬੂ ਕੀਤਾ ਗਿਆ ਜੋ ਮੁਕੱਦਮਾ ਹਜਾ ਵਿੱਚ ਵਾਰਦਾਤ ਵਿੱਚ ਵਰਤਿਆ ਗਿਆ ਪਿਸਟਲ ਸਮੇਤ ਦੋ ਜਿੰਦਾ ਰੋਦ ਦੋਸ਼ੀ ਪਾਸੋ ਬ੍ਰਾਮਦ ਕੀਤੇ ਗਏ।ਦੋਸ਼ੀ ਵਿਜੇ ਕੁਮਾਰ ਨੇ ਪੁੱਛਗਿੱਛ ਦੋਰਾਨ ਦੱਸਿਆ ਕਿ ਸੰਦੀਪ ਕਾਲੀ ਪੁੱਤਰ ਰਾਧੇ ਸ਼ਾਮ ਵਾਸੀ ਖੱਡ ਮੁਹੱਲਾ ਫਿਲੌਰ ਥਾਣਾ ਫਿਲੌਰ ਜਿਲ੍ਹਾ ਜਲੰਧਰ ਵੀ ਉਸ ਦੇ ਨਾਲ ਗਿਰੋਹ ਵਿੱਚ ਸ਼ਾਮਲ ਹੈ।