ਖੁਸ਼ਬੂ ਪੰਜਾਬ ਦੀ

Latest news
ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ‘ਚ ਖੇਡ ਯੂਨੀਵਰਸਿਟੀ ਬਣਾਏ ਜਾਣ ਦੇ ਐਲਾਨ ਦਾ ਸੁਰਿੰਦਰ ਭਾਪਾ ਵੱਲੋਂ ਸਵਾਗਤ

ਜਲੰਧਰ -ਉੱਘੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ਸਪੋਰਟਸ ਯੂਨੀਵਰਸਿਟੀ ਬਣਾਏ ਜਾਣ ਦੇ ਐਲਾਨ ਦਾ ਸਵਾਗਤ ਕੀਤਾ ਹੈ। ਸੁਰਿੰਦਰ ਸਿੰਘ ਭਾਪਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਸ ਐਲਾਨ ਨਾਲ ਜਿੱਥੇ ਜਲੰਧਰ ਦੀ ਸਪੋਰਟਸ ਇੰਡਸਟਰੀ ਨੂੰ ਵੱਡਾ ਲਾਭ ਮਿਲੇਗਾ, ਉੱਥੇ ਖਿਡਾਰੀਆਂ ਨੂੰ ਵੀ ਚੰਗਾ ਫਾਇਦਾ ਪਹੁੰਚੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਲੰਧਰ ਨੂੰ ਸਪੋਰਟਸ ਹੱਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਬਿਆਨ ਨੇ ਜਲੰਧਰ ਦੀ ਘਾਟੇ ‘ਚ ਚੱਲ ਰਹੀ ਸਪੋਰਟਸ ਇੰਡਸਟਰੀ ਨੂੰ ਵੱਡਾ ਹੁਲਾਰਾ ਦਿੱਤਾ ਹੈ। ਸੁਰਿੰਦਰ ਭਾਪਾ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਸਾਹਿਬ ਇਸੇ ਤਰ੍ਹਾਂ ਖੇਡ ਇੰਡਸਟਰੀ ਵੱਲ ਧਿਆਨ ਦਿੰਦੇ ਰਹਿਣਗੇ ਤਾਂ ਇੰਡਸਟਰੀ ਦੇ ਚੰਗੇ ਦਿਨ ਜ਼ਰੂਰ ਵਾਪਸ ਪਰਤਣਗੇ। ਇਸੇ ਦੌਰਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਸੁਰਜੀਤ ਹਾਕੀ ਸਟੇਡੀਅਮ ਦਾ ਦੌਰਾ ਕਰਨ ‘ਤੇ ਸੁਰਿੰਦਰ ਭਾਪਾ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ, ਰਮਨ ਅਰੋੜਾ, ਗੁਰਪ੍ਰੀਤ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਵੀ ਹਾਜ਼ਰ ਸਨ।

Loading

Scroll to Top