ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦਾ ਐਮ.ਐਸ.ਸੀ. (ਆਈ.ਟੀ.) ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਦਲਜੀਤ ਕੌਰ 8.33 ਐਸ.ਜੀ.ਪੀ.ਏ. ਲੈ ਕੇ ਅੱਵਲ

ਜਲੰਧਰ-                ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਕਰਵਾਏ ਰਹੇ ਮਾਸਟਰ ਆਫ ਸਾਇੰਸ ਇਨ ਆਈ. ਟੀ. ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।

        ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ (ਰਿਟਾ.) ਦਲਵਿੰਦਰ ਸਿੰਘ ਨੇ ਦੱਸਿਆ ਕਿ ਐਮ. ਐਸ. ਸੀ. (ਆਈ.ਟੀ.) ਦੇ ਤੀਜੇ ਸਮੈਸਟਰ ਵਿੱਚ ਦਲਜੀਤ ਕੌਰ ਨੇ 8.33 ਐਸ.ਜੀ.ਪੀ.ਏ. (ਸਮੈਸਟਰ ਗਰੇਡ ਪੁਆਇੰਟ ਐਵਰੇਜ) ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਸਿਮਰਨਜੀਤ ਕੌਰ 8.17 ਅਤੇ ਹਨੀਸ਼ਾ ਰਾਏ 8.00 ਐਸ.ਜੀ.ਪੀ.ਏ. ਲੈ ਕੇ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ’ਤੇ ਰਹੇ।

               ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ, ਪ੍ਰੋ. ਹਰਜੀਤ ਕੌਰ (ਕੰਪਿਊਟਰ ਵਿਭਾਗ ਦੇ ਮੁਖੀ), ਪ੍ਰੋ. ਸੰਦੀਪ ਕੌਰ, ਪ੍ਰੋ. ਭਾਵਨਾ ਮਹਾਜਨ ਅਤੇ ਟ੍ਰੇਨਿੰਗ ਕਲਰਕ ਹਵਲਦਾਰ ਸੂਬੇਦਾਰ ਮੇਜਰ ਹਰਜਿੰਦਰ ਸਿੰਘ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।

           ਸੁਪਰਡੈਂਟ ਵਿਕਾਸ ਕੁਮਾਰ ਨੇ ਵੀ ਅਕੈਡਮਿਕ ਸਟਾਫ਼ ਵੱਲੋਂ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕੀਤੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की