29 ਵਿਭਾਗਾਂ ਨੂੰ ਸਿੱਧੇ ਪੰਚਾਇਤੀ ਸੰਸਥਾਵਾਂ ਅਧੀਨ ਕੀਤੇ ਜਾਣੇ ਤੇ ਹਜਾਰਾਂ ਮੁਲਜਮਾਂ ਦਾ ਹੋਵੇਗਾ ਉਜਾੜਾ: ਆਗੂ

  *ਕੇਂਦਰ ਸਰਕਾਰ ਦੇ ਫੈਸਲੇ ਨਾਲ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਠੇਕਾ ਕਾਮਿਆਂ ਵਿੱਚ ਭਾਰੀ ਰੋਸ਼*  
ਪਟਿਆਲਾ- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਦੇ ਸੂਬਾ ਜੁਆਇੰਟ ਸਕੱਤਰ ਬਲਵੀਰ ਸਿੰਘ ਹਿਰਦਾਪੁਰ, ਜਿਲ੍ਹਾ ਪ੍ਰਧਾਨ ਪਟਿਆਲਾ ਛੋਟਾ ਸਿੰਘ ਨੰਦਪੁਰ ਕੇਸ਼ੋ, ਜਿਲ੍ਹਾ ਖਜਾਨਚੀ ਜੋਗਿੰਦਰ ਸਿੰਘ ਜੋਹਲਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ  ਕੇਂਦਰ ਸਰਕਾਰ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ  ਤੇ ਮੁਲਾਜ਼ਮਾਂ ਨੂੰ ਪੰਚਾਇਤੀ ਸੰਸਥਾਵਾਂ ਵਿੱਚ ਤਬਦੀਲ ਕਰਨ ਦੀ ਲਿਆਂਦੀ ਨੀਤੀ ਦੀ  ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤੇ ਸੂਬਾਈ ਸਰਕਾਰਾਂ ਵੱਲੋਂ ਸੰਸਾਰ ਬੈਂਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਵਿਧਾਨ ਵਿੱਚ ਕੀਤੀ 73 ਵੀਂ ਸੋਧ ਦਾ ਸਮੁੱਚੇ ਮੁਲਾਜ਼ਮਾਂ  ਵਿਰੋਧ ਕਰਦੇ ਆ ਰਹੇ ਹਨ। ਇਸ ਸੋਧ ਤਹਿਤ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਰਹੇ 29 ਵਿਭਾਗਾਂ ਨੂੰ ਸਿੱਧੇ ਪੰਚਾਇਤੀ ਸੰਸਥਾਵਾਂ ਅਧੀਨ ਕੀਤੇ ਜਾਣੇ ਹਨ। ਜਿਸ ਕਾਰਨ  ਇਨ੍ਹਾਂ ਵਿਭਾਗਾਂ ਦਾ  ਸਿਆਸੀਕਰਨ ਹੋ ਜਾਵੇਗਾ । ਉਥੇ ਬਿਨਾਂ ਆਰਥਿਕ ਵਸੀਲਿਆਂ ਤੋਂ ਇਹ ਬੋਝ ਲੋਕਾਂ ਸਿਰ ਲੱਦਿਆ ਜਾਵੇਗਾ। ਇਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਨਿੱਜੀਕਰਨ ਦੇ ਹੱਲੇ ਨੂੰ ਹੋਰ ਤੇਜ਼ ਕਰਦਿਆਂ  “ਰਾਸ਼ਟਰੀ ਗ੍ਰਾਮ ਸਵਰਾਜ ਅਭਿਆਨ” ਤਹਿਤ ਤੱਕ 29 ਵਿਭਾਗਾਂ ਨੂੰ ਪੰਚਾਇਤਾਂ ਅਧੀਨ ਕੀਤਾ ਜਾਣਾ ਹੈ । ਇਸ ਨੀਤੀ ਨਾਲ ਜਿਥੇ ਹਜ਼ਾਰਾਂ ਠੇਕਾ ਆਧਾਰਤ ਮੁਲਾਜ਼ਮਾਂ ਜੋ ਵੱਖ- ਵੱਖ ਪੇਂਡੂ ਜਲ ਸਪਲਾਈ ਸਕੀਮਾਂ ਚਲਾ ਰਹੇ ਹਨ ।ਉਨ੍ਹਾਂ ਦੀਆਂ ਸਕੀਮਾਂ ਪੰਚਾਇਤਾਂ ਅਧੀਨ ਦਿੱਤੀਆਂ ਜਾਣਗੀਆਂ ਅਤੇ  ਉਥੇ ਪੰਜਾਬ ਸਰਕਾਰ ਨੇ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰਕੇ ਮੁਲਾਜ਼ਮ ਰੱਖਣ ਦਾ ਅਧਿਕਾਰ ਪੰਚਾਇਤਾਂ ਨੂੰ ਦਿੱਤਾ ਗਿਆ ਹੈ । ਇਸ ਨਾਲ ਜਿੱਥੇ ਹਜ਼ਾਰਾ ਠੇਕਾ ਆਧਾਰਤ ਮੁਲਾਜ਼ਮਾਂ ਤੇ  ਛਾਂਟੀਆਂ ਦੀ ਤਲਵਾਰ ਲੱਟਕ ਜਾਵੇਗੀ। ਉੱਥੇ ਰੈਗੂਲਰ ਮੁਲਾਜ਼ਮਾਂ ਦਾ ਵੀ ਵੱਡਾ ਓੁਖੇੜਾ ਹੋਵੇਗਾ।  ਭਾਵੇਂ ਕਿ ਪੰਜਾਬ ਦੀ ਨਵੀਂ ਬਣੀ ਸਰਕਾਰ ਨੇ ਵੱਖ -ਵੱਖ ਬੁਨਿਆਦੀ ਸਹੂਲਤਾਂ ਦੇਣ ਵਾਲੇ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਦਾਅਵੇ ਕੀਤੇ ਹਨ। ਪ੍ਰੰਤੂ ਜਦੋਂ ਤੱਕ ਪੰਜਾਬ ਸਰਕਾਰ  ਸੰਵਿਧਾਨ ਦੀ 73 ਵੀਂ ਸੋਧ ਰੱਦ ਨਹੀਂ ਕਰਦੀ। ਵਿਭਾਗਾਂ ਨੂੰ ਮਜ਼ਬੂਤੀ ਦੇ ਦਾਅਵੇ ਖੋਖਲੇ ਹੀ ਸਾਬਤ ਹੋਣਗੇ  ।ਉਨ੍ਹਾਂ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੂੰ ਸਾਂਝੇ ਪਲੇਟਫਾਰਮ ਤੇ ਇਕੱਠੇ ਹੋਣ ਦੀ ਅਪੀਲ ਕੀਤੀ ।ਤਾਂ ਜੋ  ਫੀਲਡ ਮੁਲਾਜ਼ਮਾਂ ਦੇ ਰੁਜ਼ਗਾਰ ਦੀ ਰਾਖੀ ਕੀਤੀ ਜਾ ਸਕੇ।

Loading

Scroll to Top
Latest news
ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी डिप्टी कमिश्नर ने सरकारी कन्या  सीनियर सेकंडरी स्कूल आदर्श नगर का दौरा किया भारतीय तटरक्षक बल ने ओलिव रिडले कछुए को एक घातक जाल से बचाया केंद्र सरकार द्वारा जान-बूझ कर गोदाम खाली न करवा कर पंजाब के किसानों को किया जा रहा है परेशान: मोहिं... शहरवासियों तक पहुंचाया जाए साफ पानी, सीवरेज की सफ़ाई और स्ट्रीट लाइट का काम शीघ्र निपटाया जाए: मोहिं...