ਖੁਸ਼ਬੂ ਪੰਜਾਬ ਦੀ

Latest news
ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : 'ਆਪ' ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

ਵਿਧਾਇਕ ਭੋਲਾ ਵੱਲੋਂ ਹਲਕੇ ਦੇ ਸੰਵੇਦਨਸ਼ੀਲ ਮੁੱਦਿਆਂ ਸਬੰਧੀ ਮੁੱਖ ਮੰਤਰੀ ਨਾਲ ਖਾਸ ਮੁਲਾਕਾਤ

– ਕਿਹਾ! ਵਿਚਾਰ ਚਰਚਾ ਦੌਰਾਨ, ਜਲਦ ਹੱਲ ਕਰਨ ਦਾ ਵੀ ਦਿੱਤਾ ਭਰੋਸਾ
ਲੁਧਿਆਣਾ, (Monika) – ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਅੱਜ ਆਪਣੇ ਹਲਕੇ ਦੇ ਬੇਹੱਦ ਸੰਵੇਦਨਸ਼ੀਲ ਮੁੱਦਿਆਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਖਾਸ ਮੁਲਾਕਾਤ ਕੀਤੀ ਅਤੇ ਇਨ੍ਹਾਂ ਮਸਲਿਆਂ ਦੇ ਨਿਪਟਾਰੇ ਸੰਬੰਧੀ ਚਰਚਾ ਕੀਤੀ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਧਾਇਕ ਭੋਲਾ ਨੇ ਦੱਸਿਆ ਕਿ ਉਨ੍ਹਾਂ ਆਪਣੇ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਜਾਣੂੰ ਕਰਵਾਇਆ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਖਾਸ ਤੌਰ ‘ਤੇ ਹਲਕਾ ਪੂਰਬੀ ਦੇ ਵਸਨੀਕਾਂ ਦਾ ਐਨ.ਓ.ਸੀ. ਦੀ ਸਮੱਸਿਆ ਕਰਕੇ ਬਿਜਲੀ ਮੀਟਰਾਂ ਦਾ ਅਪਲਾਈ ਨਾ ਹੋਣਾ, ਬੰਦ ਪਈਆਂ ਰਜਿਸਟਰੀਆਂ ਬਾਰੇ, ਕੂੜੇ ਦੇ ਡੰਪ ਦੀ ਸਮੱਸਿਆ, ਬੁੱਢੇ ਨਾਲੇ ਨੂੰ ਬੁੱਢੇ ਦਰਿਆ ਵਿੱਚ ਤਬਦੀਲ ਕਰਨ ਲਈ ਇਸ ਦੇ ਨਵੀਨੀਕਰਣ ਅਤੇ ਸੁੰਦਰੀਕਰਨ ਕਰਨ ਸਬੰਧੀ, ਹਲਕੇ ਵਿੱਚ ਵਿਕਦੇ ਨਸ਼ੇ ਅਤੇ ਥਾਣਿਆਂ ਵਿੱਚ ਫੋਰਸ ਦੀ ਕਮੀ ਵਰਗੇ ਬੇਹੱਦ ਸੰਵੇਦਨਸ਼ੀਲ ਮੁੱਦਿਆਂ ਬਾਰੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਵਿਚਾਰ ਚਰਚਾ ਕੀਤੀ।
ਵਿਧਾਇਕ ਭੋਲਾ ਨੇ ਕਿਹਾ ਮੁੱਖ ਮੰਤਰੀ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਬਹੁਤ ਸੰਜੀਦਗੀ ਨਾਲ ਸੁਣਿਆ ਤੇ ਜਲਦ ਨਿਪਟਾਰੇ ਤੇ ਹਰ ਸੰਭਵ ਸਹਿਯੋਗ ਦਾ ਵੀ ਭਰੋਸਾ ਦਿੱਤਾ।
ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਨੇ ਕਿਹਾ ਕਿ ਮੌਜੂਦਾ ਮੁਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਬੇਹੱਦ ਮਿਹਨਤੀ, ਇਮਾਨਦਾਰ, ਦੂਰਦਰਸ਼ੀ ਅਤੇ ਸੂਝਵਾਨ ਸ਼ਖ਼ਸੀਅਤ ਦੇ ਮਾਲਿਕ ਹਨ ਅਤੇ ਸੂਬੇ ਦੀ ਜਨਤਾ ਨੂੰ ਹਰ ਉਹ ਹੱਕ ਦਿਲਾਉਣਾ ਚਾਹੁੰਦੇ ਹਨ ਜਿਨ੍ਹਾਂ ਤੇ ਜਨਤਾ ਦਾ ਅਧਿਕਾਰ ਬਣਦਾ ਹੈ ਅਤੇ ਆਪਣੇ ਇਸ ਕਾਰਜ ਨੂੰ ਬੜੀ ਮਿਹਨਤ ਅਤੇ ਨਿਸਵਾਰਥ ਭਾਵ ਨਾਲ ਕਰ ਰਹੇ ਹਨ।

Loading

Scroll to Top