ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੀ ਅਪੀਲ

ਸਾਰੇ ਯੋਗ ਲਾਭਪਾਤਰੀਆਂ ਨੂੰ ਆਪਣਾ ਟੀਕਾਕਰਨ ਮੁਕੰਮਲ ਕਰਵਾਉਣ ਲਈ ਕਿਹਾ

ਜ਼ਿਲ੍ਹੇ ’ਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 35.52 ਲੱਖ ਤੋਂ ਵੱਧ ਖੁਰਾਕਾਂ ਲਗਾਈਆਂ : ਘਨਸ਼ਿਆਮ ਥੋਰੀ

ਜਲੰਧਰ 15 ਤੋਂ 17 ਅਤੇ 12 ਤੋਂ 14 ਸਾਲ ਉਮਰ ਵਰਗ ਦੀ ਪਹਿਲੀ ਖੁਰਾਕ ਤਹਿਤ ਕਵਰੇਜ ’ਚ ਸੂਬੇ ਦੇ ਮੋਹਰੀ ਜ਼ਿਲ੍ਹਿਆਂ ’ਚ ਸ਼ੁਮਾਰ

ਜਲੰਧਰ- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੀ ਅਪੀਲ ਕਰਦਿਆਂ ਖਾਸ ਤੌਰ ’ਤੇ ਬੰਦ ਚੁਗਿਰਦੇ ਵਿੱਚ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ।

            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਕੇਸਾਂ ’ਚ ਵਾਧੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਲਾਹ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਵਾਇਰਸ ਦੇ ਪ੍ਰਭਾਵ ਤੋਂ ਬਚਿਆ ਜਾ ਸਕੇ। ਖਾਸ ਕਰ ਬੰਦ ਵਾਤਾਵਰਣ ਜਿਵੇਂ ਪਬਲਿਕ ਟਰਾਂਸਪੋਰਟ ਬੱਸ, ਟ੍ਰੇਨ, ਟੈਕਸੀ ਤੋਂ ਇਲਾਵਾ ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਮੈਂਟਲ ਸਟੋਰ, ਕਲਾਸ ਦੇ ਕਮਰੇ, ਦਫ਼ਤਰ ਦੇ ਕਮਰੇ, ਇਨਡੋਰ ਇਕੱਤਰਤਾ ਆਦਿ ਵਿੱਚ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ।

               ਟੀਕਾਕਰਨ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਵੈਕਸੀਨ ਦੀਆਂ 35.52 ਲੱਖ ਤੋਂ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕ੍ਰਮਵਾਰ 1762644 ਪਹਿਲੀ ਅਤੇ 1574539 ਦੂਜੀ ਖੁਰਾਕ ਤੋਂ ਇਲਾਵਾ 15 ਤੋਂ 17 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ 101216 ਪਹਿਲੀ ਅਤੇ 62557 ਦੂਜੀ ਖੁਰਾਕ ਅਤੇ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ 51630 ਪਹਿਲੀ ਅਤੇ 615 ਦੂਜੀ ਖੁਰਾਕ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ 15 ਤੋਂ 17 ਅਤੇ 12 ਤੋਂ 14 ਸਾਲ ਉਮਰ ਵਰਗ ਦੇ ਕ੍ਰਮਵਾਰ 90.21 ਫੀਸਦੀ ਅਤੇ 75.76 ਫੀਸਦੀ ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਤਹਿਤ ਕਵਰ ਕਰਕੇ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ੁਮਾਰ ਹੋ ਗਿਆ ਹੈ।

               ਘਨਸ਼ਿਆਮ ਥੋਰੀ ਨੇ ਵਾਇਰਸ ਦੇ ਮਾੜੇ ਪ੍ਰਭਾਵ ਤੋਂ ਬਚਣ ਲਈ ਯੋਗ ਲਾਭਪਾਤਰੀਆਂ ਨੂੰ ਆਪਣਾ ਟੀਕਾਕਰਨ ਜਲਦ ਮੁਕੰਮਲ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਯੋਗ ਵਿਅਕਤੀਆਂ ਵੱਲੋਂ ਅਜੇ ਆਪਣੀ ਵੈਕਸੀਨ ਦੀ ਖੁਰਾਕ ਪ੍ਰਾਪਤ ਨਹੀਂ ਕੀਤੀ ਗਈ ਹੈ, ਉਹ ਜਲਦੀ ਤੋਂ ਜਲਦੀ ਵੈਕਸੀਨ ਦੀ ਖੁਰਾਕ ਪ੍ਰਾਪਤ ਕਰਨ। ਉਨ੍ਹਾਂ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਅੱਗੇ ਆਉਣ ਲਈ ਕਿਹਾ ਤਾਂ ਜੋ ਬੱਚਿਆਂ ਨੂੰ ਵਾਇਰਸ ਦੇ ਪ੍ਰਭਾਵ ਤੋਂ ਸੁਰੱਖਿਅਤ ਕੀਤਾ ਜਾ ਸਕੇ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी