ਜਲੰਧਰ (ਖੁਸ਼ਬੂ ਪੰਜਾਬ ਦੀ)- ਜਲੰਧਰ ਵਿਚ ਪਿਰਾਮਿਡ ਈ ਸਰਵਿਸਜ (Pyramid e Services) ’ਤੇ ਕਰੋੜਾਂ ਰੁਪਏ ਦੀ ਠੱਗੀ ਕਰਨ ਦਾ ਦੋਸ਼ ਲੱਗਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਵਿਦਿਆਰਥੀਆਂ ਨੇ Pyramid e Services’ਤੇ ਠੱਗੀ ਦਾ ਦੋਸ਼ ਲਗਾਉਂਦੇ ਹੋਏ ਡੀਸੀ ਘਣਸ਼ਿਆਮ ਥੋਰੀ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਹਰੇਕ ਵਿਦਿਆਰਥੀ ਤੋਂ ਲੱਖਾਂ ਰੁਪਏ ਲੈ ਲਏ ਗਏ ਪਰ ਉਨ੍ਹਾਂ ਨੂੰ ਵਿਦੇਸ਼ ਨਹੀਂ ਭੇਜਿਆ ਗਿਆ। ਇਹ ਮਾਮਲਾ ਕਈ ਮਹੀਨਿਆਂ ਤੋਂ ਚੱਲ ਰਿਹਾ ਹੈ ਪਰ ਜ਼ਿਲਾ ਪ੍ਰਸ਼ਾਸਨ ਇਸ ’ਤੇ ਕੋਈ ਸਖਤੀ ਨਹੀਂ ਕਰ ਰਿਹਾ ਹੈ। Pyramid e Servicesਵੱਲੋਂ ਠੱਗੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਵਿਦੇਸ਼ ’ਚ ਪੜ੍ਹਾਈ ਕਰਨ ਲਈ ਯੂਨੀਵਰਸਿਟੀ ਦੀ ਫੀਸ ਦੇ ਨਾਮ ’ਤੇ ਲੱਖਾਂ ਰੁਪਏ ਜਮ੍ਹਾ ਕਰਵਾਏ ਪਰ ਵੀਜ਼ਾ ਨਹੀਂ ਲੱਗਿਆ ਤੇ ਹੁਣ ਉਨ੍ਹਾਂ ਨੂੰ ਫੀਸ ਰਿਫੰਡ ਨਹੀਂ ਕੀਤੀ ਜਾ ਰਹੀ ਹੈ।