ਡਿਪਟੀ ਕਮਿਸ਼ਨਰ ਨੇ 41 ਵਿਦਿਆਰਥਣਾਂ ਨੂੰ ਰੋਟਰੀ ਕਲੱਬ ਵੱਲੋਂ ਦਾਨ ਕੀਤੇ ਸਾਈਕਲ ਵੰਡੇ

ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਲਈ ਦਾਨੀ ਸੱਜਣਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਜਲੰਧਰ,-  ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਲੰਧਰ ਵਿਖੇ ਸਰਕਾਰੀ ਸਕੂਲਾਂ ਦੀਆਂ ਪੜ੍ਹਾਈ ਵਿੱਚ ਹੁਸ਼ਿਆਰ ਵਿਦਿਆਰਥਣਾਂ ਨੂੰ 41 ਸਾਈਕਲਾਂ ਦੀ ਵੰਡ ਕੀਤੀ ਗਈ।

            ਵੰਡ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਾਈਕਲ ਰੋਟਰੀ ਕਲੱਬ ਜਲੰਧਰ ਵੱਲੋਂ ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਤਹਿਤ ਦਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਾਈਕਲ ਨਾ ਸਿਰਫ਼ ਲੜਕੀਆਂ ਨੂੰ ਸਮੇਂ ਸਿਰ ਸਕੂਲ ਪਹੁੰਚਣ ਵਿੱਚ ਸਹਾਈ ਹੋਣਗੇ ਸਗੋਂ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਮਨੋਬਲ ਵੀ ਉੱਚਾ ਕਰਨਗੇ। ਉਨ੍ਹਾਂ ਰੋਟਰੀ ਕਲੱਬ ਜਲੰਧਰ ਵੱਲੋਂ ਕੀਤੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਗੈਰ ਸਰਕਾਰੀ ਸੰਸਥਾਵਾਂ ਨੂੰ ਵੀ ਕਲੱਬ ਦੇ ਨਕਸ਼ੇ ਕਦਮਾਂ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਵੱਲੋਂ ਪਹਿਲਾਂ ਵੀ ਅਜਿਹੇ ਉਪਰਾਲੇ ਕੀਤੇ ਜਾਂਦੇ ਰਹੇ ਹਨ ਅਤੇ ਭਵਿੱਖ ਵਿੱਚ ਪ੍ਰਸ਼ਾਸਨ ਵੱਲੋਂ ਕਲੱਬ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ।

            ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਅਜਿਹੇ ਨੇਕ ਕਾਰਜ ਲੋੜਵੰਦ ਲੋਕਾਂ ਨੂੰ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਹੋਣ ਦਾ ਅਹਿਸਾਸ ਦਿਵਾਉਣ ਵਿੱਚ ਸਹਾਈ ਸਿੱਧ ਹੁੰਦੇ ਹਨ, ਜਿਸ ਕਰਕੇ ਅਜਿਹੀਆਂ ਗਤੀਵਿਧੀਆਂ ਬਹੁਤ ਮਹੱਤਵ ਰੱਖਦੀਆਂ ਹਨ। ਉਨ੍ਹਾਂ ਵਿਸ਼ਵ ਸਿਹਤ ਸੰਕਟ ਕੋਵਿਡ -19 ਮਹਾਂਮਾਰੀ ਦੌਰਾਨ ਗੈਰ-ਸਰਕਾਰੀ ਸੰਗਠਨਾਂ ਵੱਲੋਂ ਨਿਭਾਈ ਸ਼ਾਨਦਾਰ ਭੂਮਿਕਾ ਨੂੰ ਵੀ ਯਾਦ ਕੀਤਾ, ਜਿਸ ਦੌਰਾਨ ਦਾਨੀ ਸੱਜਣ ਨੇ ਭੋਜਨ ਤੋਂ ਲੈ ਕੇ ਦਵਾਈਆਂ ਤੱਕ ਸਾਰੀਆਂ ਬੁਨਿਆਦੀ ਜ਼ਰੂਰਤਾਂ ਪ੍ਰਦਾਨ ਕਰਕੇ ਸਮੁੱਚੀ ਮਨੁੱਖਤਾ ਦੀ ਅੱਗੇ ਆ ਕੇ ਸੇਵਾ ਕੀਤੀ ।

            ਕਲੱਬ ਦੇ ਪ੍ਰਧਾਨ ਅਭਿਸ਼ੇਕ ਚੌਧਰੀ, ਸਕੱਤਰ ਜਤਿੰਦਰ ਜੈਸਵਾਲ, ਪ੍ਰਾਜੈਕਟ ਡਾਇਰੈਕਟਰ ਪ੍ਰਭਪਾਲ ਸਿੰਘ ਪਨੂੰ ਅਤੇ ਕੋ-ਪ੍ਰਾਜੈਕਟ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਹੌਸਲਾ ਅਫਜ਼ਾਈ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੋਟਰੀ ਕਲੱਬ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ ਕਿਉਂਕਿ ਰੋਟਰੀ ਕਲੱਬ ਸਹੀ ਮਾਅਨੇ ਵਿੱਚ ਸਮਾਜ ਦੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਰੁਪਾਸ਼ੀ ਕੌੜਾ, ਐਸ.ਕੇ.ਬਾਂਸਲ, ਸੰਜੇ ਕੁਮਾਰ, ਮਹੇਸ਼ ਗੁਪਤਾ, ਡਾ. ਪਵਨ ਗੁਪਤਾ, ਕ੍ਰਿਸ਼ਨ ਅਰੋੜਾ, ਦਵਿੰਦਰ ਗੁਪਤਾ, ਕਰਨਲ ਰਵੀ ਸੰਧੂ, ਬੀ.ਕੇ.ਮਾਨੀ, ਅਸ਼ਵਨੀ ਸਹਿਗਲ, ਦੀਪਕ ਪਾਲ ਆਦਿ ਮੌਜੂਦ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की