ਖੁਸ਼ਬੂ ਪੰਜਾਬ ਦੀ

Latest news
ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया

ਸੰਸਦ ਮੈਂਬਰ ਤਿਵਾੜੀ ਨੇ 8 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਮੋਹਾਲੀ,  (ਰਾਜ ਗੋਗਨਾ )—ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਅੱਜ ਪਿੰਡ ਬਰਸਾਲਪੁਰ ਟੱਪਰੀਆਂ ਅਤੇ ਖਿਜ਼ਰਾਬਾਦ ਵਿਖੇ ਕੁੱਲ 8 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਹਲਕਾ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।  ਇਸੇ ਲੜੀ ਤਹਿਤ, ਪਿੰਡ ਬਰਸਾਲਪੁਰ ਟੱਪਰੀਆਂ ਵਿੱਚ 2.50 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਲਾਈਟਾਂ ਅਤੇ 50 ਹਜਾਰ ਰੁਪਏ ਦੀ ਲਾਗਤ ਨਾਲ ਬੈਂਚ ਲਗਾਉਣ ਲਈ ਅਤੇ  ਪਿੰਡ ਖਿਜ਼ਰਾਬਾਦ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਜਾਰੀ ਕੀਤੇ ਹਨ।  ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਸ਼ਹਿਰੀ ਸਹੂਲਤਾਂ ਦੇਣ ਲਈ ਬੁਨਿਆਦੀ ਪੱਧਰ ’ਤੇ ਸੁਧਾਰ ਕਰਨਾ ਜ਼ਰੂਰੀ ਹੈ ਅਤੇ ਇਨ੍ਹਾਂ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ।ਇਨ੍ਹਾਂ ਮੌਕਿਆਂ ਤੇ ਹੋਰਨਾਂ ਤੋਂ ਇਲਾਵਾ, ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ, ਰਾਣਾ ਕੁਸ਼ਲ ਪਾਲ ਸੀਨੀਅਰ ਕਾਂਗਰਸੀ ਆਗੂ, ਜਸਬੀਰ ਕੌਰ ਸਰਪੰਚ ਖਿਜ਼ਰਾਬਾਦ, ਸੰਦੀਪ ਕੌਰ ਕਮੇਟੀ ਮੈਂਬਰ ਖਿਜ਼ਰਾਬਾਦ, ਮਦਨ ਸਿੰਘ ਸਰਪੰਚ ਮਾਣਕਪੁਰ ਸ਼ਰੀਫ, ਜਸਪ੍ਰੀਤ ਸਿੰਘ ਸਰਪੰਚ, ਪ੍ਰਦੀਪ ਰਾਣਾ ਸਰਪੰਚ ਥਾਣਾ ਗੋਬਿੰਦਗੜ੍ਹ, ਬਲਵਿੰਦਰ ਰਾਣਾ ਪ੍ਰਧਾਨ ਸੈਂਟਰ ਕਮੇਟੀ ਕਮਲਾ ਦੇਵੀ, ਆਸ਼ੂ ਰਾਣਾ ਪ੍ਰਧਾਨ ਰਾਜਪੂਤ ਸਭਾ ਕੁਰਾਲੀ, ਰਵੀ ਰਾਣਾ ਜਨਰਲ ਸਕੱਤਰ ਜ਼ਿਲ੍ਹਾ ਮੁਹਾਲੀ, ਸੰਜੀਵ ਸ਼ਰਮਾ ਸਿਸਵਾਂ, ਜਸਵਿੰਦਰ ਸਿੰਘ, ਤਜਿੰਦਰ ਸਿੰਘ, ਮੋਹਨ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ, ਸ਼ੇਰ ਸਿੰਘ ਆਦਿ ਹਾਜ਼ਰ ਸਨ |

Loading

Scroll to Top