ਸ. ਗੁਰਦੀਪ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਢੇਸੀ ਪਰਿਵਾਰ ਨੂੰ ਭਾਰੀ ਸਦਮਾ 

“ਅਣਖੀ ਇੰਡੋ ਅਮੈਰੀਕਨ ਹੈਰੀਟੇਜ਼ ਫੋਰਮ ਦੇ ਬਾਨੀ ਮੈਂਬਰ ਸਨ”
ਨਿਊਯਾਰਕ (ਰਾਜ ਗੋਗਨਾ )—ਇੰਡੋ ਅਮੈਰੀਕਨ ਹੈਰੀਟੇਜ਼ ਫੋਰਮ ਫਰਿਜ਼ਨੋ, ਕੈਲੀਫੋਰਨੀਆਂ  ਦੇ ਬਾਨੀ ਮੈਂਬਰ ਅਤੇ ਸਮੁੱਚੇ ਪੰਜਾਬੀ ਭਾਈਚਾਰੇ ਦੇ ਬਹੁਤ ਹੀ ਸਤਿਕਾਰਯੋਗ ਸਖਸੀਅਤ ਸ. ਗੁਰਦੀਪ ਸਿੰਘ ਅਣਖੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਬੀਤੀ ਰਾਤ ਅਕਾਲ ਚਲਾਣਾ ਗਏ। ਇਸ ਸਮੇਂ ਉਨ੍ਹਾਂ ਦੀ ਉਮਰ 90 ਸਾਲ ਸੀ। ਪੰਜਾਬ ਤੋਂ ਪਿਛਲਾ ਪਿੰਡ ਕੰਗ ਅਰਾਈਆਂ, ਜਿਲਾ ਜਲੰਧਰ ਸੀ ਅਤੇ 22 ਸਾਲਾ ਤੋਂ ਵਧੀਕ ਸਮੇਂ ਤੋਂ ਉਹ ਅਮਰੀਕਾ ਰਹਿ ਰਹੇ ਸਨ।  ਉਹ ਮੁੱਢ ਤੋਂ ਹੀ ਅਜਾਦੀ ਦੇ ਸੰਘਰਸ਼ ਅਤੇ ਗਦਰ ਲਹਿਰ ਦੇ ਨਾਲ ਜੁੜੇ ਹੋਏ ਇਨਸਾਨ ਸਨ। ਜਿਸ ਕਰਕੇ ਇਸ ਸੰਬੰਧੀ ਉਨ੍ਹਾਂ ਨੂੰ ਭਰਪੂਰ ਗਿਆਨ ਸੀ। ਇਸੇ ਕਰਕੇ ਅਸੀਂ ਉਨ੍ਹਾਂ ਨੂੰ ਮਾਣ ਨਾਲ ਅਜ਼ਾਦੀ ਸੰਘਰਸ਼ ਦੇ Encyclopedia ਵੀ ਕਹਿੰਦੇ ਸੀ। ਉਨ੍ਹਾਂ ਨੇ ਬੱਚਿਆਂ ਨੂੰ ਪੰਜਾਬੀਅਤ ਨਾਲ ਜੋੜਨ ਅਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਅਣਥੱਕ ਉਪਰਾਲੇ ਕੀਤੇ।  ਬੱਚਿਆਂ ਨੂੰ ਇਤਿਹਾਸ ਨਾਲ ਜੋੜਨ ਲਈ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸਾਮਲ ਕੀਤਾ।  ਸਮੁੱਚੇ ਤੋਰ ‘ਤੇ ਅਸੀਂ ਕਹਿ ਸਕਦੇ ਹਾਂ ਕਿ ਉਹ ਬਹੁਤ ਵੱਡੇ ਸਮਾਜ ਸੇਵਕ ਸਨ। ਜਿੰਨਾਂ ਦੀ ਯਾਦ ਹਮੇਸਾ ਸਾਡੇ ਦਿਲਾਂ ਵਿੱਚ ਜੀਵਤ ਰਹੇਗੀ।  ਇਸ ਦੁੱਖ ਦੀ ਘੜੀ ਵਿੱਚ “ਧਾਲੀਆਂ ਅਤੇ ਮਾਛੀਕੇ ਮੀਡੀਆਂ ਅਮਰੀਕਾ” ਪਰਿਵਾਰ ਨਾਲ ਸਾਮਲ ਹੈ।  ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਸ. ਗੁਰਦੀਪ ਸਿੰਘ ਅਣਖੀ ਜੀ ਆਤਮਾ ਨੂੰ ਆਪਣੇ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਣ।  ਉਨ੍ਹਾਂ ਦਾ ਅੰਤਮ ਸੰਸਕਾਰ ਅਤੇ ਸਰਧਾਂਜਲੀਆਂ ਦੀ ਰਸਮ 22 ਮਈ ਦਿਨ ਐਤਵਾਰ ਨੂੰ “ਸ਼ਾਂਤ ਭਵਨ ਪੰਜਾਬੀ ਫਿਊਨਰਲ ਹੋਮ” ਵਿਖੇ ਸਵੇਰੇ 11 ਵਜ਼ੇ ਤੋਂ 1 ਵਜ਼ੇ ਤੱਕ ਹੋਵੇਗੀ। ਜਿਸ ਦਾ ਪਤਾ: 4800 E Clayton Ave, Fowler, CA 93625 ਹੈ।  ਇਸ ਉਪਰੰਤ ਪਾਠ ਦਾ ਭੋਗ ਅਤੇ ਅੰਤਮ ਅਰਦਾਸ “ਗੁਰਦੁਆਰਾ ਸਿੰਘ ਸਭਾ ਫਰਿਜ਼ਨੋ” (ਡਾਕਟਰਾਂ ਵਾਲਾ ਗੁਰਦੁਆਰਾ ਸਾਹਿਬ) ਵਿਖੇ ਹੋਵੇਗੀ।  ਗੁਰਦੁਆਰਾ ਸਾਹਿਬ ਦਾ ਪਤਾ: 4827 N. Parkway Drive Fresno, CA 93722
Fresno, CA 93722 ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਾਂ ਹੋਰ ਵਧੇਰੇ ਜਾਣਕਾਰੀ ਲਈ ਉਨ੍ਹਾਂ ਦੇ ਪੁੱਤਰ ਹਰਜਿੰਦਰ ਸਿੰਘ ਢੇਸੀ ਨੂੰ ਫੋਨ ਨੰਬਰ (559) 618-0156 ‘ਤੇ ਸੰਪਰਕ ਕਰ ਸਕਦੇ ਹੋ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की