ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ

 ਰਈਆ (ਕਮਲਜੀਤ ਸੋਨੂੰ)—ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ। ਇਸ ਨਾਲ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੋ ਸਕਦੀ ਹੈ ਅਤੇ ਅਸੀਂ ਆਪਣਾ ਧਰਤੀ ਹੇਠਲਾ ਪਾਣੀ ਬੱਚਾ ਸਕਦੇ ਹਾਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਖੱਬੇ ਰਾਜਪੂਤਾਂ ਵਿੱਖੇ ਕਿਸਾਨ ਜਾਗਰੂਕਤਾ ਕੈਂਪ ਮੌਕੇ ਕੀਤਾ।ਸ: ਹਰਭਜਨ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖਾਲਾਂ ਨੂੰ ਮੁੜ ਸੁਰਜੀਤ ਕਰਨ ਅਤੇ ਨਹਿਰੀ ਪਾਣੀ ਦੀ ਵਰਤੋਂ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ। ਉਨਾਂ ਕਿਹਾ ਕਿ ਸਾਡੀ ਸਰਕਾਰ ਧਰਤੀ ਹੇਠਲਾ ਪਾਣੀ ਬਚਾਉਣ ਲਈ ਸੰਜੀਦਾ ਹੈ ਅਤੇ ਅਸੀਂ ਧਰਤੀ ਹੇਠਲਾ ਪਾਣੀ ਬਚਾ ਕੇ ਹੀ ਅਸੀਂ ਧਰਤੀ ਨੂੰ ਬੰਜਰ ਹੋਣ ਤੋਂ ਬੱਚਾ ਸਕਦੇ ਹਾਂ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਾਂਗੇ ਅਤੇ ਉਨਾਂ ਦੀ ਜੋ ਵੀ ਭਰਪਾਈ ਹੋਵੇਗੀ ਉਹ ਸਾਡੀ ਸਰਕਾਰ ਕਰੇਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਪਰਮਜੀਤ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਖੇਤੀਬਾੜੀ ਅਫਸਰ ਬਲਾਕ ਰਈਆ ਡਾ: ਬਲਵਿੰਦਰ ਸਿੰਘ ਛੀਨਾਂ ਦੀ ਦੇਖ-ਰੇਖ ਹੇਠ ਗਿਆ। ਖੇਤੀ ਮਾਹਿਰਾਂ ਨੇ ਦੱਸਿਆ ਕਿ ਇਸ ਵਿਧੀ ਨਾਲ ਬੀਜਿਆ ਝੋਨਾਂ ਅਗੇਤਾ ਪੱਕਦਾ ਹੈ, ਲੇਬਰ ਦੀ ਘਾਟ ਤੋਂ ਨਿਯਾਤ ਮਿਲਦੀ ਹੈ ਅਤੇ ਪਾਣੀ ਦੀ ਬੱਚਤ ਹੁੰਦੀ ਹੈ। ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਥਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿੱਢੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਕਿ ਫੀਲਡ ਸਟਾਫ ਵੱਲੋਂ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਦਾ ਵੇਰਵਾ ਇੱਕਤਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਜਲਦ ਹੀ ਇਹਨਾਂ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਦੀ ਮਾਲੀ ਸਹਾਇਤਾ ਵੀ ਦਿਵਾਈ ਜਾਵੇਗੀ। ਇਸ ਮੌਕੇ ਮੈਡਮ ਸੁਹਿੰਦਰ ਕੌਰ, ਖੇਤੀਬਾੜੀ ਅਫਸਰ ਤੇਜਬੀਰ ਸਿੰਘ ਭੰਗੂ, ਖੇਤੀਬਾਵੀ ਵਿਕਾਸ ਅਫਸਰ ਵਿਕਰਮਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਅਸਵਨੀ ਕੁਮਾਰ, ਸੁਖਵੰਤ ਕੌਰ, ਖੇਤੀ ਸੁਪ ਨਿਰੀਖਕ ਪਰਮਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਹਾਜਰ ਸਨ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी