ਜੰਡਿਆਲਾ ਗੁਰੂ (Sonu Miglani)- ਜੰਡਿਆਲਾ ਗੁਰੂ ਪੁਲਿਸ ਚੋਂਕੀ ਵਿਚ ਅੱਜ ਨਵੇਂ ਆਏ ਏ ਐਸ ਆਈ ਦਵਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ । ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਉਹਨਾਂ ਕਿਹਾ ਕਿ ਡੀ ਐਸ ਪੀ ਜੰਡਿਆਲਾ ਸੁਖਵਿੰਦਰਪਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਐਸ ਐਚ ਉ ਜੰਡਿਆਲਾ ਦੇ ਹੁਕਮਾਂ ਨੂੰ ਮੰਨਦੇ ਹੋਏ ਸ਼ਹਿਰ ਵਿਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਵੇਗਾ । ਵੱਡੀ ਗਿਣਤੀ ਵਿਚ ਬਾਹਰੋਂ ਆ ਰਹੇ ਪ੍ਰਵਾਸੀਆਂ ਸਬੰਧੀ ਉਹਨਾਂ ਨੇ ਕਿਹਾ ਕਿ ਕਾਨੂੰਨ ਦੇ ਨਿਯਮਾਂ ਤਹਿਤ ਜਿਨ੍ਹਾਂ ਅਣਪਛਾਤੇ ਵਿਅਕਤੀਆਂ ਨੂੰ ਦੁਕਾਨਾਂ ਕਿਰਾਏ ਤੇ ਦਿੱਤੀਆਂ ਗਈਆਂ ਹਨ ਉਹਨਾਂ ਦੁਕਾਨ ਮਾਲਕਾਂ ਕੋਲੋ ਪੁੱਛ ਪੜਤਾਲ ਕੀਤੀ ਜਾਵੇਗੀ ਅਤੇ ਕਿਰਾਏਦਾਰਾਂ ਦੀ ਵੀ ਸ਼ਨਾਖਤ ਕੀਤੀ ਜਾਵੇਗੀ । ਅਣਪਛਾਤੇ ਵਿਅਕਤੀਆਂ ਵਲੋਂ ਨਕਲੀ ਆਧਾਰ ਕਾਰਡ ਬਣਾਉਣ ਸਬੰਧੀ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਨਕਲੀ ਆਧਾਰ ਕਾਰਡ ਸਾਬਤ ਹੋਣ ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।