ਖੁਸ਼ਬੂ ਪੰਜਾਬ ਦੀ

Latest news
ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : 'ਆਪ' ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ 02 ਨਸ਼ਾ ਤਸਕਰਾਂ ਪਾਸੋ 185 ਨਸ਼ੀਲੀਆ ਗੋਲੀਆ ਬਿਨਾ ਮਾਰਕਾ ਅਤੇ 30 ਨਸ਼ੀਲੇ ਕੈਪਸੂਲ ਬਿਨਾ ਮਾਰਕਾ ਬ੍ਰਾਮਦ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ

ਸ਼੍ਰੀ ਸਵਪਨ ਸਰਮਾ, ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀ.ਪੀ. ਐੱਸ ਪੁਲਿਸ ਕਪਤਾਨ, (ਤਫਤੀਸ਼) ਦੀ ਅਗਵਾਈ ਹੇਠ ਸ਼੍ਰੀ ਲਖਵਿੰਦਰ ਸਿੰਘ ਮੱਲ ਪੀ.ਪੀ. ਐਸ ਉਪ ਕਪਤਾਨ, ਪੁਲਿਸ ਸਬ ਡਵੀਜਨ ਨਕੋਦਰ ਜਲੰਧਰ ਦਿਹਾਤੀ ਦੀ ਹਦਾਇਤ ਤੇ ਸਬ-ਇੰਸਪੈਕਟਰ ਕ੍ਰਿਪਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਕੋਦਰ ਦੀ ਪੁਲਿਸ ਪਾਰਟੀ ਨੇ 02 ਨਸ਼ਾ ਤਸਕਰਾਂ ਪਾਸੋ 185 ਨਸ਼ੀਲੀਆ ਗੋਲੀਆ ਬਿਨਾ ਮਾਰਕਾ ਅਤੇ 30 ਨਸ਼ੀਲੇ ਕੈਪਸੂਲ ਬਿਨਾ ਮਾਰਕਾ ਬ੍ਰਾਮਦ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਲਖਵਿੰਦਰ ਸਿੰਘ ਮੱਲ ਉਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਜਲੰਧਰ ਦਿਹਾਤੀ ਨੇ ਦੱਸਿਆ ਕਿ ਏ.ਐਸ.ਆਈ ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਬ੍ਰਾਏ ਇਲਾਕਾ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧੀ ਗਗਨ ਪਾਰਕ ਨਕੋਦਰ ਕੋਲ ਮੌਜੂਦ ਸੀ ਤਾਂ 02 ਨੌਜਵਾਨ ਥੜੇ ਤੇ ਬੈਠੇ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਸੱਜੇ ਪਾਸੇ ਤੇ ਦੂਜਾ ਖੱਬੇ ਪਾਸੇ ਨੂੰ ਦੌੜਨ ਲੱਗਾ ਜਿਹਨਾ ਨੇ ਆਪਣੇ ਹੱਥਾ ਵਿੱਚ ਫੜੇ ਮੋਮੀ ਲਿਫਾਫਿਆ ਨੂੰ ਦੂਰ ਸੁੱਟ ਦਿੱਤਾ।ਜਿਹਨਾ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਹਨਾ ਨੇ ਆਪਣੇ ਨਾਮ ਸੌਰਵ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨਕੋਦਰ , ਗੌਰਵ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨਕੋਦਰ ਦੱਸੇ। ਦੋਸ਼ੀ ਸੌਰਵ ਦੇ ਕਬਜਾ ਵਿੱਚੋ 30 ਨਸੀਲੇ ਕੈਪਸੂਲ ਬਿਨਾ ਮਾਰਕਾ ਅਤੇ ਗੌਰਵ ਦੇ ਕਬਜਾ ਵਿੱਚੋ 185 ਨਸ਼ੀਲ਼ੀਆ ਗੋਲੀਆ ਬਿਨਾ ਮਾਰਕਾ ਬਰਾਮਦ ਹੋਣ ਤੇ ਦੋਸ਼ੀਆਂ ਖਿਲਾਫ ਮੁੱਕਦਮਾ ਨੰਬਰ 51 ਮਿਤੀ 27-05-2022 ਅ/ਧ 22/ਭ-61-85 ਂਧਫਸ਼ ਅਛਠ ਥਾਣਾ ਸਿਟੀ ਨਕੋਦਰ ਵਿਖੇ ਦਰਜ ਰਜਿਸਟਰ ਕੀਤਾ ਗਿਆ।ਦੋਸੀਆ ਪਾਸੋਂ ਢੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਜਿਹਨਾ ਪਾਸੋ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ

Loading

Scroll to Top