ਖੁਸ਼ਬੂ ਪੰਜਾਬ ਦੀ

Latest news
ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਥਾਣਾ ਗੁਰਾਇਆ ਦੀ ਪੁਲਿਸ ਨੇ 08 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਕੇ 02 ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ

ਸ਼੍ਰੀ ਸਵਪਨ ਸ਼ਰਮਾ, ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਵਿਰੁਧ ਚਲਾਈ ਗਈ ਮੁਹਿਮ ਤਹਿਤ ਸ੍ਰੀ ਕੰਵਲਪ੍ਰੀਤ ਸਿੰਘ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸ਼੍ਰੀ ਹਰਨੀਲ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੋਰ ਦੀ ਹਦਾਇਤ ਤੇ ਸਬ ਇੰਸਪੈਕਟਰ ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਪਾਰਟੀ ਵੱਲੋਂ 08 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਕੇ 02 ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਨੀਲ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਫਿਲੋਰ ਜਲੰਧਰ ਦਿਹਾਤੀ ਨੇ ਦੱਸਿਆ ਕਿ ਮਿਤੀ 27-05-2022 ਨੂੰ ਸਬ ਇੰਸਪੈਕਟਰ ਪਰਮਜੀਤ ਸਿੰਘ ਚੌਂਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਸਮੇਤ ਸਾਥੀ ਕਰਮਚਾਰੀਆ ਦੇ ਬ੍ਰਾਏ ਗਸ਼ਤ ਭੈੜੇ ਪੁਰਸ਼ਾ ਦੇ ਸੰਬੰਧ ਵਿੱਚ ਪ੍ਰਾਈਵੇਟ ਵਹੀਕਲ ਪਰ ਬ੍ਰਾਏ ਬਾ-ਨਾਕਾਬੰਦੀ ਬੱਸ ਅੱਡਾ ਧੁਲੇਤਾ ਵਿਖੇ ਮੋਜੂਦ ਸੀ ਕਿ ਬੜਾ ਪਿੰਡ ਦੀ ਤਰਫੋ ਇੱਕ ਵੱਡਾ ਟਰੱਕ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਟਰੱਕ ਡਰਾਈਵਰ ਨੇ ਟਰੱਕ ਨੂੰ ਰੋਕ ਲਿਆ ਅਤੇ ਤਾਕੀਆ ਖੋਲ ਕੇ ਟਰੱਕ ਵਿੱਚੋਂ 02 ਮੋਨੇ ਵਿਅਕਤੀ ਪਿੰਡ ਸਮਰਾੜੀ ਰੋਡ ਦੀ ਤਰਫ ਭੱਜਣ ਲੱਗੇ ਤਾਂ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਦੋਵੇ ਮੋਨੇ ਵਿਅਕਤੀਆ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਨ੍ਹਾਂ ਨੇ ਆਪਣਾ ਨਾਮ ਪਰਮਜੀਤ ਸਿੰਘ ਉਰਫ ਬੋਬੀ ਪੁੱਤਰ ਸੰਜੀਵ ਕੁਮਾਰ ਵਾਸੀ ਪੱਤੀ ਲਮਖੀਰ ਕੀ ਬੜਾ ਪਿੰਡ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਅਤੇ ਦੂਸਰੇ ਨੇ ਆਪਣਾ ਨਾਮ ਕਰਨ ਕੁਮਾਰ ੳੇੁਰਫ ਗੋਲੂ ਪੁੱਤਰ ਪ੍ਰਮੋਦ ਕੁਮਾਰ ਉਰਫ ਕਾਲੂ ਵਾਸੀ ਪ੍ਰੋਫੈਸਰ ਕਲੋਨੀ ਨੇੜੇ ਵਿਸ਼ਵਕਰਮਾ ਮੰਦਿਰ ਨੂਰਮਹਿਲ, ਥਾਣਾ ਨੂਰਮਹਿਲ ਜਿਲ੍ਹਾਂ ਜਲੰਧਰ ਦੱਸਿਆ।ਜਿਸ ਤੇ ਟਰੱਕ ਨੰਬਰੀ ਫਭ-10-ਢੜ-3279 ਮਾਰਕਾ ਠਅਠਅ 18 ਟਾਇਰੀ ਦੀ ਤਲਾਸ਼ੀ ਕਰਨ ਤੇ ਡਰਾਈਵਰ ਦੀ ਸੀਟ ਦੇ ਪਿੱਛਲੇ ਪਾਸੇ ਬਣੀ ਸੀਟ ਪਰ ਇੱਕ ਬੋਰਾ ਪਲਾਸਟਿਕ ਬ੍ਰਾਮਦ ਹੋਇਆ।ਜਿਸ ਦਾ ਮੂੰਹ ਰੱਸੀ ਸੇਬਾ ਨਾਲ ਬੰਨਿ੍ਹਆ ਹੋਇਆ ਸੀ।ਜਿਸ ਨੂੰ ਖੋਲ ਕੇ ਚੈਕ ਕੀਤਾ ਜਿਸ ਵਿੱਚ ਡੋਡੇ ਚੂਰਾ ਪੋਸਤ ਬ੍ਰਾਮਦ ਹੋਏ ਜਿਸ ਦਾ ਵਜਨ ਕਰਨ ਤੇ 08 ਕਿਲੋਗ੍ਰਾਮ ਹੋਏ।ਜਿਸ ਤੇ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 70 ਮਿਤੀ 27-05-2022 ਜੁਰਮ 15(ਭ)-61-85 ਐਨ.ਡੀ.ਪੀ.ਐਸ. ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆ ਪਾਸੋਂ ਡੁੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਜਿਹਨਾ ਪਾਸੋ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Loading

Scroll to Top