ਜਾਇੰਟ ਡਾਇਰੈਕਟਰ ਕ੍ਰਿਸ਼ਨ ਲਾਲ ਰੱਤੂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਮੁੱਖ ਮੰਤਰੀ ਵੱਲੋਂ ਫ਼ਿਰੋਜ਼ਪੁਰ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਦਿੱਤੀ ਸ਼ਰਧਾਂਜਲੀ

ਵੱਖ-ਵੱਖ ਆਗੂਆਂ ਅਤੇ ਅਧਿਕਾਰੀਆਂ ਨੇ ਕ੍ਰਿਸ਼ਨ ਲਾਲ ਰੱਤੂ ਦੇ ਜੀਵਨ ਸੰਘਰਸ਼ ਅਤੇ ਸਮਾਜ ਪ੍ਰਤੀ ਪਾਏ ਯੋਗਦਾਨ ਨੂੰ ਯਾਦ ਕੀਤਾ

ਜਲੰਧਰ / ਚੰਡੀਗੜ੍ਹ – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਨੂੰ ਅੱਜ ਸਮਾਜ ਦੇ ਵੱਖ-ਵੱਖ ਵਰਗ ਦੇ ਆਗੂਆਂ ਅਤੇ ਲੋਕਾਂ ਵੱਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਥੋਂ ਦੇ ਸੈਕਟਰ-38 ਸਥਿਤ ਗੁਰਦੁਆਰਾ ਸਾਹਿਬ (ਸ਼ਾਹਪੁਰ) ਵਿਖੇ ਸਵਰਗੀ ਸ੍ਰੀ ਕਿ੍ਸ਼ਨ ਲਾਲ ਰੱਤੂ ਦੀ ਆਤਮਿਕ ਸ਼ਾਂਤੀ ਲਈ ਕੀਤੀ ਗਈ ਅੰਤਿਮ ਅਰਦਾਸ ਵਿੱਚ ਉਨ੍ਹਾਂ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਦੋਸਤ ਮਿੱਤਰ, ਵਿਭਾਗੀ ਸਹਿਕਰਮੀ, ਪੱਤਰਕਾਰ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਸ਼ਰਧਾਂਜਲੀ ਸਮਾਗਮ ਦੌਰਾਨ ਫ਼ਿਰੋਜਪੁਰ ਤੋਂ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਜਦਕਿ ਮਹਿਤਪੁਰ ਦੇ ਕੌਂਸਲਰ ਸ੍ਰੀ ਕਸ਼ਮੀਰੀ ਲਾਲ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਉਪਿੰਦਰ ਸਿੰਘ ਲਾਂਬਾ, ਯੂਨੀਵਰਸਿਟੀ ਦਿਨਾਂ ਤੋਂ ਸ੍ਰੀ ਰੱਤੂ ਦੇ ਸਾਥੀ ਜੁਆਇੰਟ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਅਤੇ ਸੇਵਾ ਮੁਕਤ ਸੰਯੁਕਤ ਡਾਇਰੈਕਟਰ ਡਾ. ਅਜੀਤ ਕੰਵਲ ਸਿੰਘ ਨੇ ਸ੍ਰੀ ਰੱਤੂ ਨਾਲ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਦੇ ਜੀਵਨ ਸੰਘਰਸ਼ ਬਾਰੇ ਚਾਨਣਾ ਪਾਇਆ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੁਮੀਤ ਜਾਰੰਗਲ ਅਤੇ ਵਿਸ਼ੇਸ਼ ਸਕੱਤਰ ਸੇਨੂੰ ਦੁੱਗਲ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਦੇ ਡੀ ਪੀ ਆਰ ਓ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।  ਇਸ ਮੌਕੇ ਐਸ. ਡੀ. ਐਮ. ਬਰਨਾਲਾ ਸ੍ਰੀ ਗੋਪਾਲ ਸਿੰਘ, ਪੰਜਾਬੀ ਅਖ਼ਬਾਰ ਰੋਜ਼ਾਨਾ ਅਜੀਤ, ਅੱਜ ਦੀ ਆਵਾਜ਼, ਅਕਾਲੀ ਪੱਤ੍ਰਿਕਾ, ਪਹਿਰੇਦਾਰ, ਪੰਜਾਬ ਟਾਈਮਜ਼ ਅਤੇ ਸੱਚ ਦੀ ਪਟਾਰੀ ਵੱਲੋਂ ਪ੍ਰਾਪਤ ਸ਼ੋਕ ਸੁਨੇਹੇ ਪੜ੍ਹ ਕੇ ਸੁਣਾਏ ਗਏ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश