ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਕਿਸਾਨ ਆਗੂ ਰਾਕੇਸ਼ ਟਿਕੈਤ ‘ਤੇ ਹਮਲਾ ਘਿਨੌਣੀ ਹਰਕਤ : ਬੀਬੀ ਰਾਜਵਿੰਦਰ ਕੌਰ ਰਾਜੂ

ਕਰਨਾਟਕ ਸਰਕਾਰ ਮਾਫੀ ਮੰਗੇ ਤੇ ਹਮਲੇ ਦੀ ਉੱਚ ਪੱਧਰੀ ਜਾਂਚ ਕਰਾਵੇ : ਮਹਿਲਾ ਕਿਸਾਨ ਯੂਨੀਅਨ

 

ਜਲੰਧਰ (Jatinder Rawat)  ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪੱਧਰ ਦੇ ਕੱਦਾਵਰ ਨੇਤਾ ਸ੍ਰੀ ਰਾਕੇਸ਼ ਟਿਕੈਤ ਉੱਤੇ ਬੈਂਗਲੂਰੂ ਵਿੱਚ ਪ੍ਰੈੱਸ ਵਾਰਤਾ ਦੌਰਾਨ ਹੋਏ ਹਮਲੇ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਕਰਨਾਟਕ ਦੀ ਬੋਮਈ ਸਰਕਾਰ ਤੁਰੰਤ ਇਸ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਕਰਵਾ ਕੇ ਸੱਚਾਈ ਨੂੰ ਜਨਤਕ ਕਰੇ ਅਤੇ ਕਿਸਾਨ ਆਗੂ ਦੀ ਸੂਬੇ ਵਿੱਚ ਸੁਰੱਖਿਆ ਲਈ ਤਾਇਨਾਤ ਜ਼ਿੰਮੇਵਾਰ ਪੁਲਿਸ ਅਫ਼ਸਰਾਂ ਵਿਰੁੱਧ ਤੁਰੰਤ ਕਾਰਵਾਈ ਕਰੇ।

ਅੱਜ ਇੱਥੇ ਜਾਰੀ ਇਕ ਬਿਆਨ ਵਿਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਆਖਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਟਿਕੈਤ ਉਤੇ ਹਮਲਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੇ ਮੌਕੇ ਉਤੇ ਮੋਦੀ-ਮੋਦੀ‘ ਦੇ ਨਾਅਰੇ ਲਗਾਏ ਅਤੇ ਉਨ੍ਹਾਂ ਨੇ ਹੱਥ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਪੋਸਟਰ ਵੀ ਚੁੱਕਿਆ ਹੋਇਆ ਸੀ ਜਿਸ ਤੋਂ ਮੁੱਢਲੇ ਤੌਰ ਤੇ ਜ਼ਾਹਰ ਹੁੰਦਾ ਹੈ ਕਿ ਇਸ ਹਮਲੇ ਪਿੱਛੇ ਭਗਵਾਂ ਪਾਰਟੀ ਦੇ ਵਰਕਰਾਂ ਦਾ ਹੱਥ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੰਜੀਦਾ ਹਾਲਾਤ ਅਤੇ ਅਗਾਊਂ ਖੁਫ਼ੀਆ ਸੂਚਨਾ ਨੂੰ ਦੇਖਦਿਆਂ ਸੂਬਾ ਸਰਕਾਰ ਉਨ੍ਹਾਂ ਨੂੰ ਢੁੱਕਵੀਂ ਸੁਰੱਖਿਆ ਦੇਣ ਵਿੱਚ ਪੂਰੀ ਤਰਾਂ ਫੇਲ੍ਹ ਸਾਬਤ ਹੋਈ ਹੈ ਜਿਸ ਕਰਕੇ ਸੂਬੇ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਇਸ ਹਮਲੇ ਲਈ ਜਨਤਕ ਮੁਆਫ਼ੀ ਮੰਗਣ।

ਮਹਿਲਾ ਕਿਸਾਨ ਨੇਤਾ ਨੇ ਕਿਹਾ ਕਿ ਦਿੱਲੀ ਦੇ ਇਤਿਹਾਸਕ ਕਿਸਾਨ ਅੰਦੋਲਨ ਦੀ ਜਿੱਤ ਪਿੱਛੋਂ ਭਗਵਾਂ ਪਾਰਟੀ ਦੇ ਨੇਤਾਕਾਰਕੁੰਨ ਅਤੇ ਆਈਟੀ ਵਿੰਗ ਸੋਸ਼ਲ ਮੀਡੀਆ ਉੱਪਰ ਸ੍ਰੀ ਟਿਕੈਤ ਖਿਲਾਫ਼ ਉਕਸਾਊ ਅਤੇ ਭੜਕਾਹਟ ਪੂਰਨ ਪੋਸਟਾਂ  ਪਾ ਕੇ ਲਗਾਤਾਰ ਇਲਜ਼ਾਮਤਰਾਸ਼ੀ ਕਰਦੇ ਆ ਰਹੇ ਹਨ ਜਿਸ ਕਰਕੇ ਭਾਜਪਾ ਕਾਰਕੁਨ ਕਿਸਾਨ ਨੇਤਾ ਉਤੇ ਸਿੱਧੇ ਹਮਲੇ ਕਰਨ ਲੱਗ ਪਏ ਹਨ।

ਇਸ ਹਮਲੇ ਖ਼ਿਲਾਫ਼ ਭਾਜਪਾ ਨੂੰ ਚਿਤਾਵਨੀ ਦਿੰਦਿਆਂ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਭਾਜਪਾ ਦੇ ਕੇਂਦਰੀ ਨੇਤਾਵਾਂ ਤੋਂ ਇਸ ਹਮਲੇ ਦੀ ਨਿੰਦਿਆ ਕਰਨ ਅਤੇ ਹਮਲਾ ਕਰਨ ਵਾਲੇ ਆਪਣੇ ਕਾਰਕੁਨਾਂ ਖ਼ਿਲਾਫ਼ ਤੁਰੰਤ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ।

Loading

Scroll to Top